:: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ, ਦਿੱਤੇ ਇਹ ਦਿਸ਼ਾ ਨਿਰਦੇਸ਼ PRINT ਈ ਮੇਲ
2022_10image_18_34_39351081203-ll.jpgਚੰਡੀਗੜ੍ਹ --27ਅਕਤੂਬਰ-(MDP)-- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜ੍ਹਨ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗਲਤੀ ਕਰਨ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੂਬੇ 'ਚ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਉਨ੍ਹਾਂ ਦੇ ਮੈਡੀਕਲ ਉਪਕਰਨਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਨਵੇਂ ਉਪਕਰਨ ਦੀ ਲੋੜ ਜਾਂ ਮੁਰੰਮਤ ਬਾਰੇ ਜਾਣੂ ਕਰਵਾਉਣ ਸਬੰਧੀ ਨਿਰਦੇਸ਼ ਦੇਣ ਕਿਉਂਕਿ ਇਸ ਸਬੰਧੀ ਬਜਟ 'ਚ ਉਪਬੰਧ ਕੀਤਾ ਗਿਆ ਹੈ।

PunjabKesari

ਸਿਹਤ ਮੰਤਰੀ ਨੇ ਪੰਜਾਬ ਦੀਆਂ ਸਿਹਤ ਸੰਸਥਾਵਾਂ 'ਚ ਨਕਾਰਾ/ਵਰਤੋਂ ਵਿੱਚ ਨਾ ਆਉਣ ਵਾਲੇ ਉਪਕਰਨਾਂ ਦਾ ਨਿਪਟਾਰਾ ਕਰਨ ਦੀ ਕਾਰਵਾਈ ਅਮਲ 'ਚ ਲਿਆਉਣ ਲਈ ਕਿਹਾ ਤਾਂ ਜੋ ਹਸਪਤਾਲਾਂ ਵਿੱਚ ਥਾਂ ਖਾਲੀ ਹੋ ਸਕੇ। ਸਾਫ਼-ਸਫ਼ਾਈ ਸਬੰਧੀ ਮੰਤਰੀ ਨੇ ਹਸਪਤਾਲਾਂ 'ਚ ਸਾਫ਼-ਸਫ਼ਾਈ ਦੇ ਰੱਖ-ਰਖਾਅ ਲਈ ਠੇਕਿਆਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਸਪਤਾਲਾਂ ਦੀ ਬਿਹਤਰ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਖਸਤਾ ਹਾਲਤ ਵਾਲੀਆਂ ਪੁਰਾਣੀਆਂ ਇਮਾਰਤਾਂ ਨੂੰ ਢੁਕਵੀਂ ਪ੍ਰਕਿਰਿਆ ਅਪਣਾਉਂਦਿਆਂ ਢਾਹ ਦਿੱਤਾ ਜਾਵੇ। ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ 25 ਜਨ ਔਸ਼ਧੀ ਸਟੋਰ ਪਹਿਲਾਂ ਹੀ ਕਫਾਇਤੀ ਦਰਾਂ 'ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਕਾਰਜਸ਼ੀਲ ਹਨ ਅਤੇ ਲੋਕਾਂ ਦੀ ਸਹੂਲਤ ਲਈ ਅਜਿਹੇ 14 ਹੋਰ ਸਟੋਰ ਖੋਲ੍ਹਣ ਦੀ ਯੋਜਨਾ ਹੈ।

PunjabKesari

ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਸ਼ਿਕਾਇਤਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਰਮਚਾਰੀਆਂ ਦੇ ਹਿੱਤ ਲਈ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਕਿਸੇ ਵੀ ਬਕਾਇਆ ਮਾਮਲੇ ਨੂੰ ਨਿਪਟਾਉਣ ਲਈ ਵੀ ਕਿਹਾ। ਇਸ ਮੀਟਿੰਗ ਵਿੱਚ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਅਭਿਨਵ ਤ੍ਰਿਖਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ, ਡਾਇਰੈਕਟਰ ਹੋਮਿਓਪੈਥੀ, ਡਾਇਰੈਕਟਰ ਆਯੁਰਵੈਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 
< Prev   Next >

Advertisements