:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ PRINT ਈ ਮੇਲ
rajiv_n.jpgਨਵੀਂ ਦਿੱਲੀ ---11ਨਵੰਬਰ-(MDP)-- ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਸਾਰੇ 6 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਕੋਰਟ ਨੇ ਸਾਫ ਕਰ ਦਿੱਤਾ ਹੈ ਕਿ ਜੇਕਰ ਇਨ੍ਹਾਂ ਦੋਸ਼ੀਆਂ ’ਤੇ ਕੋਈ ਹੋਰ ਮਾਮਲਾ ਨਹੀਂ ਹੈ ਤਾਂ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇ।

ਸੁਪਰੀਮ ਕੋਰਟ ਨੇ ਫੈਸਲੇ ’ਚ ਕਿਹਾ ਕਿ ਲੰਬੇ ਸਮੇਂ ਤੋਂ ਰਾਜਪਾਲ ਨੇ ਇਸ ’ਤੇ ਕਦਮ ਨਹੀਂ ਚੁੱਕਿਆ ਤਾਂ ਅਸੀਂ ਚੁੱਕ ਰਹੇ ਹਾਂ। ਕੋਰਟ ਨੇ ਕਿਹਾ ਕਿ ਇਸ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਪੈਰਾਰੀਵਲਨ ਦੀ ਰਿਹਾਈ ਦਾ ਆਦੇਸ਼ ਬਾਕੀ ਦੋਸ਼ੀਆਂ ’ਤੇ ਵੀ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਸ ਸਾਲ ਮਈ ’ਚ ਪੈਰਾਰੀਵਲਨ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ। 

ਇਹ 6 ਦੋਸ਼ੀ ਹੋਣਗੇ ਰਿਹਾਅ

ਰਾਜੀਵ ਗਾਂਧੀ ਕਤਲਕਾਂਡ ’ਚ ਨਲਿਨੀ, ਰਵਿਚੰਦਰਨ, ਮੁਰੁਗਨ, ਸੰਥਨ, ਜੈਕੁਮਾਰ ਅਤੇ ਰਾਬਰਟ ਪਾਯਸ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਪੈਰਾਰੀਵਲਨ ਪਹਿਲਾਂ ਹੀ ਇਸ ਮਾਮਲੇ ’ਚ ਰਿਹਾਅ ਹੋ ਚੁੱਕੇ ਹਨ। ਸੁਪਰੀਮ ਕੋਰਟ ਨੇ 18 ਮਈ ਨੂੰ ਜੇਲ੍ਹ ’ਚ ਚੰਗੇ ਵਤੀਰੇ ਕਾਰਨ ਪੈਰਾਰੀਵਲਨ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ। ਜਸਟਿਸ ਐੱਲ. ਨਾਗੇਸ਼ਵਰ ਦੀ ਬੈਂਚ ਨੇ ਆਰਟਿਕਲ 142 ਦਾ ਇਸਤੇਮਾਲ ਕਰਦੇ ਹੋਏ ਇਹ ਆਦੇਸ਼ ਦਿੱਤਾ ਸੀ। 

31 ਸਾਲ ਪਹਿਲਾਂ ਹੋਇਆ ਸੀ ਰਾਜੀਵ ਗਾਂਧੀ ਦਾ ਕਤਲ

21 ਮਈ 1991 ਨੂੰ ਇਕ ਚੋਣ ਰੈਲੀ ਦੌਰਾਨ ਤਾਮਿਲਨਾਡੂ ’ਚ ਇਕ ਆਤਮਘਾਤੀ ਹਮਲੇ ’ਚ ਰਾਜੀਵ ਗਾਂਧੀ ਦਾ ਕਤਲ ਕਰ ਦਿੱਤਾ ਗਿਆਸੀ। ਉਨ੍ਹਾਂ ਨੂੰ ਇਕ ਜਨਾਨੀ ਨੇ ਮਾਲਾ ਪਹਿਨਾਈ ਸੀ, ਇਸਤੋਂ ਬਾਅਦ ਧਮਾਕਾ ਹੋ ਗਿਆ। ਇਸ ਹਾਦਸੇ ’ਚ 18 ਲੋਕਾਂ ਦੀ ਮੌਤ ਹੋਈ ਸੀ। 

ਇਸ ਮਾਮਲੇ ’ਚ ਕੁੱਲ 41 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। 12 ਲੋਕਾਂ ਦੀ ਮੌਤ ਹੋ ਚੁੱਕੀ ਸੀ ਅਤੇ ਤਿੰਨ ਫਰਾਰ ਹੋ ਗਏ ਸਨ। ਬਾਕੀ 26 ਫੜੇ ਗਏ ਸਨ। ਇਸ ਵਿਚ ਸ਼੍ਰੀਲੰਕਾਈ ਅਤੇ ਭਾਰਤੀ ਨਾਗਰਿਕ ਸਨ। ਫਰਾਰ ਦੋਸ਼ੀਆਂ ’ਚ ਪ੍ਰਭਾਕਰਣ, ਪੋਟੂ ਓਮਾਨ ਅਤੇ ਅਕੀਲਾ ਸਨ। ਦੋਸ਼ੀਆਂ ’ਤੇ ਟਾਡਾ ਕਾਨੂੰਨ ਤਹਿਤ ਕਾਰਵਾਈ ਕੀਤੀ ਗਈ। 7 ਸਾਲਾਂ ਤਕ ਚੱਲੀ ਕਾਨੂੰਨੀ ਕਾਰਵਾਈ ਤੋਂ ਬਾਅਦ 28 ਫਰਵਰੀ 1998 ਨੂੰ ਟਾਡਾ ਕੋਰਟ ਨੇ ਹਜ਼ਾਰਾਂ ਪੰਨਿਆਂ ਦਾ ਫੈਸਲਾ ਸੁਣਾਇਆ। ਇਸ ਵਿਚ ਸਾਰੇ 26 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।

19 ਦੋਸ਼ੀ ਪਹਿਲਾਂ ਹੋ ਚੁੱਕੇ ਹਨ ਰਿਹਾਅ

ਇਹ ਫੈਸਲਾ ਟਾਡਾ ਕੋਰਟ ਦਾ ਸੀ, ਇਸ ਲਈ ਇਸਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ। ਟਾਡਾ ਕੋਰਟ ਦੇ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਸੀ। ਇਕ ਸਾਲ ਬਾਅਦ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਨੇ ਇਸ ਪੂਰੇ ਫੈਸਲੇ ਨੂੰ ਹੀ ਪਲਟ ਦਿੱਤਾ। ਸੁਪਰੀਮ ਕੋਰਟ ਨੇ 26 ’ਚੋਂ 19 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ। ਸਿਰਫ 7 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਸੀ। ਬਾਅਦ ’ਚ ਇਸਨੂੰ ਬਦਲ ਕੇ ਉਮਰਕੈਦ ਕਰ ਦਿੱਤਾ ਗਿਆ ਸੀ।

 
< Prev   Next >

Advertisements