:: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ   :: ਭੋਪਾਲ ਰੈਲੀ ਚ CM ਕੇਜਰੀਵਾਲ ਦਾ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ   :: ਹਿਮਾਚਲ ਚ ਐਂਟਰੀ ਹੋਵੇਗੀ ਮਹਿੰਗੀ, ਘੁੰਮਣ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦੇ ਹੁਕਮ ਮਗਰੋਂ ਸੁਖਬੀਰ ਨੇ ਬੰਦੀ ਸਿੰਘਾਂ ਸਬੰਧੀ ਕੇਂਦਰ ਨੂੰ ਕੀਤੀ ਇਹ ਅਪੀਲ PRINT ਈ ਮੇਲ
s_b.jpgਚੰਡੀਗੜ੍ਹ --11ਨਵੰਬਰ-(MDP)-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦਾ ਹੁਕਮ ਦੇਣ ਨਾਲ ਇਕ ਪੂਰਨ ਉਦਾਹਰਣ ਸ਼ੁਰੂ ਹੋਈ ਹੈ ਤੇ ਇਸ ਲਈ ਹੁਣ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ

ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਵਿਚ ਉਲਟ ਰਿਪੋਰਟ ਦੇ ਕੇ ਰੋਕ ਦਿੱਤੀ ਹੈ। ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਅੰਤਿਮ ਫੈਸਲਾ ਲੈਣ ਵਾਸਤੇ ਕਿਹਾ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਤਾਂ ਪਹਿਲਾਂ ਹੀ ਵਲੂੰਧਰੀਆਂ ਹੋਈਆਂ ਹਨ ਤੇ ਬੰਦੀ ਸਿੰਘਾਂ ਦੀ ਰਿਹਾਈ ’ਚ ਦੇਰੀ ਨਾਲ ਘੱਟਗਿਣਤੀ ਭਾਈਚਾਰੇ ’ਚ ਗ਼ਲਤ ਸੰਦੇਸ਼ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਨਾਲ ਵਾਅਦਾ ਕੀਤਾ ਸੀ ਕਿ ਸਾਰੇ ਬੰਦੀ ਸਿੰਘਾਂ ਦੀ ਉਮਰ ਕੈਦ ਦੀ ਸਜ਼ਾ ਮੁਆਫ ਕੀਤੀ ਜਾਵੇਗੀ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਗਰੋਂ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਉਨ੍ਹਾਂ ਸਾਰੇ ਸੂਬਿਆਂ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਫੈਸਲੇ ਦੀ ਜਾਣਕਾਰੀ ਦਿੱਤੀ ਜਿਥੇ ਬੰਦੀ ਸਿੰਘ ਬੰਦ ਹਨ। ਉਨ੍ਹਾਂ ਕਿਹਾ ਕਿ ਤਿੰਨ ਸਾਲ ਲੰਘਣ ਮਗਰੋਂ ਵੀ ਫੈਸਲਾ ਲਾਗੂ ਨਹੀਂ ਕੀਤਾ ਗਿਆ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਫੈਸਲਾ ਲਾਗੂ ਕਰਨ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਰਾਹ ’ਚ ਆਖਰੀ ਅੜਿੱਕੇ ਨੂੰ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦੇ ਹੁਕਮ ਦੇ ਕੇ ਦੂਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹੁਣ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਨਕਾਰ ਕਰਨ ਦਾ ਕੋਈ ਸੰਵਿਧਾਨਕ ਆਧਾਰ ਨਹੀਂ ਰਹਿ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਪੁਰਾਣੇ ਜ਼ਖ਼ਮਾਂ ’ਤੇ ਮੱਲ੍ਹਮ ਲੱਗੇਗੀ ਅਤੇ ਇਹ ਪੰਜਾਬ ਵਿਚ ਸਦੀਵੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਿਆਉਣ ਦੀ ਦਿਸ਼ਾ ’ਚ ਸਹੀ ਕਦਮ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੀਤੇ ਗਏ ਦਾਅਵੇ ਗ਼ਲਤ ਹਨ ਤੇ ਇਨ੍ਹਾਂ ਦਾ ਮਕਸਦ ਸਰਹੱਦੀ ਸੂਬੇ ’ਚ ਫਿਰਕੂ ਵੰਡ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗ੍ਰਹਿ ਮੰਤਰਾਲੇ ਨੂੰ ਹਾਲਾਤ ਬਾਰੇ ਆਪਣੇ ਫ਼ੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਤੁਰੰਤ ਸਿਫਾਰਿਸ਼ ਕਰਨੀ ਚਾਹੀਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement