:: ਦਿੱਲੀ ਚ ਪਾਣੀ ਦੀ ਵੰਡ ਦੇ ਮੁੱਦੇ ਤੇ ਹਿਮਾਚਲ ਦੇ CM ਸੁੱਖੂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ   :: ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਚਾਹੀਦੈ: ਮਾਇਆਵਤੀ   :: PM ਮੋਦੀ ਨੇ ਨੀਤੀ ਆਯੋਗ ਦੀ ਬੈਠਕ ਦੀ ਕੀਤੀ ਪ੍ਰਧਾਨਗੀ, 8 ਸੂਬਿਆਂ ਦੇ ਮੁੱਖ ਮੰਤਰੀ ਰਹੇ ਗੈਰ-ਹਾਜ਼ਰ   :: ਨਿਤੀਸ਼ ਬੋਲੇ- ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ   :: ਪੈਟਰੋਲ ਪੰਪ ਦੇ ਕਰਮਚਾਰੀ ਦਾ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ, ਵਿਅਕਤੀ ਨੇ ਪੁਲਸ ਚ ਕੀਤੀ ਸ਼ਿਕਾਇਤ   :: ਅੰਗਰੇਜ਼ਾਂ ਤੋਂ ਸੱਤਾ ਹਾਸਲ ਕਰਨ ਦਾ ਪ੍ਰਤੀਕ ਹੈ ‘ਸੇਂਗੋਲ’, ਨਵੇਂ ਸੰਸਦ ਭਵਨ ’ਚ ਹੋਵੇਗਾ ਸਥਾਪਿਤ   :: CM ਖੱਟੜ ਨੇ 113 ਹਾਈ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਮਨਜ਼ੂਰੀ   :: ਕੇਂਦਰ ਦੇ ਆਰਡੀਨੈਂਸ ਖ਼ਿਲਾਫ ਆਪ ਨੂੰ ਮਿਲਿਆ NCP ਦਾ ਸਾਥ, ਕੇਜਰੀਵਾਲ ਨੇ ਸ਼ਰਦ ਪਵਾਰ ਦਾ ਕੀਤਾ ਧੰਨਵਾਦ   :: ਟੀਬੀ ਨੂੰ ਖਤਮ ਕਰਨ ਲਈ ਭਾਰਤ ਯਤਨ ਕਰ ਰਿਹੈ: ਮਾਂਡਵੀਆ   :: 2024 ਚੋਣਾਂ ਤੋਂ ਪਹਿਲਾਂ ਸੈਮੀਫਾਈਨਲ; ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਜੰਗ ਚ AAP ਨੂੰ ਮਿਲਿਆ ਮਮਤਾ ਦਾ ਸਮਰਥਨ   :: ਕਰਨਾਟਕ ਚ ਵਿਧਾਨ ਸਭਾ ਦੇ ਨਵੇਂ ਚੁਣੇ ਮੈਂਬਰਾਂ ਨੇ ਨਵੇਂ ਅੰਦਾਜ ਚ ਚੁੱਕੀ ਸਹੁੰ   :: PM ਮੋਦੀ ਭਲਕੇ ਉੱਤਰਾਖੰਡ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਦਿਖਾਉਣ ਹਰੀ ਝੰਡੀ   :: ਭਾਰਤੀ ਹਾਈ ਕਮਿਸ਼ਨ ਹਮਲਾ ਮਾਮਲਾ: ਜਾਂਚ ਲਈ ਲੰਡਨ ਪੁੱਜੀ NIA ਟੀਮ   :: ਕੇਦਾਰਨਾਥ ਮੰਦਰ ਤੇ ਮੰਡਰਾ ਰਿਹੈ ਵੱਡਾ ਖ਼ਤਰਾ, ਹੈਲੀਕਾਪਟਰਾਂ ਦੇ ਰੌਲੇ ਨਾਲ ਗਲੇਸ਼ੀਅਰ ਕੰਬਿਆ ਤਾਂ ਖਤਰੇ ਚ ਮੰਦਰ   :: ਰਾਜੀਵ ਗਾਂਧੀ ਦੀ ਬਰਸੀ ਮੌਕੇ ਭਾਵੁਕ ਹੋਏ ਰਾਹੁਲ ਗਾਂਧੀ, ਕਿਹਾ- ਪਾਪਾ ਤੁਸੀਂ ਮੇਰੇ ਨਾਲ ਹੀ ਹੋ

Gurbani Radio

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜ਼ਿਲ੍ਹਾ ਪਟਿਆਲਾ ਦੇ 12 ਵਿਅਕਤੀਆਂ ਦੇ ਰੱਦ ਕੀਤੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ PRINT ਈ ਮੇਲ
18_02_373960347baljeet_kaur-ll.jpgਚੰਡੀਗੜ੍ਹ --18ਨਵੰਬਰ-(MDP)-- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਕ ਹੁਕਮ ਜਾਰੀ ਕਰਦਿਆਂ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਆਲਮਪੁਰ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਆਲਮਪੁਰ

ਵਾਸੀ ਊਧਮ ਸਿੰਘ ਪੁੱਤਰ ਭਗਵਾਨ ਸਿੰਘ ਅਤੇ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਵੱਲੋਂ 15 ਵਿਅਕਤੀਆਂ ਵਿਰੁੱਧ ਉਨ੍ਹਾਂ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਸਬੰਧੀ 19 ਮਾਰਚ 2020 ਨੂੰ ਸ਼ਿਕਾਇਤ ਕੀਤੀ ਗਈ ਸੀ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਅਪੀਲ ਨੰ: 5854 ਆਫ 1994 ਵਿਚ ਮਿਤੀ 02.09.1994 ਨੂੰ ਦਿੱਤੇ ਫੈਸਲੇ ਦੇ ਸਨਮੁੱਖ ਸਮਾਜਿਕ ਸਥਿਤੀ ਸਰਟੀਫਿਕੇਟ ਦੀ ਸੱਚਾਈ ਦੀ ਪੜਤਾਲ ਲਈ ਸਰਕਾਰ ਵੱਲੋਂ ਅਧਿਸੂਚਨਾ ਮਿਤੀ 10.12.2004 ਰਾਹੀਂ ਡਾਇਰੈਕਟੋਰੇਟ ਪੱਧਰ ’ਤੇ ਵਿਜੀਲੈਂਸ ਸੈੱਲ ਅਤੇ ਰਾਜ ਪੱਧਰ ’ਤੇ ਸਕਰੂਟਨੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਇਸ ਕਮੇਟੀ ਵੱਲੋਂ ਮਾਮਲਾ ਵਿਚਾਰਦੇ ਹੋਏ ਸਬੰਧਤ ਵਿਅਕਤੀਆਂ ਨੂੰ ਸੁਣਵਾਈ ਦੇ ਕਈ ਮੌਕੇ ਦਿੰਦਿਆਂ ਆਪਣੇ ਜਾਤੀ ਸਰਟੀਫਿਕੇਟ ਦੀਆਂ ਕਾਪੀਆਂ ਪੜਤਾਲ ਲਈ ਪੇਸ਼ ਕਰਨ ਦੇ ਹੁਕਮ ਦਿੱਤੇ ਗਏ। ਇਸ ਉਪਰੰਤ 15 ਵਿਅਕਤੀਆਂ ’ਚੋਂ 3 ਵੱਲੋਂ ਜਾਤੀ ਸਰਟੀਫਿਕੇਟ ਪੇਸ਼ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲਦਾਰ ਪਟਿਆਲਾ ਦੀ ਰਿਪੋਰਟ ਅਨੁਸਾਰ 12 ਵਿਅਕਤੀਆਂ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ ਗਏ। ਜਿਸ ਸਬੰਧੀ ਅਖ਼ਬਾਰਾਂ ਵਿਚ ਜਨਤਕ ਨੋਟਿਸ ਰਾਹੀਂ ਆਪਣੇ ਸਰਟੀਫਿਕੇਟ ਸੂਬਾ ਪੱਧਰੀ ਸਕਰੂਟਨੀ ਕਮੇਟੀ ਕੋਲ ਪੇਸ਼ ਕਰਨ ਦਾ ਇਕ ਹੋਰ ਮੌਕਾ ਦਿੱਤਾ, ਪ੍ਰੰਤੂ 12 ਵਿਅਕਤੀਆਂ ਵਲੋਂ ਆਪਣੇ ਜਾਤੀ ਸਰਟੀਫਿਕੇਟ ਪੇਸ਼ ਨਹੀਂ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਕਮੇਟੀ ਨੇ ਰਿਕਾਰਡ ਨੂੰ ਘੋਖਦੇ ਹੋਏ ਪਾਇਆ ਕਿ ਪਿੰਡ ਆਲਮਪੁਰ ਦੇ ਸਬੰਧਤ 12 ਵਿਅਕਤੀਆਂ ਕਸ਼ਮੀਰ ਸਿੰਘ ਪੁੱਤਰ ਇੰਦਰ ਸਿੰਘ, ਅਮਨਦੀਪ ਸਿੰਘ ਪੁੱਤਰ ਭਾਗ ਸਿੰਘ, ਵਿੱਕੀ ਪੁੱਤਰ ਭਾਗ ਸਿੰਘ, ਮਨਜੀਤ ਕੌਰ ਪਤਨੀ ਭਾਗ ਸਿੰਘ, ਅੰਗਰੇਜ਼ ਸਿੰਘ ਪੁੱਤਰ ਕਸ਼ਮੀਰ ਸਿੰਘ, ਕੁਲਵੰਤ ਕੌਰ ਪਤਨੀ ਬਲਜੀਤ ਸਿੰਘ, ਜਸਵੰਤ ਸਿੰਘ ਪੁੱਤਰ ਸਵਰਨ ਸਿੰਘ, ਸਵਰਨ ਸਿੰਘ ਪੁੱਤਰ ਪਾਲਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਬਲਵੀਰ ਕੌਰ ਪਤਨੀ ਸਵਰਨ ਸਿੰਘ, ਦਵਿੰਦਰ ਸਿੰਘ ਪੁੱਤਰ ਸੇਵਾ ਸਿੰਘ ਅਤੇ ਨਰਿੰਦਰ ਸਿੰਘ ਪੁੱਤਰ ਸੇਵਾ ਸਿੰਘ ਵੱਲੋਂ ਬਣਾਏ ਗਏ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਸਨ ਜਦੋਂ ਕਿ ਇਹ ਵਿਅਕਤੀ ਸਿੱਖ ਰਾਜਪੂਤ ਜਾਤੀ ਨਾਲ ਸਬੰਧ ਰੱਖਦੇ ਹਨ। ਕਮੇਟੀ ਵੱਲੋਂ ਸਬੰਧਤਾਂ ਦੇ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਨੂੰ ਰੱਦ ਕਰਦਿਆਂ ਗਲਤ ਤਰੀਕੇ ਨਾਲ ਬਣਾਏ ਸਰਟੀਫਿਕੇਟਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement