:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਾਗਰਿਕਾਂ ਦੀਆਂ ਆਜ਼ਾਦੀਆਂ ਦੇ ਰਖਵਾਲੇ ਵਜੋਂ ਸੁਪਰੀਮ ਕੋਰਟ ’ਤੇ ਵਿਸ਼ਵਾਸ ਕਰੋ : ਚੀਫ਼ ਜਸਟਿਸ ਚੰਦਰਚੂੜ PRINT ਈ ਮੇਲ
2022_12image_11_55_050000599chandrachud-ll.jpgਮੁੰਬਈ --18ਦਸੰਬਰ-(MDP)-- ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਨੂੰਨ ਦੀ ਉਚਿਤ ਪ੍ਰਕਿਰਿਆ ’ਚ ਨਾਗਰਿਕਾਂ ਦਾ ਵਿਸ਼ਵਾਸ ਅਤੇ ਸੁਤੰਤਰਤਾ ਦੀ ਸੁਰੱਖਿਆ ਨਿਆਂਪਾਲਿਕਾ ’ਤੇ ਟਿਕੀ ਹੋਈ ਹੈ, ਜੋ ਆਜ਼ਾਦੀਆਂ ਦੇ ਰਖਵਾਲੇ ਹਨ। ਚੀਫ਼ ਜਸਟਿਸ (ਸੀ. ਜੇ. ਆਈ.) ਨੇ ਇੱਥੇ ਇਕ ਭਾਸ਼ਣ ਦਿੰਦੇ ਹੋਏ, ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਉਦੇਸ਼ਾਂ ਨੂੰ ਨਿਡਰਤਾ ਨਾਲ ਅੱਗੇ ਵਧਾਉਣ ਵਾਲੇ ‘ਬਾਰ’ ਦੇ ਮੈਂਬਰਾਂ ਦੇ ਜੀਵਨ ਰਾਹੀਂ

ਆਜ਼ਾਦੀ ਦੀ ਰੌਸ਼ਨੀ ਅੱਜ ਵੀ ਚਮਕਦੀ ਰਹਿੰਦੀ ਹੈ। ਇੱਥੇ ਵਾਈ. ਬੀ. ਚਵਾਨ ਕੇਂਦਰ ’ਚ ਅਸ਼ੋਕ ਐੱਚ. ਦੇਸਾਈ ਮੈਮੋਰੀਅਲ ਲੈਕਚਰ ਦਿੰਦੇ ਹੋਏ ਉਨ੍ਹਾਂ ਨੇ ਚੋਰੀ ਦੇ ਇਕ ਮਾਮਲੇ ਨੂੰ ਹਵਾਲਾ ਦਿੱਤਾ, ਜਿਸ ’ਚ ਜੇਕਰ ਸੁਪਰੀਮ ਕੋਰਟ ਨੇ ਦਖਲ ਨਹੀਂ ਕੀਤਾ ਹੁੰਦਾ ਤਾਂ ਇਕ ਵਿਅਕਤੀ ਨੂੰ 18 ਸਾਲ ਕੈਦ ਦੀ ਸਜ਼ਾ ਕੱਟਣੀ ਪੈਂਦੀ। 

ਉਨ੍ਹਾਂ ਕਿਹਾ ਕਿ ‘‘ਨਾਗਰਿਕਾਂ ਦੀ ਆਜ਼ਾਦੀ ਦੇ ਰਖਵਾਲੇ ਵਜੋਂ ਸਾਡੇ ’ਤੇ ਵਿਸ਼ਵਾਸ ਕਰੋ।’’ ਪ੍ਰੋਗਰਾਮ ਦਾ ਆਯੋਜਨ ਮੁੰਬਈ ਬਾਰ ਐਸੋਸੀਏਸ਼ਨ ਨੇ ਕੀਤਾ ਸੀ। ਸੀ. ਜੇ. ਆਈ ਚੰਦਰਚੂੜ ਨੇ ਕਿਹਾ, ਕੱਲ ਇਕ ਮਾਮਲੇ ’ਚ, ਜਿਸ ’ਚ ਸੈਸ਼ਨ ਕੋਰਟ ਨੇ ਬਿਜਲੀ ਚੋਰੀ ਦੇ ਦੋਸ਼ ’ਚ ਇਕ ਦੋਸ਼ੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ ਪਰ ਹੇਠਲੀ ਅਦਾਲਤ ਦੇ ਜੱਜ ਇਹ ਕਹਿਣਾ ਭੁੱਲ ਗਏ ਕਿ ਸਜ਼ਾਵਾਂ ਨਾਲ ਹੀ ਚੱਲਣਗੀਆਂ। ਉਨ੍ਹਾਂ ਕਿਹਾ, ਇਸ ਲਈ ਇਸ ਦਾ ਨਤੀਜਾ ਇਹ ਹੋਇਆ ਕਿ ਬਿਜਲੀ ਦੇ ਉਪਕਰਣ ਚੋਰੀ ਕਰਨ ਵਾਲੇ ਇਸ ਵਿਅਕਤੀ ਨੂੰ 18 ਸਾਲ ਜੇਲ ’ਚ ਰਹਿਣਾ ਪੈਂਦਾ, ਕਿਉਂਕਿ ਹੇਠਲੀ ਅਦਾਲਤ ਇਹ ਨਿਰਦੇਸ਼ ਨਹੀਂ ਦੇ ਸਕਦੀ ਸੀ ਕਿ ਸਜ਼ਾਵਾਂ ਇੱਕੋ ਸਮੇਂ ਚੱਲਣਗੀਆਂ। ਸੀ. ਜੇ. ਆਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਇਕਰਾਮ ਨਾਂ ਦੇ ਵਿਅਕਤੀ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

 
< Prev   Next >

Advertisements