ਹਾਕੀ ਵਿਸ਼ਵ ਕੱਪ: ਭਾਰਤ ਦੇ ਪਹਿਲੇ ਮੁਕਾਬਲੇ ਤੋਂ ਪਹਿਲਾਂ ਖੇਡ ਮੰਤਰੀ ਨੇ ਪੰਜਾਬ ਦੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ |
|
|
ਸਪੋਰਟਸ ਡੈਸਕ:--13ਜਨਵਰੀ-(MDP)-- ਹਾਕੀ ਵਿਸ਼ਵ ਕੱਪ ਅੱਜ ਓਡੀਸਾ ਵਿਚ ਸ਼ੁਰੂ ਹੋ ਗਿਆ
ਹੈ। ਭਾਰਤੀ ਟੀਮ ਅੱਜ ਟੂਰਨਾਮੈਂਟ ਵਿਚ ਆਪਣਾ ਪਹਿਲਾ ਮੁਕਾਬਲਾ ਸਪੇਨ ਨਾਲ ਖੇਡ ਰਹੀ ਹੈ।
ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ
ਪੰਜਾਬ ਦੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਵਿਸ਼ਵ ਕੱਪ ਵਿਚ ਸੋਨੇ, ਚਾਂਦੀ
ਤੇ ਕਾਂਸੀ ਦਾ ਤਮਗਾ ਜਿੱਤਣ ਉਪਰੰਤ ਪੰਜਾਬ ਦੇ ਖਿਡਾਰੀਆਂ ਨੂੰ ਕ੍ਰਮਵਾਰ 80 ਲੱਖ, 55
ਲੱਖ ਤੇ 45 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਦੇ ਨਾਲ ਹੀ
ਉਨ੍ਹਾਂ ਭਾਰਤੀ ਟੀਮ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
ਕੈਬਨਿਟ ਮੰਤਰੀ ਨੇ ਟਵੀਟ ਕਰਦਿਆਂ ਕਿਹਾ, - "ਚੱਕ ਦੇ ਇੰਡੀਆ…. ਭਾਰਤੀ ਟੀਮ ਨੂੰ
ਸ਼ੁਭਕਾਮਨਾਵਾਂ। ਵਿਸ਼ਵ ਕੱਪ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗਾ ਜਿੱਤਣ ਉੱਤੇ
ਮਾਣਯੋਗ ਮੁੱਖ ਮੰਤਰੀ ਸਾਹਿਬ ਜੀ ਦੇ ਨਿਰਦੇਸ਼ਾਂ ਅਨੁਸਾਰ ਜਿੱਤਣ ਉਪਰੰਤ ਪੰਜਾਬ ਦੇ
ਖਿਡਾਰੀਆਂ ਨੂੰ ਕ੍ਰਮਵਾਰ 80 ਲੱਖ, 55 ਲੱਖ ਤੇ 45 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ
ਸਨਮਾਨਤ ਕੀਤਾ ਜਾਵੇਗਾ।"
|