:: ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭਿਜਵਾਈ ਗਈ ‘703ਵੇਂ ਟਰੱਕ ਦੀ ਰਾਹਤ ਸਮੱਗਰੀ’   :: ਰਾਹੁਲ ਦੀ ਅਯੋਗਤਾ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਚ ਕਾਂਗਰਸ ਦਾ ਪ੍ਰਦਰਸ਼ਨ   :: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕਿਸਾਨਾਂ ਨੂੰ 23200 ਮਸ਼ੀਨਾਂ ਮੁਹੱਈਆ ਕਰਵਾਈਆਂ : ਧਾਲੀਵਾਲ PRINT ਈ ਮੇਲ
2023_1image_16_13_138343530dhaliwal-ll.jpgਚੰਡੀਗੜ੍ਹ --15ਜਨਵਰੀ-(MDP)-- ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ 'ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ’ਤੇ ਹੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ'

ਸਬੰਧੀ ਸਕੀਮ ਅਧੀਨ ਕਿਸਾਨਾਂ, ਸੂਬੇ ਦੀਆਂ ਕਿਸਾਨ ਉਤਪਾਦਕ ਸੰਸਥਾਵਾਂ (ਐੱਫ. ਪੀ. ਓਜ਼), ਪੰਚਾਇਤਾਂ, ਪ੍ਰਾਇਮਰੀ ਐਗਰੀਕਲਚਰਲ ਸੋਸਾਇਟੀਆਂ (ਪੀ.ਏ.ਸੀ.ਐੱਸ.) ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ 23200 ਤੋਂ ਵੱਧ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 30 ਫੀਸਦੀ ਕਮੀ ਆਈ ਹੈ। ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 113622 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਇਸ ਸਕੀਮ ਤਹਿਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਕ੍ਰਮਵਾਰ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਲਈ ਅਰਜ਼ੀਆਂ ਆਨਲਾਈਨ ਪੋਰਟਲ ਰਾਹੀਂ ਮੰਗੀਆਂ ਗਈਆਂ ਹਨ ਤਾਂ ਜੋ ਇਸ ਸਬਸਿਡੀ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।

ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੀ.ਆਰ.ਐੱਮ. ਮਸ਼ੀਨਰੀ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਉਜਾਗਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਵਿਭਾਗ ਵੱਲੋਂ ਹਰੇਕ ਬਲਾਕ ਵਿਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿੱਥੇ ਖ਼ਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀ. ਆਰ. ਐੱਮ. ਮਸ਼ੀਨਾਂ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਿਆਂ ਨੂੰ 7.4 ਕਰੋੜ ਰੁਪਏ ਦੀ ਰਾਸ਼ੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ.ਐੱਮ. ਮਸ਼ੀਨਾਂ ਦੀ ਬੁਕਿੰਗ ਲਈ ਆਈ-ਖੇਤ ਐਪ ਵੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਿੰਡ ਪੱਧਰੀ ਕੈਂਪਾਂ, ਕੰਧ ਚਿੱਤਰਾਂ, ਬੈਨਰ ਅਤੇ ਪ੍ਰਚਾਰ ਵੈਨਾਂ ਰਾਹੀਂ ਜਾਣਕਾਰੀ, ਸਿੱਖਿਆ ਅਤੇ ਸੰਚਾਰ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ 3000 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਗਰੂਕ ਕਰਨ ਲਈ 9 ਵਿਸ਼ੇਸ਼ ਜ਼ਿਲ੍ਹਿਆਂ ਵਿੱਚ ਆਸ਼ਾ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ’ਤੇ ਅਤੇ ਬਾਅਦ ਵਿਚ ਪ੍ਰਬੰਧਨ ਸਬੰਧੀ ਉਪਕਰਨਾਂ ਦੀ ਵੱਧ ਉਪਲੱਬਧਤਾ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿਚ ਮਦਦ ਮਿਲੀ ਹੈ। ਝੋਨੇ ਦੇ ਵਾਢੀ ਸੀਜ਼ਨ ਦੌਰਾਨ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ 2021 ਵਿਚ 71159 ਦੇ ਮੁਕਾਬਲੇ 2022 ਵਿਚ ਘਟ ਕੇ 49922 ਰਹਿ ਗਈਆਂ ਹਨ ਜਿਸ ਨਾਲ 29.84 ਫੀਸਦੀ ਦੀ ਕਮੀ ਆਈ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement