:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ PRINT ਈ ਮੇਲ
2023_1image_18_44_199910951ff-ll.jpgਚੰਡੀਗੜ੍ਹ --20ਜਨਵਰੀ-(MDP)-- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ।

ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਬੂਟੇ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਦੇ ਦਫ਼ਤਰਾਂ ਦੀ ਦਿੱਖ ਹੋਰ ਵੀ ਵਧੀਆ ਬਣ ਸਕੇ। ਇਸ ਮੌਕੇ ਮੰਤਰੀ ਨੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਵੀ ਜ਼ੋਰ ਦਿੱਤਾ ਤਾਂ ਜੋ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ। ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕੰਮਕਾਜ ਵਿੱਚ ਕੁਤਾਹੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਕਟਾਰੂਚੱਕ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਦੇ ਡੀ.ਐੱਫ਼.ਐੱਸ.ਸੀ. ਲੁਧਿਆਣਾ (ਪੂਰਬੀ) ਅਤੇ ਡੀ.ਐੱਫ.ਐੱਸ.ਸੀ. ਲੁਧਿਆਣਾ (ਪੱਛਮੀ) ਵਿੰਗਾਂ ਨੂੰ 27 ਜਨਵਰੀ ਤੱਕ ਵੱਖਰੇ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਤਾਂ ਜੋ ਕੰਮਕਾਜ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਚੱਲ ਸਕੇ। ਇਸ ਦੇ ਨਾਲ ਹੀ ਡੀ.ਐੱਫ਼.ਐੱਸ.ਸੀਜ਼ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਐੱਫ.ਆਰ.ਕੇ. ਪਲਾਂਟਾਂ ਦਾ ਦੌਰਾ ਕੀਤਾ ਜਾਇਆ ਕਰੇ। ਕਣਕ ਦੇ ਸਟਾਕ ਅਤੇ ਇਸ ਦੀ ਗੁਣਵੱਤਾ ਬਰਕਰਾਰ ਰੱਖਣ ਸਬੰਧੀ ਵਿਭਾਗ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਇਸ ਮੌਕੇ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ। ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਨੇ ਮੰਤਰੀ ਨੂੰ ਯਕੀਨ ਦਵਾਇਆ ਕਿ ਵਿਭਾਗੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਪੂਰਨ ਪਾਰਦਰਸ਼ੀ ਕਾਰਜ ਵਿਧੀ ਅਪਣਾਈ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਤੋਂ ਇਲਾਵਾ ਸਮੂਹ ਜ਼ਿਲ੍ਹਿਆਂ ਤੋਂ ਡੀ.ਐਫ.ਐਸ.ਸੀਜ਼ ਵੀ ਮੌਜੂਦ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement