:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤੁਰਕੀ ਤੇ ਸੀਰੀਆ ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ, ਤਸਵੀਰਾਂ ਚ ਵੇਖੋ ਤਬਾਹੀ ਦਾ ਮੰਜ਼ਰ PRINT ਈ ਮੇਲ
2023_2image_09_41_093492317quake-ll.jpgਅਦਨ/ਤੁਰਕੀ --07ਫਰਵਰੀ-(MDP)-- ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਤੜਕੇ ਆਏ 7.8 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 5 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ| ਅਧਿਕਾਰੀਆਂ ਨੂੰ ਡਰ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ, ਕਿਉਂਕਿ ਬਚਾਅ ਕਰਤਾ ਮੰਗਲਵਾਰ ਨੂੰ ਵੀ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਵਿਚ ਲੱਗੇ ਹੋਏ ਹਨ। ਬਚਾਅ ਕਰਮਚਾਰੀ ਸਾਵਧਾਨੀ ਨਾਲ ਕੰਕਰੀਟ ਦੇ ਪੱਥਰ ਅਤੇ ਲੋਹੇ ਦੀਆਂ ਰਾਡਾਂ ਨੂੰ ਹਟਾ ਰਹੇ ਹਨ, ਤਾਂ ਜੋ ਮਲਬੇ ਵਿਚ ਜੇਕਰ ਕੋਈ ਵੀ ਜਿਊਂਦਾ ਬਚਿਆ ਹੈ ਤਾਂ ਉਸ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।

PunjabKesari

ਕਈ ਸਾਰੇ ਲੋਕ ਆਪਣੇ ਅਜ਼ੀਜ਼ਾਂ ਦੀ ਭਾਲ ਵਿਚ ਨੁਕਸਾਨੀਆਂ ਗਈਆਂ ਇਮਾਰਤਾਂ ਦੇ ਨੇੜੇ ਇਕੱਠੇ ਹੋ ਰਹੇ ਹਨ। ਤੁਰਕੀ ਦੇ ਸ਼ਹਿਰ ਅਦਨ 'ਚ ਇਕ ਨੁਕਸਾਨੀ ਗਈ ਇਮਾਰਤ ਦੇ ਨੇੜੇ ਪਹੁੰਚੇ ਇਮਰਾਨ ਬਹੂਰ ਤਬਾਹੀ ਦਾ ਨਜ਼ਾਰਾ ਦੇਖ ਕੇ ਰੋ ਪਏ। ਉਸਨੇ ਕਿਹਾ ਕਿ ਮੇਰਾ ਡੇਢ ਸਾਲ ਦਾ ਪੋਤਾ ਹੈ। ਕਿਰਪਾ ਕਰਕੇ ਉਹਨਾਂ ਦੀ ਮਦਦ ਕਰੋ...ਉਹ 12ਵੀਂ ਮੰਜ਼ਿਲ 'ਤੇ ਸਨ। ਭੂਚਾਲ ਦਾ ਕੇਂਦਰ ਤੁਰਕੀ ਦੇ ਸ਼ਹਿਰ ਗਾਜ਼ੀਅਨਟੇਪ ਤੋਂ ਕਰੀਬ 30 ਕਿਲੋਮੀਟਰ ਦੂਰ ਸੀ। ਭੂਚਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੇ ਸ਼ਾਪਿੰਗ ਮਾਲ, ਸਟੇਡੀਅਮ, ਮਸਜਿਦਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਸ਼ਰਨ ਲਈ ਹੈ।

PunjabKesari

ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਏਰਦੋਗਨ ਨੂੰ ਫੋਨ ਕੀਤਾ ਅਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਹਿਯੋਗੀ ਤੁਰਕੀ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਸੰਕਟ ਦੀ ਇਸ ਘੜੀ ਵਿੱਚ ਸਹਾਇਤਾ ਦੀ ਪੇਸ਼ਕਸ਼ ਕੀਤੀ। ਵ੍ਹਾਈਟ ਹਾਊਸ ਨੇ ਕਿਹਾ ਕਿ ਉਹ ਤੁਰਕੀ ਦੇ ਯਤਨਾਂ ਵਿਚ ਮਦਦ ਲਈ ਖੋਜ ਅਤੇ ਬਚਾਅ ਟੀਮਾਂ ਭੇਜ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਿਹਾ ਹੈ ਕਿ ਭਾਰਤ ਇਸ ਤ੍ਰਾਸਦੀ ਨਾਲ ਨਜਿੱਠਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਰਾਹਤ ਸਮੱਗਰੀ ਦੇ ਨਾਲ ਐੱਨ.ਡੀ.ਆਰ.ਐੱਫ. ਅਤੇ ਮੈਡੀਕਲ ਟੀਮਾਂ ਤੁਰਕੀ ਗਣਰਾਜ ਦੀ ਸਰਕਾਰ ਨਾਲ ਤਾਲਮੇਲ ਕਰਕੇ ਤੁਰਕੀ ਭੇਜੀਆਂ ਜਾਣਗੀਆਂ। ਇਸ ਘੋਸ਼ਣਾ ਦੇ ਕੁਝ ਘੰਟਿਆਂ ਬਾਅਦ, ਭਾਰਤੀ ਹਵਾਈ ਫ਼ੌਜ ਦੇ ਇੱਕ ਜਹਾਜ਼ ਵਿੱਚ ਭੂਚਾਲ ਰਾਹਤ ਸਮੱਗਰੀ ਦੀ ਪਹਿਲੀ ਖੇਪ ਤੁਰਕੀ ਲਈ ਰਵਾਨਾ ਕੀਤੀ ਗਈ।

PunjabKesari

 
< Prev   Next >

Advertisements