:: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ   :: ਲੁਧਿਆਣਾ ਤੇ ਬਠਿੰਡਾ ਸਮੇਤ ਦੇਸ਼ ਦੇ 50 ਅਧਿਆਪਕ ਰਾਸ਼ਟਰਪਤੀ ਵਲੋਂ ਕੌਮੀ ਅਧਿਆਪਕ ਪੁਰਸਕਾਰ ਨਾਲ ਸਨਮਾਨਤ   :: ਧਾਰਾ 370 ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਘਾਟੀ ਚ ਮਹਿਲਾ ਵੋਟਰਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ PRINT ਈ ਮੇਲ
2023_2image_12_06_415320109jammu-ll.jpgਰਾਜੌਰੀ --08ਫਰਵਰੀ-(MDP)-- ਜੰਮੂ ਕਸ਼ਮੀਰ ਪੁਲਸ ਨੇ ਕਿਹਾ ਕਿ ਡਾਂਗਰੀ ਪਿੰਡ 'ਚ ਹੋਏ ਹਮਲੇ 'ਚ ਸ਼ਾਮਲ ਅੱਤਵਾਦੀ ਰਾਜੌਰੀ ਜ਼ਿਲ੍ਹੇ ਦੇ ਪਹਾੜੀ ਇਲਾਕਿਆਂ 'ਚ ਲੁਕੇ ਹਨ ਅਤੇ ਉਨ੍ਹਾਂ ਬਾਰੇ ਸੂਚਨਾ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਪੁਲਸ ਨੇ ਮੰਗਲਵਾਰ ਰਾਤ ਜਾਰੀ ਇਕ ਐਡਵਾਇਜ਼ਰੀ 'ਚ ਅੱਤਵਾਦੀਆਂ ਦੀ ਕਿਸੇ ਵੀ ਤਰ੍ਹਾਂ ਨਾਲ ਮਦਦ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਲੈ ਕੇ ਵੀ ਚੌਕਸ

ਕੀਤਾ। ਰਾਜੌਰੀ ਦੇ ਡਾਂਗਰੀ ਪਿੰਡ 'ਚ ਇਕ ਜਨਵਰੀ ਨੂੰ ਹੋਏ ਅੱਤਵਾਦੀ ਹਮਲੇ 'ਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 14 ਹੋਰ ਜ਼ਖ਼ਮੀ ਹੋਏ ਸਨ। ਕੁਝ ਮਕਾਨਾਂ 'ਤੇ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ 'ਚ 2 ਭਰਾਵਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ ਹਮਲਾਵਰਾਂ ਵਲੋਂ ਛੱਡ ਗਏ ਆਈ.ਈ.ਡੀ. 'ਚ ਅਗਲੇ ਦਿਨ ਵਿਸਫ਼ੋਟ ਹੋਣ ਨਾਲ 2 ਬੱਚਿਆਂ ਦੀ ਮੌਤ ਹੋ ਗਈ ਸੀ।

ਪੁਲਸ ਨੇ ਕਿਹਾ,''ਡਾਂਗਰੀ ਪਿੰਡ 'ਚ ਹਮਲੇ ਦੀ ਸਾਜਿਸ਼ ਰਚਣ ਵਾਲੇ ਅੱਤਵਾਦੀ ਅਜੇ ਵੀ ਰਾਜੌਰੀ ਦੀਆਂ ਪਹਾੜੀਆਂ 'ਚ ਲੁਕੇ ਹੋਏ ਹਨ। ਉਹ ਫਿਰ ਤੋਂ ਇਕ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।'' ਉਨ੍ਹਾਂ ਨੇ ਕਿਹਾ,''ਕੁਝ ਲੋਕ ਪੁਲਸ ਅਤੇ ਸੁਰੱਖਿਆ ਫ਼ੋਰਸਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਅੱਤਵਾਦੀਆਂ ਦੀਆਂ ਹੋਰ ਚੀਜ਼ਾਂ ਨੂੰ ਲੈ ਕੇ ਮਦਦ ਕਰ ਰਹੇ ਹਨ।'' ਉਨ੍ਹਾਂ ਕਿਹਾ ਕਿ ਇਨ੍ਹਾਂ ਅੱਤਵਾਦੀਆਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲਦ ਹੀ ਇਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਕਿਹਾ,''ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਅਤੇ ਹੋਰ ਪੁਰਸਕਾਰ ਦਿੱਤੇ ਜਾਣਗੇ। ਮੁਖਬਿਰ ਦਾ ਨਾਮ ਗੁਪਤ ਰੱਖਿਆ ਜਾਵੇਗਾ।'' ਪੁਲਸ ਨੇ ਲੋਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਡਾਂਗਰੀ ਦੇ ਵਾਸੀਆਂ ਨੇ ਪਿੰਡ 'ਚ ਹਮਲਿਆਂ ਦੇ ਪਿੱਛੇ ਅੱਤਵਾਦੀਆਂ ਦਾ ਪਤਾ ਲਗਾਉਣ 'ਚ ਸੁਰੱਖਿਆ ਏਜੰਸੀਆਂ ਦੀ ਅਸਫ਼ਲਤਾ 'ਤੇ ਚਿੰਤਾ ਜ਼ਾਹਰ ਕੀਤੀ ਸੀ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਸੁਰੱਖਿਆ ਏਜੰਸੀਆਂ ਅਗਲੇ 15 ਦਿਨਾਂ ਅੰਦਰ ਅੱਤਵਾਦੀਆਂ ਦਾ ਖ਼ਾਤਮਾ ਨਹੀਂ ਕਰਦੀ ਤਾਂ ਉਹ ਭੁੱਖ ਹੜਤਾਲ 'ਤੇ ਚਲੇ ਜਾਣਗੇ।

 
< Prev   Next >

Advertisements