:: ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭਿਜਵਾਈ ਗਈ ‘703ਵੇਂ ਟਰੱਕ ਦੀ ਰਾਹਤ ਸਮੱਗਰੀ’   :: ਰਾਹੁਲ ਦੀ ਅਯੋਗਤਾ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਚ ਕਾਂਗਰਸ ਦਾ ਪ੍ਰਦਰਸ਼ਨ   :: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਰੁਣ ਚੁੱਘ ਦਾ ਕਾਂਗਰਸ ਤੇ ਤਿੱਖਾ ਹਮਲਾ, ਕਿਹਾ-"ਰਾਹੁਲ ਗਾਂਧੀ ਵੱਲੋਂ ਸੰਸਦ ਚ ਦਿੱਤਾ ਭਾਸ਼ਣ ਝੂਠ ਤੇ ਤੱਥਹੀਣ" PRINT ਈ ਮੇਲ
t_chug.jpgਚੰਡੀਗੜ੍ਹ --08ਫਰਵਰੀ-(MDP)-- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਵੱਲੋਂ ਸਦਨ ਵਿੱਚ ਕੀਤੇ ਜਾ ਰਹੇ ਬੇਤੁਕੇ ਅਤੇ ਝੂਠੇ ਬਿਆਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ ਵਿੱਚ ਜੋ ਵੀ ਕਿਹਾ ਹੈ, ਉਹ ਝੂਠ ਦਾ ਪੁਲੰਦਾ ਹੈ। ਰਾਹੁਲ ਗਾਂਧੀ ਹਮੇਸ਼ਾ ਝੂਠ ਦੀ ਰਾਜਨੀਤੀ ਕਰਦੇ ਰਹੇ ਹਨ। ਕਈ ਵਾਰ ਰਾਹੁਲ ਗਾਂਧੀ ਨੂੰ ਉੱਚ ਸੰਵਿਧਾਨਕ ਸੰਸਥਾਵਾਂ ਦੇ ਹੁਕਮਾਂ ਬਾਰੇ ਗਲਤ ਬਿਆਨਬਾਜ਼ੀ ਕਰਕੇ ਜਨਤਕ ਤੌਰ 'ਤੇ ਮੁਆਫ਼ੀ ਵੀ ਮੰਗਣੀ ਪਈ ਹੈ।
ਉਨ੍ਹਾਂ ਕਿਹਾ ਇੱਕ ਪਾਸੇ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਨੈਸ਼ਨਲ ਹੈਰਾਲਡ ਕੇਸ ਨਾਲ ਸਬੰਧਤ ਹਜ਼ਾਰਾਂ ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਖ਼ੁਦ ਜ਼ਮਾਨਤ ’ਤੇ ਹਨ। ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਝੂਠ ਦੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ ਕਿਉਂਕਿ ਦੇਸ਼ ਦੇ ਲੋਕ ਉਨ੍ਹਾਂ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਅਤੇ ਸਮਝਦੇ ਹਨ।

ਤਰੁਣ ਚੁੱਘ ਨੇ ਕਾਂਗਰਸ ਸਰਕਾਰ ਦੇ ਘੁਟਾਲਿਆਂ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੀ ਯੂ.ਪੀ.ਏ. ਸਰਕਾਰ ਦੌਰਾਨ 1.86 ਲੱਖ ਕਰੋੜ ਰੁਪਏ ਦਾ ਕੋਲਾ ਘੁਟਾਲਾ ਹੋਇਆ, ਕਰੀਬ 70 ਹਜ਼ਾਰ ਕਰੋੜ ਰੁਪਏ ਦਾ ਰਾਸ਼ਟਰਮੰਡਲ ਘੁਟਾਲਾ, ਆਦਰਸ਼ ਸੁਸਾਇਟੀ 'ਚ ਫੌਜ ਲਈ ਰਾਖਵੀਂ ਜ਼ਮੀਨ ਘੋਟਾਲਾ ਹੋਇਆ, 1.96 ਲੱਖ ਕਰੋੜ ਰੁਪਏ ਦਾ 2-ਜੀ ਘੁਟਾਲਾ ਹੋਇਆ, ਅਗਸਤਾ ਵੈਸਟਲੈਂਡ ਘੁਟਾਲਾ ਹੋਇਆ, ਪਣਡੁੱਬੀ ਘੁਟਾਲਾ ਹੋਇਆ। ਕਾਂਗਰਸ ਨੇ ਘੁਟਾਲਿਆਂ ਨਾਲ ਆਪਣੇ ਹੱਥ ਗੰਦੇ ਕਰ ਰਹੀ ਹੈ। ਬੋਫੋਰਸ ਘੁਟਾਲੇ ਨੂੰ ਕੌਣ ਭੁੱਲ ਸਕਦਾ ਹੈ, ਦੇਸ਼ ਦੇ ਲੋਕ ਜਾਣਦੇ ਹਨ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਦਾ ਭ੍ਰਿਸ਼ਟਾਚਾਰ ਦਾ ਇਤਿਹਾਸ ਰਿਹਾ ਹੈ।

ਰਾਸ਼ਟਰੀ ਜਨਰਲ ਸਕੱਤਰ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੇ ਹੀ ਨਹੀਂ ਸਗੋਂ ਵਿਸ਼ਵ ਦੇ ਸਭ ਤੋਂ ਹਰਮਨ ਪਿਆਰੇ ਨੇਤਾ ਅਤੇ ਵਿਕਾਸ ਨੂੰ ਸਮਰਪਿਤ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਇਮਾਨਦਾਰ ਨੇਤਾ 'ਤੇ ਬੇਬੁਨਿਆਦ, ਤੱਥਹੀਣ ਤੇ ਝੂਠੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੱਸਣ ਕਿ ਵਾਡਰਾ-ਡੀ.ਐੱਲ.ਐੱਫ ਘੁਟਾਲਾ ਕੀ ਹੈ ? ਰਾਹੁਲ ਗਾਂਧੀ ਦੱਸਣ ਕਿ ਕਿਵੇਂ ਰਾਬਰਟ ਵਾਡਰਾ ਨੇ ਸਸਤੇ ਭਾਅ 'ਤੇ ਜ਼ਮੀਨ ਖਰੀਦੀ ਅਤੇ ਮਹਿੰਗੇ ਮੁੱਲ 'ਤੇ ਵੇਚ ਦਿੱਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਰਾਬਰਟ ਵਾਡਰਾ ਨੇ ਰਾਜਸਥਾਨ ਦੇ ਬੀਕਾਨੇਰ 'ਚ ਜ਼ਮੀਨ ਸੌਦੇ 'ਚ ਕਿਵੇਂ ਘਪਲਾ ਕੀਤਾ। ਇਹ ਸਾਰੇ ਕੇਸ ਹਾਲੇ ਅਦਾਲਤ ਵਿੱਚ ਚੱਲ ਰਹੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement