:: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ-ਕਸ਼ਮੀਰ ’ਚ ਸਰਕਾਰ ਦੀ ਨਾਜਾਇਜ਼ ਕਬਜ਼ਿਆਂ ਵਿਰੋਧੀ ਮੁਹਿੰਮ ਖਿਲਾਫ ਦਿੱਲੀ ਪਹੁੰਚੀ ਮਹਿਬੂਬਾ ਗ੍ਰਿਫਤਾਰ PRINT ਈ ਮੇਲ
2023_2image_11_16_200316815mehboobamufti-ll.jpgਨਵੀਂ ਦਿੱਲੀ, ਸ੍ਰੀਨਗਰ --09ਫਰਵਰੀ-(MDP)-- ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀ.ਡੀ.ਪੀ.) ਦੀ ਮੁਖੀ ਮਹਿਬੂਬਾ ਮੁਫ਼ਤੀ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਜੰਮੂ -ਕਸ਼ਮੀਰ ਪ੍ਰਸ਼ਾਸਨ ਦੇ ਨਾਜਾਇਜ਼ ਕਬਜ਼ਿਆਂ ਵਿਰੋਧੀ ਮੁਹਿੰਮ ਦਾ ਵਿਰੋਧ ਕਰਨ ਲਈ ਸੰਸਦ ਤਕ ਮਾਰਚ ਕਰਨਾ ਚਾਹੁੰਦੀ ਜਿੱਥੇ ਉਨ੍ਹਾਂ ਦੇ ਦਰਜਨਾਂ ਸਮਰਥਕ ਇਕੱਠੇ ਹੋਏ ਸਨ। ਪੁਲਸ ਮੁਫਤੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਜੰਤਰ-ਮੰਤਰ ਲੈ ਗਈ।

ਪ੍ਰਦਰਸ਼ਨ ਦੌਰਾਨ ਮਹਿਬੂਬਾ ਮੁਫਤੀ ਨੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ’ਤੇ ਕੇਂਦਰ ਸ਼ਾਸਤ ਪ੍ਰਦੇਸ਼ ’ਚ ਵੱਡੇ ਪੱਧਰ ’ਤੇ ਭੰਨਤੋੜ ਕਰਨ ਅਤੇ ਇਸ ਨੂੰ ‘ਅਫਗਾਨਿਸਤਾਨ’ ਬਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮੈਂ ਇੱਥੇ ਵਿਰੋਧੀ ਪਾਰਟੀਆਂ ਅਤੇ ਸੱਤਾਧਾਰੀ ਭਾਜਪਾ ਨੂੰ ਜੰਮੂ-ਕਸ਼ਮੀਰ ਦੇ ਲੋਕਾਂ ਦੇ ਦੁੱਖਾਂ ਬਾਰੇ ਦੱਸਣ ਆਈ ਹਾਂ। ਜੇ ਅਸੀਂ ਸੰਸਦ ਵੱਲ ਨਹੀਂ ਜਾ ਸਕਦੇ ਤਾਂ ਫਿਰ ਸਾਨੂੰ ਕਿੱਥੇ ਜਾਣਾ ਚਾਹੀਦਾ ਹੈ। ਕੀ ਸਰਕਾਰ ਚਾਹੁੰਦੀ ਹੈ ਕਿ ਅਸੀਂ ਸੰਯੁਕਤ ਰਾਸ਼ਟਰ ਵਿਚ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰੀਏ?

ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕਾਨੂੰਨ ਦਾ ਰਾਜ ਨਹੀਂ ਹੈ। ਅਸੀਂ ਆਪਣੇ ਮਨ ਦੀ ਗੱਲ ਕਹਿਣ ਦਿੱਲੀ ਆਏ ਸੀ, ਪਰ ਲੱਗਦਾ ਹੈ ਕਿ ਇੱਥੇ ਵੀ ਆਮ ਜਨਤਾ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਹੈ। ਓਧਰ ਸ਼੍ਰੀਨਗਰ ’ਚ ਵੀ ਕੁਝ ਪ੍ਰਦਰਸ਼ਨਕਾਰੀਆਂ ਨੇ ਲਾਲ ਚੌਕ ਵੱਲ ਵਧਣ ਦੀ ਕੋਸ਼ਿਸ਼ ਕੀਤੀ ਪਰ ਉੱਥੇ ਵੀ ਪੁਲਸ ਨੇ ਉਨ੍ਹਾਂ ਨੂੰ ਰੋਕ ਦਿੱਤਾ।

‘ਹੜਤਾਲ ਅਤੇ ਪਥਰਾਅ’ ਦੀ ਸੰਸਕ੍ਰਿਤੀ ਦੀ ਵਾਪਸੀ ਦਾ ਖਤਰਾ : ਆਜ਼ਾਦ

ਡੈਮੋਕ੍ਰੇਟਿਕ ਆਜ਼ਾਦ ਪਾਰਟੀ (ਡੀ. ਏ. ਪੀ.) ਦੇ ਪ੍ਰਧਾਨ ਗੁਲਾਮ ਨਬੀ ਆਜ਼ਾਦ ਨੇ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ’ਤੇ ਇਹ ਕਹਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇ ਮਕਾਨ ਤੇ ਛੋਟੀਆਂ ਦੁਕਾਨਾਂ ਡੇਗੀਆਂ ਗਈਆਂ ਤਾਂ ਹੜਤਾਲ ਤੇ ਪਥਰਾਅ ਦੀ ਸੰਸਕ੍ਰਿਤੀ ਦੀ ਵਾਪਸੀ ਹੋ ਸਕਦੀ ਹੈ।

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉੱਪ ਰਾਜਪਾਲ ਮਨੋਜ ਸਿਨਹਾ ਤੋਂ ਮੰਗ ਕੀਤੀ ਹੈ ਕਿ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰੀ ਹੁਕਮ ਜਾਰੀ ਕੀਤਾ ਜਾਣਾ ਚਾਹੀਦਾ।

 
< Prev   Next >

Advertisements