ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ |
|
|
 ਮੁਜ਼ੱਫਰਨਗਰ --11ਮਾਰਚ-(MDP)-- ਕਿਸਾਨ ਅੰਦੋਲਨ ਤੋਂ ਖ਼ੁਦ ਨੂੰ ਵੱਖ ਨਾ ਕਰਨ 'ਤੇ ਭਾਰਤੀ
ਕਿਸਾਨ ਯੂਨੀਅਨ (ਭਾਕਿਯੂ) ਨੇਤਾ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ
ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਸ ਨੇ ਸ਼ਨੀਵਾਰ ਨੂੰ ਦਿੱਲੀ ਤੋਂ
ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਭੋਰਾ ਕਲਾਂ ਥਾਣੇ ਦੇ ਇੰਚਾਰਜ
ਇੰਸਪੈਕਟਰ (ਐੱਸ.ਓ) ਅਕਸ਼ੇ ਸ਼ਰਮਾ ਨੇ ਦੱਸਿਆ ਕਿ ਫ਼ੋਨ ਕਰਨ ਵਾਲੇ ਦੀ
ਪਛਾਣ ਵਿਸ਼ਾਲ ਵਜੋਂ
ਹੋਈ ਹੈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਸ ਉਸ ਤੋਂ ਪੁੱਛ-ਗਿੱਛ ਕਰ ਰਹੀ
ਹੈ। ਉਨ੍ਹਾਂ ਕਿਹਾ ਕਿ ਫ਼ੋਨ ਕਰਨ ਵਾਲਾ ਦਿੱਲੀ 'ਚ ਰਹਿੰਦਾ ਹੈ ਅਤੇ ਮੁਜ਼ੱਫਰਨਗਰ ਪੁਲਸ
ਨੇ ਉਸ ਨੂੰ ਉੱਥੋਂ ਗ੍ਰਿਫ਼ਤਾਰ ਕੀਤਾ। ਸ਼ਰਮਾ ਨੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਭਾਕਿਯੂ ਪ੍ਰਧਾਨ ਨਰੇਸ਼ ਟਿਕੈਤ ਦੇ ਪੁੱਤ
ਗੌਰਵ ਟਿਕੈਤ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਇਕ ਅਣਜਾਣ ਵਿਅਕਤੀ
ਨੇ ਫ਼ੋਨ ਕਰ ਕੇ ਧਮਕੀ ਦਿੱਤੀ ਕਿ ਜੇਕਰ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਤੋਂ ਖ਼ੁਦ ਨੂੰ
ਵੱਖ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੰਬ ਨਾਲ
ਉੱਡਾ ਦਿੱਤਾ ਜਾਵੇਗਾ। ਪੁਲਸ ਨੇ ਇਸ ਸ਼ਿਕਾਇਤ 'ਤੇ ਆਈ.ਪੀ.ਸੀ. ਦੀ ਧਾਾ 507 ਅਤੇ 506 ਦੇ
ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ।
|