ਕੌਮੀ ਇਨਸਾਫ਼ ਮੋਰਚੇ ਖ਼ਿਲਾਫ਼ ਹਾਈਕੋਰਟ ’ਚ ਦਾਇਰ ਪਟੀਸ਼ਨ ’ਤੇ 22 ਮਾਰਚ ਨੂੰ ਹੋਵੇਗੀ ਸੁਣਵਾਈ |
|
|
ਮੋਹਾਲੀ --14ਮਾਰਚ-(MDP)-- ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ
ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ।
ਚੰਡੀਗੜ੍ਹ ’ਚ ਚੱਲ ਰਹੇ ਇਸ ਮੋਰਚੇ ਨੂੰ ਹਟਾਉਣ ਲਈ ਹਾਈਕੋਰਟ ’ਚ ਦਾਇਰ ਜਨਹਿੱਤ ਪਟੀਸ਼ਨ
’ਤੇ 22 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ। ਇਸ ਮਾਮਲੇ ’ਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੂੰ
ਵੀ ਧਿਰ ਬਣਾਇਆ ਗਿਆ ਹੈ। ਅੱਜ ਹਾਈਕੋਰਟ ਨੇ ਕਿਹਾ ਕਿ ਇਸ ਅਰਜ਼ੀ ’ਤੇ ਮੁੱਖ ਪਟੀਸ਼ਨ ਦੇ
ਨਾਲ 22 ਮਾਰਚ ਨੂੰ ਹੀ ਸੁਣਵਾਈ ਕੀਤੀ ਜਾਵੇਗੀ, ਉਦੋਂ ਤੱਕ ਪੰਜਾਬ ਸਰਕਾਰ ਵੀ ਆਪਣਾ
ਜਵਾਬ ਦਾਖ਼ਲ ਕਰ ਦੇਵੇਗੀ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ
ਇਨਸਾਫ਼ ਮੋਰਚੇ ਨੂੰ ਹਟਾਉਣ ਲਈ 'ARRIVE SAFE' ਸੰਸਥਾ ਨੇ ਹਾਈਕੋਰਟ ’ਚ ਜਨਹਿੱਤ ਪਟੀਸ਼ਨ
ਦਾਇਰ ਕੀਤੀ ਹੋਈ ਹੈ। ਦਾਇਰ ਕੀਤੀ ਪਟੀਸ਼ਨ 'ਚ ਕਿਹਾ ਗਿਆ ਕਿ ਮੋਰਚੇ ਕਾਰਨ ਆਮ ਲੋਕਾਂ
ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਇਸ ਨੂੰ ਹਟਾਉਣਾ
ਚਾਹੀਦਾ ਹੈ। ਸੰਸਥਾ ਦੇ ਵਕੀਲ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਪੁਲਸ ਅਤੇ ਨਿਹੰਗ
ਸਿੰਘਾਂ ਵਿਚਾਲੇ ਝੜਪ ਵੀ ਹੋ ਚੁੱਕੀ ਹੈ।
|