ਵਿਜੀਲੈਂਸ ਨੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਤੱਕ ਕੀਤਾ ਤਲਬ |
|
|
ਲੁਧਿਆਣਾ --15ਮਾਰਚ-(MDP)-- ਕਾਂਗਰਸ ਦੇ ਸਾਬਕਾ ਵਿਧਾਇਕ
ਅਤੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਵੈਦ ਨੂੰ ਵਿਜੀਲੈਂਸ ਬਿਊਰੋ ਵੱਲੋਂ 20 ਮਾਰਚ
ਤੱਕ ਲਈ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਦ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ
ਨਹੀਂ ਲੈ ਰਹੀਆਂ ਕਿਉਂਕਿ ਪੱਖੋਵਾਲ ਰੋਡ 'ਤੇ ਸਥਿਤ ਕੁਲਦੀਪ ਵੈਦ ਦੇ ਇਕ ਰੈਸਟੋਰੈਂਟ 'ਤੇ
ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਉਸਾਰੀ ਦੇ ਕੰਮ 'ਚ ਕਥਿਤ ਤੌਰ 'ਤੇ ਨਿਯਮਾਂ ਦੀ
ਉਲੰਘਣਾ
ਦਾ ਖੁਲਾਸਾ ਹੋਇਆ ਹੈ। ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ
ਕਿ ਸਾਬਕਾ ਵਿਧਾਇਕ ਨੂੰ 20 ਮਾਰਚ ਤੱਕ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੱਖੋਵਾਲ
ਰੋਡ 'ਤੇ ਸਥਿਤ ਸਾਬਕਾ ਵਿਧਾਇਕ ਦੇ ਰੈਸਟੋਰੈਂਟ 'ਤੇ ਛਾਪੇਮਾਰੀ ਦੌਰਾਨ ਬਰਾਮਦ ਹੋਏ
ਦਸਤਾਵੇਜ਼ਾਂ ਅਨੁਸਾਰ ਦੂਜੀ ਮੰਜ਼ਿਲ ਦੇ ਨਿਰਮਾਣ ਦੀ ਮਨਜ਼ੂਰੀ ਲਈ ਗਈ ਸੀ ਪਰ 5
ਮੰਜ਼ਿਲਾਂ ਬਣਾਈਆਂ ਗਈਆਂ ਹਨ। ਉਂਝ ਉਨ੍ਹਾਂ ਇਸ ਮਾਮਲੇ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ
ਦੀ ਮਿਲੀਭੁਗਤ ਹੋਣ ਦੀ ਗੱਲ ਆਖੀ ਹੈ।
|