:: ਦਿੱਲੀ ਚ ਪਾਣੀ ਦੀ ਵੰਡ ਦੇ ਮੁੱਦੇ ਤੇ ਹਿਮਾਚਲ ਦੇ CM ਸੁੱਖੂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ   :: ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਚਾਹੀਦੈ: ਮਾਇਆਵਤੀ   :: PM ਮੋਦੀ ਨੇ ਨੀਤੀ ਆਯੋਗ ਦੀ ਬੈਠਕ ਦੀ ਕੀਤੀ ਪ੍ਰਧਾਨਗੀ, 8 ਸੂਬਿਆਂ ਦੇ ਮੁੱਖ ਮੰਤਰੀ ਰਹੇ ਗੈਰ-ਹਾਜ਼ਰ   :: ਨਿਤੀਸ਼ ਬੋਲੇ- ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ   :: ਪੈਟਰੋਲ ਪੰਪ ਦੇ ਕਰਮਚਾਰੀ ਦਾ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ, ਵਿਅਕਤੀ ਨੇ ਪੁਲਸ ਚ ਕੀਤੀ ਸ਼ਿਕਾਇਤ   :: ਅੰਗਰੇਜ਼ਾਂ ਤੋਂ ਸੱਤਾ ਹਾਸਲ ਕਰਨ ਦਾ ਪ੍ਰਤੀਕ ਹੈ ‘ਸੇਂਗੋਲ’, ਨਵੇਂ ਸੰਸਦ ਭਵਨ ’ਚ ਹੋਵੇਗਾ ਸਥਾਪਿਤ   :: CM ਖੱਟੜ ਨੇ 113 ਹਾਈ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਮਨਜ਼ੂਰੀ   :: ਕੇਂਦਰ ਦੇ ਆਰਡੀਨੈਂਸ ਖ਼ਿਲਾਫ ਆਪ ਨੂੰ ਮਿਲਿਆ NCP ਦਾ ਸਾਥ, ਕੇਜਰੀਵਾਲ ਨੇ ਸ਼ਰਦ ਪਵਾਰ ਦਾ ਕੀਤਾ ਧੰਨਵਾਦ   :: ਟੀਬੀ ਨੂੰ ਖਤਮ ਕਰਨ ਲਈ ਭਾਰਤ ਯਤਨ ਕਰ ਰਿਹੈ: ਮਾਂਡਵੀਆ   :: 2024 ਚੋਣਾਂ ਤੋਂ ਪਹਿਲਾਂ ਸੈਮੀਫਾਈਨਲ; ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਜੰਗ ਚ AAP ਨੂੰ ਮਿਲਿਆ ਮਮਤਾ ਦਾ ਸਮਰਥਨ   :: ਕਰਨਾਟਕ ਚ ਵਿਧਾਨ ਸਭਾ ਦੇ ਨਵੇਂ ਚੁਣੇ ਮੈਂਬਰਾਂ ਨੇ ਨਵੇਂ ਅੰਦਾਜ ਚ ਚੁੱਕੀ ਸਹੁੰ   :: PM ਮੋਦੀ ਭਲਕੇ ਉੱਤਰਾਖੰਡ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਦਿਖਾਉਣ ਹਰੀ ਝੰਡੀ   :: ਭਾਰਤੀ ਹਾਈ ਕਮਿਸ਼ਨ ਹਮਲਾ ਮਾਮਲਾ: ਜਾਂਚ ਲਈ ਲੰਡਨ ਪੁੱਜੀ NIA ਟੀਮ   :: ਕੇਦਾਰਨਾਥ ਮੰਦਰ ਤੇ ਮੰਡਰਾ ਰਿਹੈ ਵੱਡਾ ਖ਼ਤਰਾ, ਹੈਲੀਕਾਪਟਰਾਂ ਦੇ ਰੌਲੇ ਨਾਲ ਗਲੇਸ਼ੀਅਰ ਕੰਬਿਆ ਤਾਂ ਖਤਰੇ ਚ ਮੰਦਰ   :: ਰਾਜੀਵ ਗਾਂਧੀ ਦੀ ਬਰਸੀ ਮੌਕੇ ਭਾਵੁਕ ਹੋਏ ਰਾਹੁਲ ਗਾਂਧੀ, ਕਿਹਾ- ਪਾਪਾ ਤੁਸੀਂ ਮੇਰੇ ਨਾਲ ਹੀ ਹੋ

Gurbani Radio

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ PRINT ਈ ਮੇਲ
2023_3image_13_56_263125075supremecourt1-ll.jpgਨਵੀਂ ਦਿੱਲੀ---22ਮਾਰਚ-(MDP)--ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਹ ਜਾਂਚ ਕਰਨ ਲਈ ਮਾਹਰਾਂ ਦੀ ਕਮੇਟੀ ਬਣਾਉਣ 'ਤੇ ਵਿਚਾਰ ਕਰ ਸਕਦੀ ਹੈ ਕਿ ਮੌਤ ਦੀ ਸਜ਼ਾ 'ਤੇ ਅਮਲ ਲਈ ਫਾਂਸੀ ਦੀ ਸਜ਼ਾ ਤੋਂ ਘੱਟ ਦਰਦਨਾਕ ਤਰੀਕਾ ਹੈ ਜਾਂ ਨਹੀਂ। ਇੰਨਾ ਹੀ ਨਹੀਂ ਅਦਾਲਤ ਨੇ ਕੇਂਦਰ ਨੂੰ ਫਾਂਸੀ ਦੀ ਸਜ਼ਾ ਦੇ ਢੰਗ ਨਾਲ ਜੁੜੇ ਮੁੱਦਿਆਂ 'ਤੇ 'ਬਿਹਤਰ ਡਾਟਾ' ਮੁਹੱਈਆ ਕਰਵਾਉਣ ਦਾ ਵੀ ਨਿਰਦੇਸ਼ ਦਿੱਤਾ ਹੈ।

ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਪੀ. ਐੱਸ. ਨਰਸਿਮਹਾ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਉਹ ਘਿਨਾਉਣੇ ਅਪਰਾਧੀਆਂ ਲਈ ਸਜ਼ਾ ਦਾ ਕੋਈ ਵਿਸ਼ੇਸ਼ ਤਰੀਕਾ ਅਪਣਾਉਣ ਦਾ ਨਿਰਦੇਸ਼ ਨਹੀਂ ਦੇ ਸਕਦਾ। ਬੈਂਚ ਮੌਤ ਦੀ ਸਜ਼ਾ ਲਈ ਫਾਂਸੀ ਦੀ ਮੌਜੂਦਾ ਵਿਧੀ ਨੂੰ ਖਤਮ ਕਰਨ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ।

ਸੁਣਵਾਈ ਦੌਰਾਨ ਬੈਂਚ ਨੇ ਕਿਹਾ, ''ਅਸੀਂ ਇਹ ਦਲੀਲ ਦੇ ਸਕਦੇ ਹਾਂ ਕਿ ਕੋਈ ਹੋਰ ਮਨੁੱਖੀ ਤਰੀਕਾ ਅਪਣਾਇਆ ਜਾ ਸਕਦਾ ਹੈ। ਇੱਥੋਂ ਤੱਕ ਕਿ ਜਾਨਲੇਵਾ ਟੀਕਾ ਵੀ ਇਸ ਦਾ ਇਕ ਤਰੀਕਾ ਹੋ ਸਕਦਾ ਹੈ। ਜੇਕਰ ਮੌਤ ਦੀ ਸਜ਼ਾ ਨੂੰ ਲਾਗੂ ਕਰਨ ਦੇ ਬਦਲਵੇਂ ਤਰੀਕਿਆਂ ਬਾਰੇ ਭਾਰਤ ਜਾਂ ਵਿਦੇਸ਼ ਵਿਚ ਕੋਈ ਡਾਟਾ ਹੈ, ਤਾਂ ਇਹ ਬਿਹਤਰ ਹੋਵੇਗਾ ਕਿ ਪੈਨਲ ਬਣਾਇਆ ਜਾਵੇ। ਰਾਸ਼ਟਰੀ ਕਾਨੂੰਨ ਯੂਨੀਵਰਸਿਟੀਆਂ ਦੇ ਮਾਹਿਰਾਂ, ਡਾਕਟਰਾਂ ਅਤੇ ਵਿਗਿਆਨੀਆਂ ਦੇ ਨਾਲ ਇਕ ਪੈਨਲ ਬਣਾਇਆ ਜਾਵੇ, ਇਸ 'ਚ ਏਮਜ਼ ਸ਼ਾਮਲ ਹੋ ਸਕਦਾ ਹੈ। ਬੈਂਚ ਨੇ ਪੁੱਛਿਆ ਕਿ ਕੀ ਵਿਗਿਆਨ ਇਹ ਸੁਝਾਅ ਦੇ ਰਿਹਾ ਹੈ ਕਿ ਫਾਂਸੀ ਦੀ ਸਜ਼ਾ ਅਜੇ ਵੀ "ਸਭ ਤੋਂ ਵਧੀਆ ਤਰੀਕਾ" ਹੈ ਜਾਂ ਕੀ ਕੋਈ ਹੋਰ ਤਰੀਕਾ ਹੈ ਜੋ ਮਨੁੱਖੀ ਸਨਮਾਨ ਨੂੰ ਬਣਾਈ ਰੱਖਣ ਲਈ ਵਧੇਰੇ ਢੁਕਵਾਂ ਹੈ। ਬੈਂਚ ਨੇ ਜਨਹਿੱਤ ਪਟੀਸ਼ਨ ਦੀ ਅਗਲੀ ਸੁਣਵਾਈ ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਐਡਵੋਕੇਟ ਰਿਸ਼ੀ ਮਲਹੋਤਰਾ ਨੇ 2017 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।
 

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement