:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਦੇ ਆਰਡੀਨੈਂਸ ਖ਼ਿਲਾਫ ਆਪ ਨੂੰ ਮਿਲਿਆ NCP ਦਾ ਸਾਥ, ਕੇਜਰੀਵਾਲ ਨੇ ਸ਼ਰਦ ਪਵਾਰ ਦਾ ਕੀਤਾ ਧੰਨਵਾਦ PRINT ਈ ਮੇਲ
2023_5image_16_43_450345395pawar-ll.jpgਨਵੀਂ ਦਿੱਲੀ---25ਮਈ-(MDP)-- ਦਿੱਲੀ 'ਚ ਸੇਵਾਵਾਂ ਦੇ ਕੰਟਰੋਲ 'ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾਉਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਵਿਆਪੀ ਦੌਰੇ 'ਤੇ ਹਨ। ਕੇਜਰੀਵਾਲ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁੰਬਈ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸ਼ਰਦ ਪਵਾਰ ਨੇ ਕੇਜਰੀਵਾਲ ਨੂੰ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਦੇਣ ਦੀ ਗੱਲ ਆਖੀ ਹੈ। ਇਸ ਮਗਰੋਂ ਅੱਜ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ NCP ਦੇ ਪ੍ਰਧਾਨ ਸ਼ਰਦ ਪਵਾਰ ਨੇ ਪ੍ਰੈੱਸ ਕਾਨਫਰੰਸ ਕੀਤੀ।

ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ 8 ਸਾਲ ਤੱਕ ਦਿੱਲੀ ਦੇ ਅਧਿਕਾਰਾਂ ਦੀ ਲੜਾਈ ਲੜੀ ਹੈ। ਸਾਡੇ ਤੋਂ ਲਗਾਤਾਰ ਸ਼ਕਤੀਆਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਸੰਸਦ ਵਿਚ ਬਿੱਲ ਪਾਸ ਹੋਣ ਨਹੀਂ ਦੇਣਾ ਹੈ। ਗੈਰ-ਭਾਜਪਾ ਪਾਰਟੀਆਂ ਸਾਥ ਦੇਣ ਤਾਂ ਆਰਡੀਨੈਂਸ ਡਿੱਗ ਜਾਵੇਗਾ। ਇਹ ਆਰਡੀਨੈਂਸ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਲਿਆਂਦਾ ਗਿਆ ਹੈ। ਰਾਜ ਸਭਾ ਵਿਚ ਜੇਕਰ ਬਿੱਲ ਡਿੱਗ ਜਾਂਦਾ ਹੈ ਤਾਂ ਇਸ ਨੂੰ 2024 ਦਾ ਸੈਮੀਫਾਈਨਲ ਮੰਨੋ। ਭਾਜਪਾ ਦੀ ਸਰਕਾਰ ਨਹੀਂ ਆਉਣ ਵਾਲੀ ਹੈ। ਓਧਰ ਸ਼ਰਦ ਪਵਾਰ ਨੇ ਕਿਹਾ ਕਿ ਇਹ ਯਕੀਨੀ ਕਰਨਾ ਸਾਡੀ ਜ਼ਿੰਮੇਵਾਰੀ ਹੈ ਕਿ ਸਾਰੀਆਂ ਗੈਰ-ਭਾਜਪਾ ਪਾਰਟੀਆਂ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਨ।

PunjabKesari

ਕੇਜਰੀਵਾਲ ਮੁਤਾਬਕ NCP ਨੇ ਸਾਨੂੰ ਸਮਰਥਨ ਦਿੱਤਾ ਹੈ ਕਿ ਰਾਜ ਸਭਾ ਵਿਚ ਇਸ ਬਿੱਲ ਨੂੰ ਪਾਸ ਨਾ ਹੋਣ ਦੇਣ ਲਈ ਸਾਡਾ ਸਹਿਯੋਗ ਕਰਨਗੇ। ਸ਼ਰਦ ਪਵਾਰ ਸਾਬ੍ਹ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚੋਂ ਇਕ ਹਨ। ਮੇਰੀ ਪਵਾਰ ਸਾਬ੍ਹ ਨੂੰ ਬੇਨਤੀ ਹੈ ਕਿ ਖ਼ੁਦ ਤਾਂ ਸਮਰਥਨ ਕਰ ਰਹੇ ਹਨ, ਦੇਸ਼ ਦੀਆਂ ਦੂਜੀਆਂ ਪਾਰਟੀਆਂ ਤੋਂ ਵੀ ਸਮਰਥਨ ਜੁਟਾਉਣ 'ਚ ਸਾਡਾ ਸਹਿਯੋਗ ਕਰਨ। ਆਰਡੀਨੈਂਸ ਖ਼ਿਲਾਫ 'ਆਪ' ਦੀ ਲੜਾਈ ਨੂੰ ਸਮਰਥਨ ਦੇਣ ਲਈ ਕੇਜਰੀਵਾਲ ਨੇ ਸ਼ਰਦ ਪਵਾਰ ਦਾ ਧੰਨਵਾਦ ਕੀਤਾ। ਕੇਜਰੀਵਾਲ ਨੇ ਕਿਹਾ ਕਿ ਆਰਡੀਨੈਂਸਾਂ ਦਾ ਇਸਤੇਮਾਲ ਕਰ ਕੇ ਚੁਣੀ ਹੋਈਆਂ ਸਰਕਾਰਾਂ ਨੂੰ ਕੰਮ ਕਰਨ ਦਿੱਤਾ ਜਾ ਰਿਹਾ ਹੈ। ਇਹ ਦੇਸ਼ ਲਈ ਚੰਗਾ ਨਹੀਂ ਹੈ। 

PunjabKesari


ਇਹ ਹੈ ਮਾਮਲਾ 

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇਕ ਆਰਡੀਨੈਂਸ ਲਿਆਂਦਾ ਸੀ, ਜਿਸ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਪਲਟ ਦਿੱਤਾ ਸੀ। ਅਦਾਲਤ ਨੇ ਜਿੱਥੇ ਤਬਾਦਲੇ ਅਤੇ ਤਾਇਨਾਤੀ ਦੇ ਮਾਮਲੇ ਵਿਚ ਮੁੱਖ ਮੰਤਰੀ ਕੇਜਰੀਵਾਲ ਨੂੰ ਸਾਰੇ ਅਧਿਕਾਰ ਦਿੱਤੇ ਸਨ, ਉੱਥੇ ਹੀ ਕੇਂਦਰ ਸਰਕਾਰ ਨੇ ਆਰਡੀਨੈਂਸ ਰਾਹੀਂ ਸਾਰੇ ਅਧਿਕਾਰ ਉਪ ਰਾਜਪਾਲ (LG) ਨੂੰ ਵਾਪਸ ਦੇ ਦਿੱਤੇ ਹਨ।

ਹੁਣ ਇਸ ਆਰਡੀਨੈਂਸ ਦੇ ਖਿਲਾਫ ਕੇਜਰੀਵਾਲ ਮੋਦੀ ਸਰਕਾਰ ਖਿਲਾਫ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਅਤੇ ਆਪਣੇ ਲਈ ਸਮਰਥਨ ਮੰਗਣ ਦੀ ਕਵਾਇਦ 'ਚ ਲੱਗੇ ਹੋਏ ਹਨ। ਕੇਜਰੀਵਾਲ ਚਾਹੁੰਦੇ ਹਨ ਕਿ ਜਦੋਂ ਕੇਂਦਰ ਸਰਕਾਰ ਇਸ ਆਰਡੀਨੈਂਸ ਨੂੰ ਰਾਜ ਸਭਾ ਵਿਚ ਬਿੱਲ ਦੇ ਰੂਪ ਵਿਚ ਲਿਆਵੇ ਤਾਂ ਸਮੁੱਚੀ ਵਿਰੋਧੀ ਧਿਰ ਇਕਜੁੱਟ ਹੋ ਕੇ ਇਸ ਦਾ ਵਿਰੋਧ ਕਰੇ, ਤਾਂ ਜੋ ਇਹ ਕਾਨੂੰਨ ਨਾ ਬਣ ਸਕੇ।

 
< Prev   Next >

Advertisements