:: ਇਸ ਸਾਲ ਚਾਰਧਾਮ ਯਾਤਰਾ ਦੌਰਾਨ ਹੁਣ ਤੱਕ 200 ਤੀਰਥ ਯਾਤਰੀਆਂ ਦੀ ਗਈ ਜਾਨ   :: ਪੂਰੀ ਸ਼ਾਨੋ-ਸ਼ੌਕਤ ਨਾਲ ਹੋਵੇਗਾ ਰਾਮਲੱਲਾ ਮੂਰਤੀ ਸਥਾਪਨਾ ਸਮਾਰੋਹ, ਮਸ਼ਹੂਰ ਹਸਤੀਆਂ ਨੂੰ ਮਿਲੇਗਾ ਸੱਦਾ   :: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪੰਜਵੜ ਦੀ ਯਾਦ ਚ ਸ਼ਹੀਦੀ ਸਮਾਗਮ ਦਾ ਆਯੋਜਨ, ਦਿੱਤਾ ਹਰੀ ਸਿੰਘ ਨਲਵਾ ਦਾ ਖਿਤਾਬ PRINT ਈ ਮੇਲ

2023_5image_16_07_354754109people-ll.jpgਕੋਲਨ ਜਰਮਨ --29ਮਈ-(MDP)-- ਖਾਲਿਸਤਾਨ ਕਮਾਂਡੋ ਫੋਰਸ ਮਿਸਲ ਦੇ ਜਥੇਦਾਰ ਮਹਾਨ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਤੇ ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕੋਲਨ ਵਿੱਚ ਮਹਾਨ ਸ਼ਹੀਦੀ ਸਮਾਗਮ ਕਰਵਾਏ ਗਏ। ਅਖੰਡ ਕੀਰਤਨੀ ਜਥੇ ਵੱਲੋਂ ਰੈਣ ਸਬਾਈ ਕੀਰਤਨ ਕੀਤੇ ਗਏ। ਇੱਥੇ ਦੱਸ ਦਈਏ ਕਿ ਭਾਈ ਪੰਜਵੜ ਜਰਮਨ ਦੀ ਧਰਤੀ ਤੋਂ ਸਿੱਖ ਕੌਮ ਦੇ ਗਲੋਂ ਗੁਲਾਮੀ ਲਾਹੁਣ ਵਾਸਤੇ ਚੱਲ ਰਹੇ ਸੰਘਰਸ਼ ਵਿੱਚ ਸਰਗਰਮ ਸੀ।

ਇਸ ਮੌਕੇ ਸਜੇ ਦੀਵਾਨਾਂ ਵਿੱਚ ਅਖੰਡ ਕੀਰਤਨੀ ਜਥੇ ਦੇ ਸਿੰਘਾਂ ਵੱਲੋਂ ਕੀਰਤਨ ਕੀਤੇ ਗਏ ਅਤੇ ਭਾਈ ਸੁਰਜੀਤ ਸਿੰਘ ਵੱਲੋਂ ਗੁਰਬਾਣੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਸ਼ਹੀਦੀ ਸਮਾਗਮ ਵਿੱਚ ਇੰਗਲੈਂਡ, ਹਾਲੈਂਡ, ਬੈਲਜੀਅਮ, ਫਰਾਂਸ ਤੇ ਜਰਮਨ ਦੀਆਂ ਸੰਘਰਸ਼ਸ਼ੀਲ ਪੰਥਕ ਜਥੇਬੰਦੀਆਂ ਦੇ ਪਹੁੰਚੇ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ। ਇੰਗਲੈਂਡ ਤੋਂ ਪਹੁੰਚੇ ਭਾਈ ਜੋਗਾ ਸਿੰਘ ਬੱਬਰ, ਭਾਈ ਗੁਰਪ੍ਰੀਤ ਸਿੰਘ, ਹਾਲੈਂਡ ਤੋਂ ਜਥੇਦਾਰ ਕਰਮ ਸਿੰਘ, ਫਰਾਂਸ ਤੋਂ ਭਾਈ ਸਤਨਾਮ ਸਿੰਘ , ਭਾਈ ਸ਼ਿਗਾਰਾ ਸਿੰਘ ਮਾਨ, ਇੰਟਰਨੈਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਲਖਵਿੰਦਰ ਸਿੰਘ ਮੱਲੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ  ਦੇ ਭਾਈ ਹੀਰਾ ਸਿੰਘ ਮੱਤੇਵਾਲ, ਭਾਈ ਗੁਰਚਰਨ ਸਿੰਘ ਗੁਰਾਇਆ ,ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਗੁਰਮੀਤ ਸਿੰਘ ਖਨਿਆਣ ਤੇ ਭਾਈ ਗੁਰਦਿਆਲ ਸਿੰਘ ਲਾਲੀ, ਬੱਬਰ ਖਾਲਸਾ ਜਰਮਨੀ ਦੇ ਭਾਈ ਰੇਸ਼ਮ ਸਿੰਘ ਬੱਬਰ, ਭਾਈ ਜਗਤਾਰ ਸਿੰਘ ਮਾਹਲ, ਭਾਈ ਗੁਰਪਾਲ ਸਿੰਘ ਪਾਲਾ, ਭਾਈ ਭੁਪਿੰਦਰ ਸਿੰਘ ਪਹਿਲਵਾਨ ਨੇ ਭਾਈ ਹਰਦਵਿੰਦਰ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ।

ਇਸ ਮੌਕੇ ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਵੱਲੋਂ ਸ਼ਹੀਦ ਭਾਈ ਪੰਜਵੜ ਦੇ ਸਪੁੱਤਰ ਸ਼ਾਹਬਾਜ ਸਿੰਘ ਤੇ ਭਤੀਜੇ ਭਾਈ ਹਰਿੰਦਰ ਸਿੰਘ ਨੂੰ ਸਿਰੋਪਾਉ ਤੇ ਸਾਂਝੇ ਤੌਰ 'ਤੇ ਖਾਲਿਸਤਾਨ ਕਮਾਂਡੋ ਫੋਰਸ ਦੇ ਜਰਨੈਲ ਵੱਲੋਂ ਨਿਭਾਈਆਂ ਮਹਾਨ ਸੇਵਾਵਾਂ ਲਈ ਸਿੱਖ ਇਤਿਹਾਸ ਦੇ ਜਾਬਾਂਜ ਜਰਨੈਲ ਜਥੇਦਾਰ ਹਰੀ ਸਿੰਘ ਨਲਵਾ ਦੇ ਖ਼ਿਤਾਬ ਨਾਲ ਸਨਮਾਨ ਦੀ ਤਖ਼ਤੀ ਨਾਲ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਨਿਭਾਈ। ਉਹਨਾਂ ਵੱਲੋਂ ਸਮੁੱਚੀਆਂ ਸੰਗਤਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ। ਵਰਲਡ ਸਿੱਖ ਪਾਰਲੀਮੈਂਟ ਤੇ ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੀ ਫੋਟੋ ਗੁਰਦੁਆਰਾ ਸਾਹਿਬ ਦੇ ਅਜਾਇਬ ਘਰ ਵਿੱਚ ਲਗਾਈ ਗਈ।

 
< Prev   Next >

Advertisements