:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਸਰਕਾਰ ਵਲੋਂ ਸਿੱਖ ਗੁਰਦੁਆਰਾ ਐਕਟ ’ਚ ਸੋਧ ਕੀਤੇ ਜਾਣ ’ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ PRINT ਈ ਮੇਲ
untitled_bibi.jpgਜਲੰਧਰ --21ਜੂਨ-(MDP)-- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ 1925 ਦੇ ਐਕਟ ਵਿਚ ਸੋਧ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿਖਾਈ ਜਾ ਰਹੀ ਕਾਹਲ ਨੂੰ ਇਕ ਵੱਡੀ ਸਜ਼ਿਸ਼ ਦੱਸਦਿਆ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਸੋਧ ਦੇ ਬਹਾਨੇ ਨਾਲ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀਆਂ ਡੂੰਘੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਪਹਿਲਾਂ ਹਰਿਆਣਾ ਸਿੱਖ

ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਇਸ ਨੂੰ ਤੋੜਿਆ ਗਿਆ। ਹੁਣ ਗੁਰਬਾਣੀ ਦੇ ਪ੍ਰਸਾਰਣ ’ਤੇ ਇਕ ਧਿਰ ਦਾ ਏਕਾਅਧਿਕਾਰ ਖ਼ਤਮ ਕਰਨ ਦੇ ਬਹਾਨੇ ਸ਼੍ਰੋਮਣੀ ਕਮੇਟੀ ਵਿਚ ਸਰਕਾਰੀ ਦਖ਼ਲ ਲਈ ਰਾਹ ਖੋਲ੍ਹਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਦੋਂ ਬਾਦਲ ਦੀ ਸਰਕਾਰ ਵੀ ਰਹੀ ਉਦੋਂ ਵੀ ਸਿੱਖ ਕੌਮ ਸ਼੍ਰੋਮਣੀ ਕਮੇਟੀ ਵਿਚ ਪੰਥਕ ਸਰਕਾਰ ਦੇ ਵੀ ਦਖਲ ਨੂੰ ਬਰਦਾਸ਼ਤ ਨਹੀਂ ਸੀ ਕਰਦੇ। ਬੀਬੀ ਜਗੀਰ ਕੌਰ ਨੇ ਸਾਰੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਆਪਣੇ ਆਪਸੀ  à¨®à¨¤à¨­à©‡à¨¦ ਭੁਲਾ ਕੇ ਸ਼੍ਰੋਮਣੀ ਕਮੇਟੀ ਵਿਚ ਸਰਕਾਰੀ ਦਖਲ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਐਕਟ 1925 ਵਿਚ 7 ਵਾਰ ਸੋਧਾਂ ਹੋ ਚੁੱਕੀਆਂ ਹਨ ਪਰ ਇਹ ਸਾਰੀਆਂ ਸੋਧਾਂ ਸ਼੍ਰੋਮਣੀ ਕਮੇਟੀ ਦੀ ਇੱਛਾ ਅਨੁਸਾਰ ਹੋਈਆਂ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਗੁਰਦੁਆਰਿਆ ਦਾ ਪ੍ਰਬੰਧ ਵੀ ਵੰਡਿਆ ਗਿਆ ਸੀ। ਇਸ ਐਕਟ ਵਿਚ ਪਹਿਲੀ ਸੋਧ 1953 ਨੂੰ ਹੋਈ ਸੀ ਜਿਹੜੀ ਐੱਸ. ਜੀ ਪੀ. ਸੀ. ਦੇ ਕਹਿਣ ਅਤੇ ਉਸ ਦੀ ਇੱਛਾ ਅਨੁਸਾਰ ਹੋਈ ਸੀ। ਦੂਜੀ ਵਾਰ ਸੋਧ 1959 ਵਿਚ ਹੋਈ ਸੀ। ਜਦੋਂ 1966 ਵਿਚ ਪੰਜਾਬ ਵੰਡਿਆ ਗਿਆ ਤਾਂ ਉਸ ਤੋਂ ਬਾਅਦ ਤੀਜੀ ਸੋਧ 1978 ਵਿਚ ਸੋਧ ਹੋਈ ਸੀ। ਇਸ ਐਕਟ ਵਿਚ ਹੋਰ ਸੋਧਾਂ ਵੀ ਹੋਈਆਂ ਸਨ ਤੇ ਆਖਰੀਵਾਰ ਸੋਧ 2015 ਨੂੰ ਹੋਈ ਸੀ।

ਬੀਬੀ ਜਗੀਰ ਕੌਰ ਨੇ ਸਿੱਖ ਕੌਮ ਨੂੰ ਸੱਦਾ ਦਿੱਤਾ ਉਹ ਸ਼੍ਰੋਮਣੀ ਕਮੇਟੀ ਵਿਚ ਸਰਕਾਰੀ ਦਖ਼ਲ ਦਾ ਤਿੱਖਾ ਵਿਰੋਧ ਕਰਨ ਲਈ ਇੱਕਜੁਟ ਹੋਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਸਨ । ਉਨ੍ਹਾਂ ਕਿਹਾ ਕਿ ਜੇ ਉਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੰਨ ਕੇ ਆਪਣਾ ਚੈਨਲ ਸ਼ੁਰੂ ਕਰ ਲੈਂਦੇ ਤਾਂ ਪੰਜਾਬ ਸਰਕਾਰ ਨੂੰ ਐਕਟ ਵਿਚ ਸੋਧ ਕਰਨ ਦਾ ਬਹਾਨਾ ਨਹੀਂ ਸੀ ਮਿਲਣਾ।

 
< Prev   Next >

Advertisements