:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੱਡੀ ਖ਼ਬਰ : ਐੱਸ. ਜੀ. ਪੀ. ਸੀ. ਵਲੋਂ ਵਿਧਾਨ ਸਭਾ ’ਚ ਪਾਸ ਕੀਤਾ ਸਿੱਖ ਗੁਰਦੁਆਰਾ ਸੋਧ ਐਕਟ ਰੱਦ PRINT ਈ ਮੇਲ
shiromni_com.jpgਅੰਮ੍ਰਿਤਸਰ --26ਜੂਨ-(MDP)-- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਦੇ ਗਏ ਇਜਲਾਸ ਵਿਚ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਰੱਦ ਕਰ ਦਿੱਤਾ ਹੈ। ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੇ ਗਏ ਇਜਲਾਸ ਦੌਰਾਨ ਇਸ ਸੋਧ ਐਕਟ ਖ਼ਿਲਾਫ਼ ਮਤਾ ਪਾਸ ਕਰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ 103 ਸਾਲ ਪੁਰਾਣਾ ਇਤਿਹਾਸ ਹੈ ਅਤੇ

1925 ਵਿਚ ਇਹ ਐਕਟ ਬਣਾਇਆ ਗਿਆ ਸੀ। ਅੱਜ ਕਾਨੂੰਨ ਦਾਅ ਪੇਚ ਰਾਹੀਂ ਐੱਸ. ਜੀ. ਪੀ. ਸੀ. ਦੇ ਹੱਕਾਂ ਨੂੰ ਹਥਿਆਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਹਿਰੂ ਤੇ ਮਾਸਟਰ ਤਾਰਾ ਸਿੰਘ ਐਕਟ ਦੀ ਉਲੰਘਣਾ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਨਿੱਜੀ ਮਾਮਲਿਆਂ ਵਿਚ ਸਰਕਾਰੀ ਦਖ਼ਲ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐੱਸ. ਜੀ. ਪੀ. ਸੀ. ਹਮੇਸ਼ਾ ਤੋਂ ਜਮਹੂਰੀ ਕਮੇਟੀ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਐਕਟ ਵਿਚ ਸੋਧ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ਨਾ ਕੇਂਦਰ ਸਰਕਾਰ ਇਸ ਵਿਚ ਦਖਲ ਦੇ ਸਕਦੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਇਸ ਵਿਚ ਦਖਲ ਅੰਦਾਜ਼ੀ ਕਰ ਸਕਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਇਸ਼ਾਰੇ ’ਤੇ ਐੱਸ. ਜੀ. ਪੀ. ਸੀ. ਦੇ ਹੱਕਾਂ ਨੂੰ ਹਥਿਆਉਣ ਅਤੇ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਦੇ ਚੱਲਦੇ ਇਹ ਫ਼ੈਸਲੇ ਲੈ ਰਹੇ ਹਨ। 

ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕਰਕੇ ਸ਼ੁਰੂ ਕਰਾਂਗੇ ਮੋਰਚਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਆਪ ਹੁਦਰਾ ਫੈਸਲਾ ਕੀਤਾ ਹੈ। ਲਿਹਾਜ਼ਾ ਪੰਜਾਬ ਸਰਕਾਰ ਤੁਰੰਤ ਗੁਰਦੁਆਰਾ ਐਕਟ ਵਿਚ ਕੀਤੀ ਗਈ ਸੋਧ ਨੂੰ ਰੱਦ ਕਰੇ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਕਿਸੇ ਵੀ ਤਰ੍ਹਾਂ ਦੀ ਸੋਧ ਨੂੰ ਪ੍ਰਵਾਨ ਨਹੀਂ ਕਰਦੀ ਹੈ।

 
< Prev   Next >

Advertisements