ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ |
|
|
 ਚੰਡੀਗੜ੍ਹ -06ਸਤੰਬਰ-(MDP)- ਲੋਕ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ
ਦੀਆਂ ਖ਼ਬਰਾਂ ਦਰਮਿਆਨ ਨਵਜੋਤ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਕ ਪਾਸੇ ਜਿੱਥੇ
ਪੰਜਾਬ ਕਾਂਗਰਸ ਦੇ ਕਈ ਆਗੂ ਸੂਬੇ ਵਿਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨਾਲ ਸੰਸਦੀ
ਚੋਣਾਂ ਵਿਚ ਗਠਜੋੜ ਦਾ ਵਿਰੋਧ ਕਰ ਰਹੇ ਹਨ, ਉਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ
ਸਿੰਘ ਸਿੱਧੂ ਨੇ ਦੇਸ਼ ਹਿੱਤ ਲਈ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੀ ਹਿਮਾਇਤ ਕੀਤੀ ਹੈ।
ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਦੇਸ਼ ਦੇ ਭਲੇ ਲਈ ਲੋਕ ਸਭਾ ਚੋਣਾਂ ਮਿਲ
ਕੇ ਲੜਨੀਆਂ ਪੈਣਗੀਆਂ।
ਕੀ ਲਿਖਿਆ ਨਵਜੋਤ ਸਿੱਧੂ ਨੇ
ਸੋਸ਼ਲ ਮੀਡੀਆ ’ਤੇ ਸਿੱਧੂ ਨੇ ਲਿੱਖਿਆ ਕਿ ਪਾਰਟੀ ਹਾਈ ਕਮਾਂਡ ਦਾ ਫ਼ੈਸਲਾ ਸਰਵਉੱਚ
ਹੈ। ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉਪਰ ਰੱਖਿਆ ਜਾਣਾ ਚਾਹੀਦਾ ਹੈ। ਚੋਣਾਂ ਅਗਲੀਆਂ
ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ, ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ। ਸਾਡੀ
ਜਮਹੂਰੀਅਤ ਦੀ ਰਾਖੀ ਲਈ ਸਵਾਰਥਾਂ ਨਾਲ ਭਰੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ। ਭਾਰਤ
ਜ਼ਿੰਦਾਬਾਦ।
|