ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ |
|
|
 ਨਵੀਂ ਦਿੱਲੀ- -13ਸਤੰਬਰ-(MDP)- ਭਾਜਪਾ ਦੇ ਵਿਧਾਇਕਾਂ ਨੇ ਚੰਦਰਯਾਨ-3 ਮਿਸ਼ਨ ਅਤੇ ਜੀ20 ਸੰਮੇਲਨ ਦੀ
ਸਫ਼ਲਤਾ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵਿਧਾਨ ਸਭਾ ਦਾ
ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ। ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ
ਰਾਮਵੀਰ ਸਿੰਘ ਬਿਧੂੜੀ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਬੈਠਕ 'ਚ ਭਾਜਪਾ
ਵਿਧਾਇਕ ਦਲ ਨੇ ਵਿਗਿਆਨੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਦੇਣ ਲਈ
ਮੁੱਖ ਮੰਤਰੀ ਤੋਂ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕਰਨ ਦਾ ਫ਼ੈਸਲਾ ਲਿਆ।
ਉਨ੍ਹਾਂ ਨੇ ਕਿਹਾ ਕਿ ਜੀ20 ਸਿਖਰ ਸੰਮੇਲਨ ਦੀ ਸਫ਼ਲਤਾ ਲਈ ਵਿਧਾਨ ਸਭਾ ਨੂੰ ਸਰਕਾਰੀ
ਅਧਿਕਾਰੀਆਂ ਅਤੇ ਕਾਮਿਆਂ ਨੂੰ ਧੰਨਵਾਦ ਦੇਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਜੀ20 ਸਿਖਰ
ਸੰਮੇਲਨ 9 ਤੋਂ 10 ਸਤੰਬਰ ਤੱਕ ਦਿੱਲੀ 'ਚ ਆਯੋਜਿਤ ਕੀਤਾ ਗਿਆ ਸੀ। ਪਿਛਲੇ ਮਹੀਨੇ ਭਾਰਤ
ਦਾ ਚੰਦਰਯਾਨ-3 ਮਿਸ਼ਨ ਚੰਨ ਦੇ ਦੱਖਣੀ ਧਰੁਵ 'ਤੇ ਉਤਰਿਆ ਸੀ, ਜਿਸ ਨਾਲ ਦੇਸ਼ ਦੇ ਇਸ ਖੇਤਰ
ਵਿਚ ਉਤਰਨ ਵਾਲਾ ਦੁਨੀਆ ਦਾ ਪਹਿਲਾਂ ਅਤੇ ਚੰਦਰਮਾ ਦੀ ਸਤ੍ਹਾ 'ਤੇ ਸਾਫਟ ਲੈਂਡਿੰਗ ਕਰਨ
ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਸੀ।
|