ਇਟਲੀ : ਅੰਮ੍ਰਿਤ ਸੰਚਾਰ ਚ 2 ਦਰਜਨ ਦੇ ਕਰੀਬ ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ |
|
|
ਰੋਮ/ਇਟਲੀ -22ਸਤੰਬਰ-(MDP)- ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ
ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਲਾਸੀਓ ਸੂਬੇ ਦੇ ਸਮੂਹ ਗੁਰਦੁਆਰਾ
ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਸਬੰਧੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇੰਗਲੈਂਡ ਦੀ
ਧਰਤੀ ਤੋਂ ਵਿਸ਼ੇਸ ਤੌਰ 'ਤੇ ਪਹੁੰਚੇ ਪੰਜ ਪਿਆਰਿਆਂ ਦੇ ਜਥੇ ਵੱਲੋ ਰਹਿਤ ਮਰਿਆਦਾ
ਅਨੁਸਾਰ 2 ਦਰਜਨ ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ।
ਇਸ ਮੌਕੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਿਤ ਸਮਾਗਮ ਵੀ ਕਰਵਾਇਆ
ਗਿਆ। ਜਿਸ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਜਾਪ ਕੀਤੇ ਗਏ। ਭੋਗ
ਉਪਰੰਤ ਹਜ਼ੂਰੀ ਰਾਗੀ ਸਿੰਘਾ ਵੱਲੋ ਕੀਰਤਨ ਦਰਬਾਰ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਅੰਮ੍ਰਿਤ ਦੀ ਦਾਤ ਹਾਸਲ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਘਰ ਬਖਸ਼ਿਸ਼
ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ
ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
|