:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਾਰ-ਵਾਰ ਮੁਆਫ਼ੀ ਮੰਗਣ ਵਾਲੇ ਜਸਟਿਨ ਟਰੂਡੋ ਕੀ ਭਾਰਤ ’ਤੇ ਲਗਾਏ ਗਏ ਦੋਸ਼ਾਂ ਦੇ ਮਾਮਲੇ ’ਚ ਵੀ ਮੰਨ ਲੈਣਗੇ ਗ਼ਲਤੀ PRINT ਈ ਮੇਲ
untitled_trudo.jpgਜਲੰਧਰ -22ਸਤੰਬਰ-(MDP)- ਕੈਨੇਡਾ ਦੀ ਸੰਸਦ ਵਿਚ ਖੜ੍ਹੇ ਹੋ ਕੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿਚ ਭਾਰਤ ’ਤੇ ਗੰਭੀਰ ਦੋਸ਼ ਲਗਾਉਣ ਵਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੀ ਇਕ ਵਾਰ ਫਿਰ ਮੁਆਫ਼ੀ ਮੰਗ ਲੈਣਗੇ। ਇਹ ਸਵਾਲ ਕੈਨੇਡਾ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅਜਿਹਾ ਇਸ ਲਈ ਕਿਉਂਕਿ ਕੈਨੇਡਾ ਵਿਚ ਜਸਟਿਨ ਟਰੂਡੋ ਨੂੰ ‘ਅਪੋਲੋਜੀ ਬੁਆਏ’ ਵਜੋਂ ਜਾਣਿਆ ਜਾਂਦਾ ਹੈ। ਮਈ 2016 ਵਿਚ ਜਸਟਿਨ ਟਰੂਡੋ ਨੇ 24 ਘੰਟਿਆਂ ਦੇ ਅੰਦਰ 5 ਵਾਰ ਮੁਆਫ਼ੀ ਮੰਗੀ ਸੀ।

ਉਸ ਸਮੇਂ ਉਨ੍ਹਾਂ ਦੀ ਮੁਆਫ਼ੀ ਕੈਨੇਡਾ ਦੇ ਰਾਸ਼ਟਰੀ ਮੀਡੀਆ ’ਚ ਸੁਰਖੀਆਂ ’ਚ ਰਹੀ ਸੀ। ਹਾਲਾਂਕਿ ਜਸਟਿਨ ਟਰੂਡੋ ਨੇ ਜ਼ਿਆਦਾਤਰ ਕੈਨੇਡੀਅਨ ਸਰਕਾਰ ਵੱਲੋਂ ਬੀਤੇ ਸਮੇਂ ਵਿਚ ਕੀਤੀਆਂ ਗ਼ਲਤੀਆਂ ਲਈ ਮੁਆਫ਼ੀ ਮੰਗੀਆਂ ਹਨ, ਪਰ ਨਿੱਜੀ ਤੌਰ ’ਤੇ ਵੀ ਉਹ ਕਈ ਵਾਰ ਗ਼ਲਤੀਆਂ ਕਰ ਚੁੱਕੇ ਹਨ ਅਤੇ ਮੁਆਫ਼ੀ ਵੀ ਮੰਗ ਚੁੱਕੇ ਹਨ। ਕੈਨੇਡੀਅਨ ਅਖ਼ਬਾਰ ਨੈਸ਼ਨਲ ਪੋਸਟ ਨੇ ਟਰੂਡੋ ਦੇ ਲਗਾਤਾਰ ਮੁਆਫ਼ੀ ਮੰਗਣ ’ਤੇ ਟਿੱਪਣੀ ਕੀਤੀ, ਜਿਸ ਵਿਚ ਲਿਖਿਆ ਸੀ ‘‘ਪਲੀਜ ਸਟਾਪ ਅਪੋਲੋਜਾਇਜਿੰਗ ਜਸਟਿਨ ਟਰੂਡੋ’ ।

ਆਓ ਜਾਣਦੇ ਹਾਂ ਟਰੂਡੋ ਨੇ ਕਦੋਂ-ਕਦੋਂ ਮੰਗੀ ਮੁਆਫ਼ੀ---

-2007 ਵਿਚ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ ਨੇ ਇਕ ਸ਼ੱਕੀ ਅੱਤਵਾਦੀ ਨਾਲ ਸਬੰਧਤ ਦਸਤਾਵੇਜ਼ ਲੀਕ ਕਰਨ ਦੇ ਦੋਸ਼ ਵਿਚ ਇਕ ਪੱਤਰਕਾਰ ਦੀ 9 ਦਿਨਾਂ ਤੱਕ ਜਾਂਚ ਕੀਤੀ, ਪਰ ਉਸ ਪੱਤਰਕਾਰ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ। ਜਸਟਿਨ ਟਰੂਡੋ ਨੇ ਇਸ ਮਾਮਲੇ ਵਿਚ ਪੱਤਰਕਾਰ ਤੋਂ ਮੁਆਫ਼ੀ ਮੰਗੀ ਸੀ।

-19 ਮਈ, 2016 ਨੂੰ ਜਸਟਿਨ ਟਰੂਡੋ ਨੇ ਸੰਸਦ ਵਿਚ ਆਪਣੇ ਵਿਵਹਾਰ ਲਈ ਮੁਆਫ਼ੀ ਮੰਗੀ ਅਤੇ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਕਿ 15 ਮਈ ਨੂੰ ਸੰਸਦ ਦੀ ਕਾਰਵਾਈ ਦੌਰਾਨ ਉਨ੍ਹਾਂ ਵੱਲੋਂ ਜੋ ਵਿਘਨ ਪਾਇਆ ਗਿਆ, ਉਸ ਲਈ ਉਨ੍ਹਾਂ ਨੂੰ ਅਫ਼ਸੋਸ ਹੈ। ਉਨ੍ਹਾਂ ਦਾ ਵਤੀਰਾ ਢੁਕਵਾਂ ਨਹੀਂ ਸੀ, ਮੈਂ ਆਪਣੇ ਸਾਥੀ ਸੰਸਦ ਮੈਂਬਰਾਂ ਦੇ ਨਾਲ-ਨਾਲ ਸਦਨ ਦੇ ਸਪੀਕਰ ਨਾਲ ਵੀ ਆਪਣੇ ਵਿਵਹਾਰ ਲਈ ਮੁਆਫ਼ੀ ਚਾਹੁੰਦਾ ਹਾਂ। ਸੰਸਦੀ ਮਾਮਲਿਆਂ ਦੀ ਕਮੇਟੀ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਜਾਂਚ ਰਿਪੋਰਟ ’ਚ ਜੋ ਵੀ ਫ਼ੈਸਲਾ ਆਵੇਗਾ, ਮੈਂ ਉਸ ਲਈ ਤਿਆਰ ਹਾਂ। ਸਦਨ ਦੇ ਮੈਂਬਰ ਇਕ-ਦੂਜੇ ਤੋਂ ਬਿਹਤਰ ਵਿਵਹਾਰ ਦੀ ਉਮੀਦ ਕਰਦੇ ਹਨ ਅਤੇ ਮੈਨੂੰ ਉਮੀਦ ਹੈ ਕਿ ਮੇਰਾ ਵਿਵਹਾਰ ਪਹਿਲਾਂ ਨਾਲੋਂ ਬਿਹਤਰ ਹੋਵੇਗਾ।

-30 ਸਤੰਬਰ, 2021 ਨੂੰ ਕੈਨੇਡਾ ਦੇ ਮੂਲ ਆਦਿਵਾਸੀ ਲੋਕਾਂ ਨੇ ਜਸਟਿਨ ਟਰੂਡੋ ਨੂੰ ਇਕ ਸਮਾਰੋਹ ਲਈ ਸੱਦਾ ਭੇਜਿਆ ਸੀ। ਇਹ ਸਮਾਰੋਹ ਆਦਿਵਾਸੀਆਂ ’ਤੇ ਹੋਏ ਅੱਤਿਆਚਾਰਾਂ ਦੇ ਪੀੜਤਾਂ ਦੀ ਯਾਦ ’ਚ ਆਯੋਜਿਤ ਕੀਤਾ ਗਿਆ ਸੀ। ਪਰ ਜਸਟਿਨ ਟਰੂਡੋ ਨੇ ਇਸ ਸੱਦੇ ਨੂੰ ਅਣਡਿੱਠ ਕਰ ਦਿੱਤਾ ਸੀ। ਇਸ ਹਰਕਤ ਲਈ ਉਹ ਬ੍ਰਿਟਿਸ਼ ਕੋਲੰਬੀਆ ਦੇ ਮੂਲ ਨਿਵਾਸੀਆਂ ਦੇ ਸਕੂਲ ਗਏ ਅਤੇ ਮੁਆਫ਼ੀ ਮੰਗੀ। ਦਰਅਸਲ ਜਸਟਿਨ ਟਰੂਡੋ ਇਸ ਸਮਾਰੋਹ ਵਿਚ ਸ਼ਾਮਲ ਹੋਣ ਦੀ ਥਾਂ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਗਏ ਸਨ।

-ਸਤੰਬਰ 2019 ਵਿਚ ਜਸਟਿਨ ਟਰੂਡੋ ਨੇ ਫੇਸ ਮਾਸਕ ਪਹਿਨਣ ਲਈ ਮੁਆਫ਼ੀ ਮੰਗੀ। ਦਰਅਸਲ ਉਨ੍ਹਾਂ ਨੇ 2001 ਵਿਚ ਵੈਨਕੂਵਰ ਵਿਚ ਇਕ ਸਕੂਲ ਡਿਨਰ ਪਾਰਟੀ ਦੌਰਾਨ ਬ੍ਰਾਊਨ ਰੰਗ ਦਾ ਫੇਸ ਮਾਸਕ ਪਾਇਆ ਸੀ ਅਤੇ ਟਰੂਡੋ ਦੀ ਇਸ ਕਾਰਵਾਈ ਨੂੰ ਗੈਰ ਗੋਰੇ ਲੋਕਾਂ ਖ਼ਿਲਾਫ਼ ਰੰਗਭੇਦ ਵਜੋਂ ਦੇਖਿਆ ਗਿਆ ਸੀ। ਟਰੂਡੋ ਨੇ 20 ਸਾਲ ਬਾਅਦ ਆਪਣੀ ਇਸ ਕਾਰਵਾਈ ਲਈ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਕਾਰਨਾਮੇ ਨਾਲ ਕਈ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਅਤੇ ਉਨ੍ਹਾਂ ਨੂੰ ਇਸ ਦਾ ਅਫਸੋਸ ਹੈ।

-1914 ਵਿਚ ਕੈਨੇਡੀਅਨ ਸਰਕਾਰ ਨੇ ਕਾਮਾਗਾਟਾਮਾਰੂ ਜਹਾਜ਼ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਸੀ, ਜਿਸ ਵਿਚ 376 ਭਾਰਤੀ ਸਵਾਰ ਸਨ, ਜਿਨ੍ਹਾਂ ਵਿਚੋਂ 20 ਭਾਰਤੀ ਪਹਿਲਾਂ ਹੀ ਕੈਨੇਡਾ ਵਿਚ ਰਹਿ ਚੁੱਕੇ ਸਨ, ਉਨ੍ਹਾਂ ਨੂੰ ਕੈਨੇਡਾ ਵਿਚ ਦਾਖ਼ਲ ਹੋਣ ਦਿੱਤਾ ਗਿਆ। ਬਾਕੀ ਰਹਿੰਦੇ ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਗਿਆ, ਇਨ੍ਹਾਂ ਵਿਚੋਂ 19 ਸਿੱਖਾਂ ਨੂੰ ਬ੍ਰਿਟਿਸ਼ ਲੋਕਾਂ ਨੇ ਮਾਰ ਦਿੱਤਾ। ਜਦੋਂ ਕਿ ਕਈਆਂ ਨੂੰ ਜੇਲ ਵਿਚ ਡੱਕ ਦਿੱਤਾ ਗਿਆ। ਟਰੂਡੋ ਨੇ ਇਸ ਮਾਮਲੇ ’ਤੇ ਸੰਸਦ ’ਚ ਖੜ੍ਹੇ ਹੋ ਕੇ ਮੁਆਫ਼ੀ ਮੰਗੀ।

 
< Prev   Next >

Advertisements