ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ |
|
|
ਨੈਸ਼ਨਲ ਡੈਸਕ :-31ਅਕਤੂਬਰ-(MDP)- ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਆਰ.ਪੀ. ਸਿੰਘ
ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ
ਵੱਲੋਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਦਰਅਸਲ, ਦਿੱਲੀ ਦੀ ਨਵੀਂ
ਆਬਕਾਰੀ ਨੀਤੀ ਨੂੰ ਲੈ ਕੇ ਈ.ਡੀ. ਵੱਲੋਂ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰ
ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਉਨ੍ਹਾਂ ਤੋਂ 2 ਨਵੰਬਰ ਨੂੰ ਪੁੱਛਗਿੱਛ ਕੀਤੀ ਜਾਵੇਗੀ।
ਆਰ.ਪੀ. ਸਿੰਘ ਨੇ ਟਵੀਟ ਕਰ ਕਿਹਾ ਕਿ ਅੱਜ ਜਦੋਂ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ
ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਸੀ, ਤਾਂ ਕੇਜਰੀਵਾਲ ਨੂੰ ਉਸ ਵੇਲੇ ਹੀ ਅਸਤੀਫ਼ਾ ਦੇ ਦੇਣਾ
ਚਾਹੀਦਾ ਸੀ। ਜੇਕਰ ਉਹ ਸਵੇਰੇ ਹੀ ਅਸਤੀਫ਼ਾ ਦੇ ਦਿੰਦੇ ਤਾਂ ਘੱਟੋ-ਘੱਟ ਦਿੱਲੀ ਦੀ ਐਨੀ
ਬਦਨਾਮੀ ਤਾਂ ਨਾ ਹੁੰਦੀ, ਕਿ ਉਸ ਦੇ ਮੌਜੂਦਾ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ
ਵਿਚ ਈ.ਡੀ. ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕੋਲ ਅਜੇ ਵੀ
ਮੌਕਾ ਹੈ। ਆਰ.ਪੀ. ਸਿੰਘ ਨੇ ਕਿਹਾ ਕਿ ਇਹ ਸਾਫ਼ ਹੈ ਕਿ ਉਹ ਸ਼ਰਾਬ ਘਪਲੇ ਦੇ
ਮਾਸਟਰਮਾਈਂਡ ਹਨ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਜ਼ਰਾ ਪੜ੍ਹ ਲੈਣ ਇਹ ਖ਼ਬਰ, ਸਰਕਾਰ ਵੱਲੋਂ ਨਵੇਂ ਨਿਯਮਾਂ ਦਾ ਐਲਾਨ
ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਵੱਲੋਂ ਨੋਟਿਸ
ਜਾਰੀ ਕਰ ਕੇ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਕੇਜਰੀਵਾਲ ਤੋਂ ਦਿੱਲੀ ਦੀ
ਨਵੀਂ ਆਬਕਾਰੀ ਨੀਤੀ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ
ਮਨੀਸ਼ ਸਿਸੋਦੀਆ ਨੂੰ ਇਸੇ ਮਾਮਲੇ ਵਿਚ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ
ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਵੀ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਿਆ ਹੈ। ਅਪ੍ਰੈਲ
ਮਹੀਨੇ ਵਿਚ ਸੀ.ਬੀ.ਆਈ. ਵੱਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ
ਸੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇਸੇ ਮਾਮਲੇ ਵਿਚ ਹੀ ਜੇਲ੍ਹ 'ਚ
ਹਨ। ਅੱਜ ਹੀ ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜੀ ਰੱਦ ਕੀਤੀ ਗਈ
ਹੈ।
|