ਕੈਨੇਡਾ ਭਾਰਤ ਨਾਲ ਗੱਲਬਾਤ ’ਚ ਸ਼ਾਮਲ ਪਰ ਨਿੱਝਰ ਮਾਮਲੇ ’ਚ ਆਪਣੇ ਦੋਸ਼ਾਂ ’ਤੇ ਕਾਇਮ : ਮੇਲਾਨੀਆ ਜੌਲੀ |
|
|
ਓਟਾਵਾ -01ਨਵੰਬਰ-(MDP)-ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ
ਕਿਹਾ ਕਿ ਉਹ ਆਪਣੇ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਦੇ ਸੰਪਰਕ ਵਿੱਚ ਹੈ ਅਤੇ ਉਹ ਅਜਿਹਾ
ਕਰਨਾ ਜਾਰੀ ਰੱਖਣਗੇ ਕਿਉਂਕਿ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧ ਦਹਾਕਿਆਂ ਪੁਰਾਣੇ ਹਨ।
ਉਨ੍ਹਾਂ ਦੀ ਟਿੱਪਣੀ ਅਜਿਹੇ ਸਮੇਂ ਆਈ ਹੈ, ਜਦੋਂ ਭਾਰਤ ਨੇ ਤਕਰੀਬਨ ਇਕ ਹਫ਼ਤਾ ਪਹਿਲਾਂ
ਕੈਨੇਡਾ ’ਚ ਕੁਝ ਵੀਜ਼ਾ ਸੇਵਾਵਾਂ ਬਹਾਲ ਕੀਤੀਆਂ ਸਨ। ਭਾਰਤ ਨੇ ਦੋ ਮਹੀਨੇ ਪਹਿਲਾਂ
ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਵਾਦ ਕਾਰਨ ਇਹ ਸੇਵਾਵਾਂ ਮੁਅੱਤਲ
ਕਰ ਦਿੱਤੀਆਂ ਸਨ।
ਜੌਲੀ ਨੇ ਕਿਹਾ ਕਿ ਕੈਨੇਡਾ ਨਿੱਝਰ ਦੇ ਕਤਲ ਦੇ ਦੋਸ਼ਾਂ ਬਾਰੇ ਕੈਨੇਡੀਅਨਾਂ ਨੂੰ
ਦੱਸਣ ਦੇ ਆਪਣੇ ਫ਼ੈਸਲੇ ’ਤੇ ਕਾਇਮ ਹੈ ਪਰ ਉਹ ਇਸ ਮੁੱਦੇ ’ਤੇ ਭਾਰਤ ਸਰਕਾਰ ਨਾਲ ਗੱਲਬਾਤ
ਵੀ ਕਰ ਰਿਹਾ ਹੈ। ਜੌਲੀ ਟੋਰਾਂਟੋ ਵਿੱਚ ਕੈਨੇਡਾ ਦੇ ਆਰਥਿਕ ਕਲੱਬ ਵਿੱਚ ਸੰਬੋਧਨ ਕਰ
ਰਹੀ ਸੀ। ਜੌਲੀ ਨੇ ਕਿਹਾ ਕਿ ਅਸੀਂ ਭਰੋਸੇਮੰਦ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦੀ ਸੰਭਾਵਨਾ
ਦਾ ਦੋਸ਼ ਲਗਾਇਆ ਸੀ। ਭਾਰਤ ਨੇ ਇਹਨਾਂ ਦੋਸ਼ਾਂ ਨੂੰ ਖਾਰਿਜ ਕਰ ਦਿੱਤਾ ਸੀ। ਬਾਅਦ ਵਿੱਚ
ਐਕਸ 'ਤੇ ਇੱਕ ਪੋਸਟ ਵਿੱਚ ਉਸਨੇ ਕਿਹਾ, "ਕੈਨੇਡਾ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਨਿਯਮਾਂ
ਦੇ ਸਨਮਾਨ ਨੂੰ ਵਧਾਵਾ ਦੇਣ ਲਈ ਕੰਮ ਕਰੇਗਾ। ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਕੰਮ
ਕਰਦਾ ਰਹੇਗਾ। ਇਹ ਸਮਝਦੇ ਹੋਏ ਕਿ ਅੰਤਰਰਾਸ਼ਟਰੀ ਸੁਰੱਖਿਆ ਲਈ ਖਤਰੇ ਸਾਡੀ ਸਾਂਝੀ
ਖੁਸ਼ਹਾਲੀ ਲਈ ਖਤਰੇ ਹਨ। "
|