:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਿੱਖ ਫੌਜੀਆਂ ਨੂੰ ਦਸਤਾਰ ਦਾ ਹੱਕ ਦਿਵਾਉਣ ਦੀ ਮੁਹਿੰਮ PRINT ਈ ਮੇਲ
ਵਾਸ਼ਿੰਗਟਨ, 22 ਜੁਲਾਈ - ਅਮਰੀਕਾ ਵਿਚ ਸਿੱਖ ਫੌਜੀਆਂ ਨੂੰ ਪੱਗ ਬੰਨ੍ਹਣ ਦਾ ਅਧਿਕਾਰ ਦੇਣ ਦੀ ਵਧਦੀ ਮੰਗ ਨੂੰ ਕੁਝ ਸੰਸਦ ਮੈਂਬਰਾਂ ਨੇ ਵੀ ਜ਼ੋਰਦਾਰ ਸਮਰਥਨ ਦਿੱਤਾ ਹੈ ਅਤੇ ਉਨ੍ਹਾਂ ਸੰਸਦ ਵਿਚਲੇ ਆਪਣੇ ਸਾਥੀਆਂ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖੇ ਹਨ।
 ਦੋ ਸੰਸਦ ਮੈਂਬਰਾਂ ਨੇ ਆਪਣੇ ਸਾਥੀਆਂ ਨੂੰ ਭੇਜੇ ਪੱਤਰਾਂ ਵਿਚ ਕਿਹਾ ਹੈ ਕਿ ਉਹ ਰੱਖਿਆ ਮੰਤਰੀ 'ਤੇ ਇਹ ਦਬਾਅ ਬਣਾਉਣ ਕਿ ਫੌਜ ਵਿਚ ਸੇਵਾ ਨਿਭਾਉਣ ਵਾਲੇ ਸਿੱਖ ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਆਗਿਆ ਦਿੱਤੀ ਜਾਵੇ।
 ਇਨ੍ਹਾਂ ਸੰਸਦ ਮੈਂਬਰਾਂ ਰੌਡਨੀ ਘਰੇਲਿਘੂਸੇਨ ਅਤੇ ਕੈਰੋਲਿਨ ਮੈਲੋਨੀ ਨੇ ਆਪਣੇ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਦੀਆਂ ਹਥਿਆਰਬੰਦ ਫੌਜਾਂ ਵਿਚ ਸੇਵਾਵਾਂ ਨਿਭਾਉਣ ਵਾਲੇ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦਾ ਬੁਨਿਆਦੀ ਹੱਕ ਤੇ ਧਾਰਮਿਕ ਆਜ਼ਾਦੀ ਦਿਵਾਉਣ ਵਿਚ ਸਹਿਯੋਗ ਦੇਣ।
 ਇਨ੍ਹਾਂ ਸੰਸਦ ਮੈਂਬਰਾਂ ਨੇ ਆਪਣੇ ਪੱਤਰ ਵਿਚ ਦੱਸਿਆ ਹੈ ਕਿ ਨਿਊ ਜਰਸੀ ਤੇ ਨਿਊਯਾਰਕ ਦੇ ਕੈਪਟਨ ਕਮਲਜੀਤ ਐਸ. ਕਲਸੀ ਤੇ ਕੈਪਟਨ ਤੇਜਦੀਪ ਐਸ. ਰਤਨ ਨੂੰ ਇਸ ਕਰਕੇ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਕਿਉਂਕਿ ਉਹ ਸਿੱਖ ਧਰਮ ਅਨੁਸਾਰ ਪੱਗ ਬੰਨ੍ਹਣ ਤੇ ਪੂਰੀ ਦਾਹੜੀ ਰੱਖਣਾ ਚਾਹੁੰਦੇ ਹਨ। ਇਨ੍ਹਾਂ ਸੰਸਦ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਇਸ ਮਹੀਨੇ ਦੇ ਸ਼ੁਰੂ ਵਿਚ ਰੱਖਿਆ ਮੰਤਰੀ ਨੂੰ ਇਸ ਸਬੰਧ ਵਿਚ ਪੱਤਰ ਲਿਖੇ ਸਨ ਜਿਨ੍ਹਾਂ ਵਿਚ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੀਤੀਆਂ ਤੇ ਮੁੜ ਵਿਚਾਰ ਕੀਤਾ ਜਾਵੇ ਜੋ ਅਮਰੀਕੀ ਸਿੱਖਾਂ ਨੂੰ ਹਥਿਆਰਬੰਦ ਫੌਜਾਂ ਵਿਚ ਸੇਵਾਵਾਂ ਨਿਭਾਉਣ ਦੇ ਰਾਹ ਵਿਚ ਅੜਿੱਕਾ ਬਣਦੀਆਂ ਹਨ।
 ਇਨ੍ਹਾਂ ਸੰਸਦ ਮੈਂਬਰਾਂ ਨੇ ਕੌਮੀ ਪੱਧਰ ਦੀ ਉਸ ਮੁਹਿੰਮ ਦਾ ਵੀ ਸਮਰਥਨ ਕੀਤਾ ਹੈ ਜੋ ਸਿੱਖ ਭਾਈਚਾਰੇ ਵੱਲੌਂ ਉਹ ਕਾਨੂੰਨ ਬਦਲਾਉਣ ਲਈ ਸ਼ੁਰੂ ਕੀਤੀ ਗਈ ਹੈ ਜੋ ਪੱਗ ਬੰਨ੍ਹਣ ਵਾਲੇ ਸਿੱਖ ਭਾਈਚਾਰੇ ਵੱਲੌਂ ਉਹ ਕਾਨੂੰਨ ਬਦਲਾਉਣ ਲਈ ਸ਼ੁਰੂ ਕੀਤੀ ਗਈ ਹੈ ਜੋ ਪੱਗ ਬੰਨ੍ਹਣ ਵਾਲੇ ਸਿੱਖਾਂ ਨੂੰ ਫੌਜ ਦੀਆਂ ਸੇਵਾਵਾਂ ਨਿਭਾਉਣ ਤੋਂ ਰੋਕਣਾ ਹੈ। ਉਧਰ ਪੈਂਟਾਗਨ ਨੇ ਕਿਹਾ ਹੈ ਕਿ ਉਸ ਵੱਲੋਂ ਫੌਜ ਵਿਚ ਭਰਤੀ ਸਬੰਧੀ ਆਪਣੀ ਨੀਤੀ 'ਤੇ ਵਿਚਾਰ ਕੀਤਾ ਜਾ ਰਿਹਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement