:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੱਗ ਦੀ ਆਨ PRINT ਈ ਮੇਲ
ਸਿੱਖਾਂ ਦੇ ਹੱਕ 'ਚ ਨਿੱਤਰੇ ਅਮਰੀਕੀ ਲੋਕ ਸਭਾ ਮੈਂਬਰ
ਮੁਹਿੰਮ : ਫ਼ੌਜ ਦੀ ਵਿਤਕਰੇਬਾਜ਼ੀ ਖਿਲਾਫ਼ ਸਰਕਾਰ 'ਤੇ ਬਣਾ ਰਹੇ ਹਨ ਦਬਾਅ, ਸਾਥੀਆਂ ਨੂੰ ਲਿਖਿਆ ਪੱਤਰ

ਵਾਸ਼ਿੰਗਟਨ, 23 ਜੁਲਾਈ :ਅਮਰੀਕੀ ਸਿੱਖ ਫ਼ੌਜੀਆਂ ਲਈ ਪੱਗ ਬੰਨ੍ਹਣ 'ਤੇ ਪਾਬੰਦੀ ਵਿਰੁੱਧ ਦੋ ਅਮਰੀਕੀ ਲੋਕ ਸਭਾ ਮੈਂਬਰਾਂ ਨੇ ਵੀ ਆਵਾਜ਼ ਬੁਲੰਦ ਕੀਤੀ ਹੈ। ਲੋਕ ਸਭਾ ਮੈਂਬਰਾਂ ਨੇ ਅਮਰੀਕੀ ਕਾਂਗਰਸ ਦੇ ਹੋਰ ਮੈਂਬਰਾਂ ਨੂੰ ਇਸ ਮੁੱਦੇ 'ਤੇ ਇਕਜੁੱਟ ਕਰਨ ਲਈ ਪੱਤਰ ਲਿਖੇ ਹਨ।
 ਕਾਂਗਰਸ ਮੈਂਬਰ ਰੋਡਨੀ ਫ੍ਰੇਲਿੰਗੁਸੇਨ ਅਤੇ ਕਾਰੋਲਿਨ ਮਾਲੋਨੀ ਨੇ ਹੋਰ ਲੋਕ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕੀ ਰੱਖਿਆ ਮੰਤਰੀ ਰਾਬਜਰਟ ਗੇਟਸ ਨੂੰ ਪੱਤਰ ਲਿਖ ਕੇ ਸਿੱਖ ਨੌਜਵਾਨਾਂ ਨੂੰ ਪਗੜੀ ਬੰਨ੍ਹ ਕੇ ਫ਼ੌਜ 'ਚ ਸੇਵਾ ਕਰਨ ਦੀ ਆਗਿਆ ਦੇਣ ਲਈ ਕਹਿਣ। ਪੱਤਰ 'ਚ ਲਿਖਿਆ ਹੈ, ''ਲੋਕ ਸਭਾ ਮੈਂਬਰਾਂ ਨੂੰ ਸਾਡੇ ਵਲੋਂ ਰੱਖਿਆ ਮੰਤਰੀ ਨੂੰ ਭੇਜੇ ਜਾ ਰਹੇ ਪੱਤਰ 'ਤੇ ਹਸਤਾਖ਼ਰ ਕਰਨ ਦੀ ਅਪੀਲ ਹੈ।'' ਇਹ ਪੱਤਰ ਨਿਰਪੱਖਤਾ, ਨਿਆਂ ਅਤੇ ਧਾਰਮਿਕ ਅਧਿਕਾਰ ਦੇ  ਬੁਨਿਆਦੀ ਮਸਲੇ ਨਾਲ ਜੁੜਿਆ ਹੋਇਆ ਹੈ, ਜੋ ਫ਼ੌਜ 'ਚ ਕੰਮ ਕਰਦੇ ਹੋਏ ਸਿੱਖਾਂ ਦੇ ਧਾਰਮਿਕ ਅਧਿਕਾਰ ਅਤੇ ਉਨ੍ਹਾਂ ਦੀਆਂ ਧਾਰਮਿਕ ਨਿਸ਼ਾਨੀਆਂ ਦੀ ਵਰਤੋਂ 'ਤੇ ਵੀ ਲਾਗੂ ਹੁੰਦਾ ਹੈ।'' ਇਨ੍ਹਾਂ ਲੋਕ ਸਭਾ ਮੈਂਬਰਾਂ ਨੇ ਕਿਹਾ, ''ਕੈਪਟਨ ਕਮਲਜੀਤ ਸਿੰਘ ਕਲਸੀ ਅਤੇ ਕੈਪਟਨ ਤੇਜਦੀਪ ਸਿੰਘ ਰਤਨ ਨੂੰ ਪਗੜੀ ਬੰਨ੍ਹ ਕੇ ਅਤੇ ਦਾੜ੍ਹੀ ਰੱਖਕੇ ਨੌਕਰੀ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਰਹੀ, ਜਦੋਂਕਿ ਦੋਵੇਂ ਗੱਲਾਂ ਸਿੱਖ ਧਰਮ ਦੀ ਆਸਥਾ ਨਾਲ ਜੁੜੀਆਂ ਹਨ।
ਇਸ ਤੋਂ ਪਹਿਲਾਂ ਇਸੇ ਮਹੀਨੇ ਰੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਉਨ੍ਹਾਂ ਸਿੱਖਾਂ ਦੇ ਧਾਰਮਿਕ ਅਧਿਕਾਰ ਦਾ ਹਨਨ ਕਰਨ ਵਾਲੀ ਨੀਤੀ 'ਤੇ ਪੁਨਰਵਿਚਾਰ ਕਰਨ ਲਈ ਕਿਹਾ ਸੀ। ਦੋਵੇਂ ਲੋਕ ਸਭਾ ਮੈਂਬਰ ਸਿੱਖ ਕੁਲੀਸ਼ਨ ਨਾਲ ਮਿਲ ਕੇ ਇਸ ਨੀਤੀ ਖਿਲਾਫ਼ ਦੇਸ਼ ਭਰ 'ਚ ਮੁਹਿੰਮ ਵੀ ਚਲਾ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement