ਭਾਈ ਜਸਵੀਰ ਸਿੰਘ ਖਾਲਸਾ ਦੀ ਯਾਦ ਵਿੱਚ ਮਹਾਨ ਕੀਰਤਨ ਦਰਬਾਰ ਸਮਾਗਮ ਪਹਿਲੀ ਅਗਸਤ ਨੂੰ

ਗੜ•ਦੀਵਾਲਾ, 29 ਜੁਲਾਈ (ਜਸ ਸਹੋਤਾ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਦਾਰ ਸੰਤ ਹਰਚਰਨ ਸਿੰਘ ਖਾਲਸਾ ਜੀ  ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆ ਅਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਵਿੱਢੀ ਨਿਰੰਤਰ ਕੀਰਤਨ ਦਰਬਾਰਾਂ ਦੀ ਲੜੀ ਤਹਿਤ ਪਹਿਲੀ ਅਗਸਤ ਸਨਿੱਚਰਵਾਰ ਨੂੰ ਪਿੰਡ ਰਮਦਾਸਪੁਰ ਵਿਖੇ ਭਾਈ ਜਸਵੀਰ ਸਿੰਘ ਖਾਲਸਾ ਦੀ ਯਾਦ  ਵਿੱਚ ਮਹਾਨ ਕੀਰਤਨ ਦਰਬਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ 5 ਵਜੇ ਤੋਂ ਦੇਰ ਰਾਤ 12 ਵਜੇ ਤੱਕ ਕਰਵਾਏ ਜਾ ਰਹੇ ਇਸ ਸਮਾਗਮ ਵਿੱਚੇ ਪੰਥ ਦੇ ਪ੍ਰਸਿੱਧ ਕੀਰਤਨੀ ਅਤੇ ਢਾਡੀ ਜਥੇ  ਸੰਗਤਾਂ ਨੂੰ ਗੁਰਬਾਣੀ ਛਹਿਬਰ ਨਾਲ ਨਿਹਾਲ ਕਰਨਗੇ।

 

ਜਸਵਿੰਦਰ ਸਿੰਘ ਸਹੋਤਾ ਗੜ•ਦੀਵਾਲਾ।