ਊਧਮ ਸਿੰਘ ਦਾ ਸ਼ਹੀਦੀ ਦਿਵਸ ਅੱਜ |
ਸੁਨਾਮ :
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਆਜ਼ਾਦ ਦਾ 69ਵਾਂ ਰਾਜ ਪੱਧਰੀ ਦਿਹਾੜਾ 31 ਜੁਲਾਈ ਨੂੰ ਸਥਾਨਕ ਓਲੰਪਿਕ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਲਈ ਪ੍ਰਸ਼ਾਸਨ ਵੱਡੀ ਪੱਧਰ ‘ਤੇ ਤਿਆਰੀਆਂ ਵਿਚ ਰੁੱਝਿਆ ਹੋਇਆ ਹੈ। ਸਥਾਨਕ ਐਸ ਡੀ ਐਮ ਦਫ਼ਤਰ ਅਤੇ ਦਫ਼ਤਰ ਸ਼੍ਰੋਮਣੀ ਅਕਾਲੀ ਦਲ (ਬ) ਤੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਸਮਾਗਮ ਵਿਚ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ, ਸਥਾਨਕ ਸਰਕਾਰਾਂ ਦੇ ਮੰਤਰੀ ਮਨੋਰਜੰਨ ਕਾਲੀਆ ਅਤੇ ਲੋਕ ਨਿਰਮਾਣ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਿਸ਼ੇਸ਼ ਤੌਰ ‘ਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜ ਰਹੇ ਹਨ। |