ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ |
ਤਰਲੋਚਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਹੜਾ ਕਿਸਾਨਾਂ ਲਈ ਬਿਆਨ ਦਿੱਤਾ ਗਿਆ ਹੈ, ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਮੰਨਦੇ ਹਨ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨਾਲ ਪੰਜਾਬ ਦਾ ਕਿਸਾਨ ਅਤੇ ਹੋਰ ਵਰਗ ਨੂੰ ਭਾਰੀ ਨੁਕਸਾਨ ਪੁੱਜੇਗੀ, ਇਸ ਲਈ ਉਨ੍ਹਾਂ ਆਪਣੇ ਵਲੋਂ ਪੂਰੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ, ਜਿਸ ਕਾਰਨ ਹੁਣ ਉਨ੍ਹਾਂ ਭਾਜਪਾ 'ਚੋਂ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਨਾਲ ਖੜ੍ਹਨ ਦਾ ਫ਼ੈਸਲਾ ਲਿਆ ਹੈ। |