ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ

images.jpgਜਦੋਂ ਦੁਸ਼ਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’
ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ 540 ਸਾਲ ਦੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ ਇਹ ਮਾਣ ਹਾਸਿਲ ਹੈ ਕਿ ਉਸ ਦੇ ਗਗਨ ’ਤੇ ਹਜ਼ਾਰਾਂ ਨਹੀਂ, ਲੱਖਾਂ ਖ਼ਾਲਸਾ ਜੀ ਦੇ ਇਹੋ ਜਿਹੇ ਚਮਕਦੇ ਸਿਤਾਰੇ ਹਨ, ਜੋ ਬੇਇਨਸਾਫ਼ੀ ਅਤੇ ਜ਼ੁਲਮ ਦੀ ਕਾਲੀ ਬੋਲੀ ਰਾਤ ਵਿੱਚ ਹੱਕ-ਸੱਚ-ਇਨਸਾਫ਼ ਦੇ ਹਰ ਪਾਂਧੀ ਨੂੰ ਰੌਸ਼ਨੀ ਭਰਪੂਰ, ਜਾਗਦੀਆਂ ਜ਼ਮੀਰਾਂ ਵਾਲਿਆਂ ਦੀ ਡਗਰ ’ਤੇ ਤੁਰਨ ਵਿੱਚ ਅਗਵਾਈ ਤੇ ਹੌਂਸਲਾ ਬਖ਼ਸ਼ਦੇ ਹਨ।

ਗੁਰੂ ਕਲਗੀਧਰ ਦੇ ਵਰੋਸਾਏ ਖ਼ਾਲਸਾ ਪੰਥ ਦੇ ਦੋ ਲਾਡਲੇ ਸਪੁੱਤਰਾਂ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਨੇ ਆਪਣੀ ਅਦੁੱਤੀ ਬਹਾਦਰੀ ਤੇ ਲਾਸਾਨੀ ਸ਼ਹਾਦਤ ਨਾਲ ਖਾਲਸਾਈ ਗਗਨ ਨੂੰ ਤਾਂ ਲਟ-ਲਟ ਰੌਸ਼ਨ ਕੀਤਾ ਹੀ ਹੈ ਪਰ ਨਾਲ ਹੀ ਉਹ ਅਜੋਕੇ ਖ਼ਾਲਿਸਤਾਨੀ ਸੰਗਰਾਮ ਦੇ ਮੁੱਖ ਕੇਂਦਰ ਬਿੰਦੂ ਵੀ ਹੋ ਨਿੱਬੜੇ ਹਨ। ਲੱਖਾਂ ਫੌਜਾਂ ਦੀ ਕਮਾਂਡ ਕਰਨ ਵਾਲਾ ਅਕਾਲ ਤਖ਼ਤ ਸਾਹਿਬ ’ਤੇ ਹਮਲਾਵਰ ਜਨਰਲ ਵੈਦਿਆ ਤਾਂ ਇਤਿਹਾਸ ਦੇ ਘੱਟੇ ਵਿੱਚ ਗੁਆਚ ਗਿਆ ਹੈ ਪਰ ਭਾਈ ਜਿੰਦਾ ਤੇ ਭਾਈ ਸੁੱਖਾ ਖ਼ਾਸਿਲਤਾਨੀ ਫੌਜਾਂ ਦੇ ਸਦੀਵੀ ਜਰਨੈਲ ਸਥਾਪਿਤ ਹੋ ਗਏ ਹਨ, ਜਿਨ੍ਹਾਂ ਦੀ ਬਹਾਦਰੀ ਤੇ ਨਿਰਭੈਤਾ ਦਾ ਲੋਹਾ ਦੁਸ਼ਮਣ ਨੇ ਵੀ ਮੰਨਿਆ ਹੈ।
ਜੰਗ ਦੇ ਮੈਦਾਨ ਵਿੱਚ ਬੱਬਰ ਸ਼ੇਰ ਦੀ ਗਰਜ਼ ਰੱਖਣ ਵਾਲੇ ਇਨ੍ਹਾਂ ਸੂਰਮਿਆਂ ਨੇ ਫਾਂਸੀ ਦੇ ਰੱਸੇ ਨੂੰ ਗਲ ’ਚ ਪਾਉਣ ਤੱਕ ਦਾ ਸਫ਼ਰ ਸੰਤਤਾਈ ਦੀ ਉ¤ਚ ਆਤਮਿਕ ਅਵਸਥਾ ਵਿੱਚ ਵਿਚਰਦਿਆਂ ਤਹਿ ਕੀਤਾ। ਇਨ੍ਹਾਂ ਦੋ ਜਾਗਦੀਆਂ ਰੂਹਾਂ ਵਾਲਿਆਂ ਨੂੰ ਮੌਤ ਲਾੜੀ ਵਿਆਹੁਣ ਦੇ ਖਿਆਲ ਨੇ ਅਨੰਦਮਈ ਅਵਸਥਾ ਵਿੱਚ ਪਹੁੰਚਾ ਦਿੱਤਾ। ਦਗ਼-ਦਗ਼ ਭੱਖਦੇ ਚਿਹਰਿਆਂ ਦੇ ਤੇਜਸਵੀ ਜਲਾਲ ਸਾਹਮਣੇ ਮੌਤ ਨੂੰ ਵੀ ਦੰਦਲ ਪੈ ਗਈ ਹੋਵੇਗੀ, ਪਰ ਨਿਰਮਾਣਤਾ ਦੇ ਪੁੰਜ ਵੀਰਿਆਂ ਨੇ ਜਲਾਦ ਨੂੰ ਵੀ ਗਲ ਨਾਲ ਲਾ ਕੇ ਵਧਾਈ ਦਿੱਤੀ ਕਿਉਂਕਿ ਮੌਤ ਨਾਲ ਅਨੰਦ ਪੜ੍ਹਾਉਣ ਦੀ ਰਸਮ ਤਾਂ ਉਹ ਹੀ ਅਦਾ ਕਰ ਰਿਹਾ ਸੀ। ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਹਰੇ ਗਜਾਉਂਦਿਆਂ ਫਾਂਸੀ ਦੇ ਰੱਸਿਆਂ ’ਤੇ ਝੂਟਾ ਲੈ ਰਹੇ ਭਾਈ ਸੁੱਖਾ-ਜਿੰਦਾ ਨੂੰ ਮਾਨੋਂ ਦਸਮੇਸ਼ ਪਿਤਾ ਆਪ ਲੋਰੀਆਂ ਦੇ ਰਹੇ ਸਨ। ਜਦੋਂ ਅਸੀਂ 18ਵੀਂ ਸਦੀ ਦੇ ਸਿੰਘਾਂ ਦੀ ਬਹਾਦਰੀ ਤੇ ਆਚਰਣ ਦਾ ਹਵਾਲਾ ਦਿੰਦੇ ਹਾਂ ਤਾਂ ਅਹਿਮਦਸ਼ਾਹ ਅਬਦਾਲੀ ਦੇ ਨਾਲ ਆਏ ਜਰਨੈਲ-ਇਤਿਹਾਸਿਕਾਰ ਕਾਜ਼ੀ ਨੂਰ ਮੁਹੰਮਦ ਦਾ ਜ਼ਿਕਰ ਕੀਤਾ ਜਾਂਦਾ ਹੈ। ਕਾਜ਼ੀ ਨੂਰ ਮੁਹੰਮਦ ਦਾ ਕਹਿਣਾ ਹੈ-‘ਇਨ੍ਹਾਂ ਸਿੱਖਾਂ ਨੂੰ ਕੁੱਤੇ ਨਾ ਅਕੋ (ਕਿਉਂਕਿ ਉਹ ਪਹਿਲਾਂ ਆਪ ਹੀ ਸਿੱਖਾਂ ਲਈ ਕੁੱਤਾ, ਫਾਰਸੀ ਵਿੱਚ ਸੱਗ ਸ਼ਬਦ ਵਰਤ ਚੁੱਕਾ ਸੀ) ਇਹ ਤਾਂ ਅਸਲੀ ਸ਼ੇਰ ਹਨ। ਜਿਹੜਾ ਜੰਗ ਦੇ ਮੈਦਾਨ ਵਿੱਚ ਸ਼ੇਰ ਦੀ ਭਬਕਾਰ ਨਾਲ ਜੂਝਦਾ ਹੈ, ਉਹ ਨੂੰ ਕੁੱਤਾ ਕਿਵੇਂ ਆਖਿਆ ਜਾ ਸਕਦਾ ਹੈ? ਉਹ ਤਲਵਾਰ ਦੇ ਯੋਧਿਉ, ਜੇ ਤੁਸੀਂ ਜੰਗ ਦੇ ਦਾਓ ਪੇਚ ਸਿੱਖਣੇ ਹਨ, ਤਲਵਾਰ ਵਾਹੁਣੀ ਸਿੱਖਣੀ ਹੈ ਤਾਂ ਇਨ੍ਹਾਂ ਤੋਂ ਸਿੱਖੋ। ਇਹ ਨਾਇਕਾਂ ਵਾਂਗ ਦੁਸ਼ਮਣ ਦਾ ਟਾਕਰਾ ਕਰਦੇ ਹਨ ਅਤੇ ਫੇਰ ਬੜੀ ਸਫਾਈ ਨਾਲ ਸੁਰੱਖਿਅਤ ਨਿਕਲ ਵੀ ਜਾਂਦੇ ਹਨ।’’ ਦੁਸ਼ਮਣ ਵਲੋਂ ਕੀਤੀ ਗਈ ਸਿਫ਼ਤ ਹੀ ਅਸਲ ਆਚਰਣ ਦੀ, ਭਰੋਸੇਯੋਗ ਜਾਮਨੀ ਹੁੰਦੀ ਹੈ। 20ਵੀਂ ਸਦੀ ਦੇ ਅੰਤ ਵਿੱਚ ਖ਼ਾਲਿਸਤਾਨੀ ਸੰਘਰਸ਼ ਲਈ ਸ਼ਹੀਦ ਡੇਢ ਲੱਖ ਤੋਂ ਜ਼ਿਆਦਾ ਸਿੰਘਾਂ-ਸਿੰਘਣੀਆਂ ਦੀ ਸੂਰਬੀਰਤਾ, ਸਿਦਕ ਅਤੇ ਮੌਤ ਦੇ ਬੇਖ਼ੋਫ ਹੋਣ ਦੇ ਕਰੈਕਟਰ ਦਾ ਰੋਲ-ਮਾਡਲ ਭਾਈ ਜ਼ਿੰਦਾ ਤੇ ਭਾਈ ਸੁੱਖਾ ਕਹੇ ਜਾ ਸਕਦੇ ਹਨ। ਵੇਦ ਮਰਵਾਹਾ, ਦਿੱਲੀ ਪੁਲੀਸ ਦਾ ਮੁੱਖੀ (ਕਮਿਸ਼ਨਰ) ਹੁਣ ਨੌਕਰੀ ਤੋਂ ਰਿਟਾਇਰ ਹੋ ਚੁੱਕਾ ਹੈ। ਇਸ ਦੀ ਕਮਾਂਡ ਥੱਲੇ ਦਿੱਲੀ ਪੁਲਿਸ ਨੇ ਦੋ ਵਾਰ ਭਾਈ ਹਰਜਿੰਦਰ ਸਿੰਘ ਜ਼ਿੰਦਾ ਨੂੰ ਗਿਫ਼ਤਾਰ ਕੀਤਾ ਸੀ (1985 ਤੇ ਫਿਰ 1987 ਵਿੱਚ) ਵੇਦ ਮਰਵਾਹੇ ਨੇ, ਰਿਟਾਇਰਮੈਂਟ ਤੋਂ ਬਾਅਦ ਇੱਕ ਕਿਤਾਬ ਲਿਖੀ ਜਿਸ ਦਾ ਸਿਰਲੇਖ ਹੈ-‘‘ਅਨਸਿਵਲ ਵਾਰਜ਼-ਪਥੋਲੌਜੀ ਆਫ਼ ਟਰੈਰਿਜਮ ਇਨ ਇੰਡੀਆ’’। ਇਸ ਕਿਤਾਬ ਦੇ ਸਫ਼ਾ 16 ’ਤੇ ਉਸ ਨੇ ਇੱਕ ਸਿਰਲੇਖ ਦਿੱਤਾ ਹੈ-‘‘ਜਿੰਦਾ ਕੋਈ ਸਧਾਰਣ ਮਨੁੱਖ ਨਹੀਂ ਸੀ’’। ਇਸ ਦੀ ਲਿਖਤ ਵਿਚਲਾ ਵੇਰਵਾ, ਕਾਜ਼ੀ ਨੂਰ ਮੁਹੰਮਦ ਦੀ 18 ਵੀਂ ਸਦੀ ਦੇ ਸਿੰਘਾਂ ਬਾਰੇ ‘ਗਵਾਹੀ’ ਵਾਂਗ ਹੀ ਹੈ। ਭਾਰਤੀ ਰਾਸ਼ਟਰ ਭਗਤੀ ਤੇ ਫਿਰਕੂਪੁਣੇ ਨਾਲ ਭਰਿਆ, ਪੰਜਾਬੀ ਹਿੰਦੂ ਮੂਲ ਦਾ ਮਰਵਾਹਾ ਲਿਖਦਾ ਹੈ ‘‘ਹਰਜਿੰਦਰ ਸਿੰਘ ਜ਼ਿੰਦਾ, ਜਿਸ ਨੂੰ ਜਨਰਲ ਵੈਦਿਆ ਦੇ ਕਤਲ ਕੇਸ ਵਿੱਚ ਸਜ਼ਾ ਹੋਈ ਅਤੇ ਬਾਅਦ ਵਿੱਚ ਫ਼ਾਂਸੀ ’ਤੇ ਲਟਕਾਇਆ ਗਿਆ ਕੋਈ ਸਧਾਰਨ ਮਨੁੱਖ ਨਹੀਂ ਸੀ। -ਇਹ ਸਿਰਫ਼ ਇੱਕ ਬੇਤਰਸ ਹਤਿਆਰਾ ਨਹੀਂ ਸੀ। ਉਸ ਦੀ ਸਖ਼ਸ਼²ੀਅਤ ਦਾ ਇੱਕ ਬੜਾ ਅਨੋਖਾ ਪੱਖ ਵੀ ਸੀ। ਉਹ ਜਦੋਂ ਸਖ਼ਤ ਜ਼ਖ਼ਮੀ ਸੀ ਅਤੇ ਜੀਵਨ-ਮੌਤ ਦੀ ਲੜਾਈ ਲੜ ਰਿਹਾ ਸੀ, ਉਦੋਂ ਵੀ ਉਹ ਬੜਾ ਮਖੌਲੀਆ ਅਤੇ ਦਿਲ ਨੂੰ ਲੁਭਾਉਣ ਵਾਲਾ ਅੰਦਾਜ਼ ਰੱਖਦਾ ਸੀ। ਜਦੋਂ ਮੈਂ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਪਹਿਲੀ ਵਾਰ ਮਿਲਿਆ ਤਾਂ ਮੈਂ ਮਹਿਸੂਸ ਕੀਤਾ ਕਿ ਉਹ ਕੋਈ ਮਨੋਰੋਗੀ ਨਹੀਂ ਸੀ ਬਲਕਿ ਉਸ ਦੀ ਮਾਨਸਿਕਤਾ ਵਿੱਚ ਐਸੇ ਅਸਾਧਾਰਣ ਤੱਤ ਸਨ, ਜਿਹੜੇ ਉਸ ਨੂੰ ਇੱਕ ਵੱਖਰੀ ਦਿੱਖ ਵਾਲਾ ਇਨਸਾਨ ਸਥਾਪਿਤ ਕਰਦੇ ਸਨ।’’ ਵੇਦ ਮਰਵਾਹਾ ਅੱਗੋਂ ਛੋਟਾ ਸਿਰਲੇਖ ਦਿੰਦੇ ਹਨ- ‘ਪਹਿਲੀ ਗ੍ਰਿਫ਼ਤਾਰੀ’’ ਲਿਖਤ ਅਨੁਸਾਰ-‘‘ਜ਼ੰਦਾ ਪਹਿਲੀ ਵਾਰ ਅਚਾਨਕ ਹੀ 1985 ਵਿੱਚ ਪੁਲਿਸ ਦੇ ਹੱਥ ਲੱਗ ਗਿਆ। ਉਦੋਂ ਦਿੱਲੀ ਵਿੱਚ ਲਗਾਤਾਰ ਬੈਂਕ ਲੁੱਟੇ ਜਾ ਰਹੇ ਸਨ ਪਰ ਪੁਲਿਸ ਨੂੰ ਕੋਈ ਸੂਹ ਨਹੀਂ ਸੀ ਮਿਲ ਰਹੀ। ਮੈਨੂੰ ਰੋਜ਼ਾਨਾ ਭਾਰਤ ਦੇ ਗ੍ਰਹਿ ਮੰਤਰੀ ਤੋਂ ਝਾੜਾਂ ਪੈ ਰਹੀਆਂ ਸਨ ਅਤੇ ਮੀਡੀਏ ਵਿੱਚ ਵੀ ਦਿੱਲੀ ਪੁਲਿਸ ਦੀ ਦੁਰਗਤ ਬਣ ਰਹੀ ਸੀ। ਉਦੋਂ ਤੱਕ ਸਾਨੂੰ ਚਿੱਤ-ਚੇਤੇ ਵੀ ਨਹੀਂ ਸੀ ਕਿ ਇਨ੍ਹਾਂ ਬੈਂਕ ਡਕੈਤੀਆਂ ਨਾਲ ਪੰਜਾਬ ਦੇ ਦਹਿਸ਼ਤਗਰਦਾਂ ਦਾ ਵੀ ਕੋਈ ਸਬੰਧ ਹੋ ਸਕਦਾ ਹੈ। ਜ਼ਿੰਦੇ ਦੀ ਗ੍ਰਿਫ਼ਤਾਰੀ, ਇੱਕ ਛੋਟੇ ਦਰਜੇ ਦੀ ਜਾਣਕਾਰੀ ਦੇ ਅਧਾਰ ’ਤੇ ਹੋਈ, ਜਿਸ ਦਾ ਸਬੰਧ ਕਿਸੇ ਕਾਰ ਦੀ ਚੋਰੀ ਨਾਲ ਸੀ। ਕ੍ਰਾਇਮ ਬਰਾਂਚ ਦੇ ਐਡੀਸ਼ਨਲ ਕਮਿਸ਼ਨਰ ਆਰ.ਕੇ.ਸ਼ਰਮਾ ਨੇ ਮੈਨੂੰ ਇੱਕ ਐਤਵਾਰ ਦੀ ਸਵੇਰ, ਫੋਨ ਕਰ ਕੇ ਜ਼ਿੰਦੇ ਦੀ ਗ੍ਰਿਫ਼ਤਾਰੀ ਦੀ ‘‘ਵੱਡੀ ਪ੍ਰਾਪਤੀ’’ ਸਬੰਧੀ ਦੱਸਿਆ। ਉਦੋਂ ਪਹਿਲੀ ਵਾਰ ਦਿੱਲੀ ਪੁਲਿਸ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਇੱਕ ਅਚਾਨਕ ਇੱਕ ਮਾਰਕਾਖ਼ੇਜ਼ ਕੰਮ ਕੀਤਾ ਹੈ।’’ ਮਰਵਾਹੇ ਦੀ ਲਿਖਤ ਦਾ ਅਗਲਾ ਸਿਰਲੇਖ ਹੈ-‘‘ ਪੁੱਛ-ਗਿੱਛ (ਇੰਟੈਰੋਗੇਸ਼ਨ)’’ ਮਰਵਾਹੇ ਅਨੁਸਾਰ-ਮੈਂ ਆਪਣੇ ਘਰੋਂ ਫੌਰਨ ਕ੍ਰਾਈਮ ਬਰਾਂਚ ਇੰਟੈਰੋਗੇਸ਼ਨ ਸੈਂਟਰ ਪਹੁੰਚਿਆ ਅਤੇ ਇਸ ਸਧਾਰਨ ਜਿਹੀ ਦਿੱਖ ਵਾਲੇ ਵਿਅਕਤੀ ਦੀ ਇੱਕ ਘੰਟੇ ਤੋਂ ਜ਼ਿਆਦਾ ਸਮਾਂ ਪੁੱਛ-ਗਿੱਛ (ਇਸ ਨੂੰ ਤਸ਼ੱਦਦ ਪੜ੍ਹਿਆ ਜਾਵੇ) ਕੀਤੀ। ਮੈਂ ਉਸ ਵੱਲੋਂ ਕਹਾਣੀ ਬਿਆਨ ਕਰਨ ਦੇ ਢੰਗ ਤੋਂ ਬੜਾ ਅਚੰਭਿਤ ਹੋਇਆ ਅਤੇ ਉਸ ਵੱਲੋਂ ਦੱਸੀਆਂ ਗਈਆਂ ਗੱਲਾਂ ਤੋਂ ਵੀ। ਉਸ ਦੀ ਖਲੜੀ ਵਿੱਚ ਡਰ ਨਾਂ ਦੀ ਕੋਈ ਚੀਜ਼ ਨਹੀਂ ਸੀ ਅਤੇ ਨਾ ਹੀ ਉਸ ਨੂੰ ਆਪਣੇ ਕੀਤੇ ਤੋਂ ਪਛਤਾਵਾ ਸੀ।
ਉਹ ਤਾਂ ਬਾਲੀਵੁੱਡ ਦੀਆਂ ਫਿਲਮਾਂ ਦੇ ਅੰਦਾਜ਼ ਵਿੱਚ ਪੁਲਿਸ ਨੂੰ ਥਾਂ-ਥਾਂ ਝਕਾਨੀ ਦੇ ਕੇ ਨਿਕਲਣ ਦੇ ਕਾਰਨਾਮਿਆਂ ਨੂੰ ਬੜੇ ਚਸਕੇ ਲੈ ਕੇ ਸੁਣਾ ਰਿਹਾ ਸੀ। ਮੇਰੇ ਸਾਹਮਣੇ ਅੰਮ੍ਰਿਤਸਰ ਸ਼ਹਿਰ ਦਾ ਇੱਕ ਨੌਜਵਾਨ ਸਿੱਖ ਖੜ੍ਹਾ ਸੀ ਜਿਸ ਨੇ ਸਮੁੱਚੀ ਦਿੱਲੀ ਪੁਲਿਸ ਨੂੰ ਵਖ਼ਤ ਪਾਇਆ ਹੋਇਆ ਸੀ, ਇਸ ਤੱਥ ਦੀ ਵੀ ਉਹ ਨੂੰ ਬੜੀ ਖੁਸ਼ੀ ਸੀ। ਉਸ ਨੇ ਅਪਣੇ ਖ਼ਾਲਿਸਤਾਨੀ ਸੰਘਰਸ਼ ਵਿਚਲੇ ਰੋਲ ਨੂੰ ਘਟਾ ਕੇ ਦੱਸਿਆ ਪਰ ਦਿੱਲੀ (ਜਿਸ ਨੂੰ ਉਹ ਰਾਜਧਾਨੀ ਕਹਿਣ ਦੀ ਜ਼ਿੱਦ ਕਰਦਾ ਸੀ) ਵਿਚਲੀ ਬੈਂਕ ਡਕੈਤੀਆਂ ਸਬੰਧੀ ਉਸ ਨੇ ਬੜੇ ਮਾਣ ਨਾਲ ਖੁੱਲ੍ਰ ਕੇ ਦੱਸਿਆ। ਉਸ ਦਾ ਦਿੱਲੀ ਨੂੰ ਵਾਰ-ਵਾਰ ‘ਰਾਜਧਾਨੀ’ ਕਹਿਣ ਤੋ ੰ ਵੀ ਇਹ ਹੀ ਭਾਵ ਸੀ ਕਿ ਉਹ ਦਿੱਲੀ ਪੁਲਿਸ ਦਾ ਪੂਰਾ ਮਜ਼ਾਕ ਉਡਾ ਰਿਹਾ ਸੀ। ਉਦੋਂ ਭਾਵੇਂ ਸਾਨੂੰ ਉਸ ਦੀਆਂ ਗਤੀਵਿਧੀਆਂ ਬਾਰੇ ਪੂਰੀ ਜਾਣਕਾਰੀ ਨਹੀਂ ਸੀ ਪਰ ਉਹ ਗੱਲ ਕਰਨ ਲੱਗਿਆ,‘ ਉਹ ’ (ਭਾਰਤ ਸਰਕਾਰ) ਤੇ ਅਸੀਂ (ਖ਼ਾਲਿਸਤਾਨੀ) ਸ਼ਬਦਾਵਲੀ ਦੀ ਵਰਤੋਂ ਕਰ ਰਿਹਾ ਸੀ। ਮੈਨੂੰ ਉਦੋਂ ਮਹਿਸੂਸ ਹੋਇਆ ਕਿ ਉਹ ਮੇਰੇ ਨਾਲ, ਇੱਕ ਪੁਲਿਸ ਮੁੱਖੀ  ਦੇ ਤੌਰ ’ਤੇ ਬਰਾਬਰ ਦੀ ਧਿਰ ਬਣ ਕੇ ਗੱਲ ਕਰ ਰਿਹਾ ਸੀ (ਨਾ ਕਿ ਮੁਜ਼ਰਮ ਦੇ ਤੌਰ ’ਤੇ) ਉਸ ਨੂੰ ਫੇਰ ਅਸੀਂ ਗੁਜ਼ਰਾਤ ਪੁਲਿਸ ਦੇ ਹਵਾਲੇ ਕਰ ਦਿੱਤਾ, ਜਿੱਥੋਂ ਕਿ ਉਹ ਅਦਾਲਤ ਵਿੱਚ ਪੇਸ਼ੀ ਲਈ ਲਿਜਾਂਦੇ ਸਮੇਂ, ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਉਸ ਤੋਂ ਬਾਅਦ ਉਸ ਨੇ ਬੜੇ ਦਲੇਰਾਨਾ ਕੰਮ ਕੀਤੇ, ਜਿਨ੍ਹਾਂ ਵਿੱਚ ਲਲਿਤ ਮਾਕਨ ਐਮ.ਪੀ. ਤੇ ਅਰਜਨ ਦਾਸ ਆਦਿ ਸੰਜੇ ਗਾਂਧੀ ਦੇ ਨੇੜਲੇ ਸਾਥੀਆਂ ਦਾ ਮਾਰੇ ਜਾਣਾ ਵੀ ਸ਼ਾਮਿਲ ਸੀ। ਦਿੱਲੀ ਤੇ ਪੰਜਾਬ ਵਿੱਚ ੜਿੰਦੇ ਦੇ ਨਾਂ ਦੀ ਬੜੀ ਦੀਹਸ਼ਤ ਫੈਲ ਗਈ।’’ ਵੇਦ ਮਰਵਾਹਾ ਫੇਰ, ਇੱਕ ਸਬ-ਹੈਡਿੰਗ ‘‘ਦੂਸਰੀ ਮੁਲਾਕਾਤ’’ ਦਾ ਦਿੰਦਾ ਹੈ। ਉਸ ਅਨੁਸਾਰ ‘ਅਗਸਤ, 1987 ਵਿੱਚ ਸਿਵਲ ਲਾਈਨਜ਼ ਏਰੀਏ ਵਿੱਚ ਹੋਏ, ਇੱਕ ਪੁਲਿਸ ਮੁਕਾਬਲੇ ਵਿੱਚ ਜ਼ਿੰਦਾ ਸਖ਼ਤ ਜ਼ਖ਼ਮੀ ਹਾਲਤ ਵਿੱਚ, ਦਿੱਲੀ ਪੁਲਿਸ ਨੇ ਦਬੋਚ ਲਿਆ। —ਮੈਂ ਆਪਣੇ ਵਾਇਰਲੈ¤ਸ ਸੈ¤ਟ ’ਤੇ ਜ਼ਿੰਦੇ ਦੀ ਗ੍ਰਿਫ਼ਤਾਰੀ ਬਾਰੇ ਸੁਣਿਆ ਅਤੇ ਕੁੱਝ ਹੀ ਮਿੰਟਾਂ ਵਿੱਚ ਹੀ ਪੁਲਿਸ ਸਟੇਸ਼ਨ ਪਹੁੰਚ ਗਿਆ। ਜ਼ਿੰਦੇ ਨੂੰ ਇੱਕ ਸਟਰੇਚਰ ’ਤੇ ਪਾ ਕੇ ਐਂਬੂਲੈਂਸ ਵੱਲ ਲਿਜਾਇਆ ਜਾ ਰਿਹਾ ਸੀ, ਜਦੋਂ ਕਿ ਉਸ ਨੇ ਮੈਨੂੰ ਵੇਖ ਲਿਆ। ਉਸ ਨੇ ਮੁਸਕੁਰਾ ਕੇ ਮੇਰਾ ਸਵਾਗਤ ਕੀਤਾ। ਉਹ ਬੜੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਸੀ ਪਰ ਫਿਰ ਵੀ ਉਸ ਨੇ ਮੈਨੂੰ ਮਜ਼ਾਕੀਆ ਲਹਿਜ਼ੇ ਵਿੱਚ ਕਿਹਾ-‘‘ਮੁਬਾਰਕ ਹੋ, ਅਬ ਆਪ ਕੋ ਬਹੁਤ ਬੜੀ ਤਰੱਕੀ ਮਿਲੇਗੀ, ਦਿੱਲੀ ਪੁਲਿਸ ਨੇ ਮੁਝੇ ਪਕੜ ਲੀਆ ਹੈ।’’ ਮੇਰੇ ਸਾਹਮਣੇ ਉਹ ਬੰਦਾ ਸੀ, ਜਿਹੜਾ ਮੌਤ ਦੇ ਮੂੰਹ ਵਿੱਚ ਜਾ ਰਿਹਾ ਸੀ ਪਰ ਉਹ ਇਨ੍ਹਾਂ ਪਲਾਂ ਵਿੱਚ ਵੀ ਬੇਪ੍ਰਵਾਹ ਹੋ ਕੇ ਮਜ਼ਾਕ ਕਰ ਰਿਹਾ ਸੀ। ਮੈਂ ਦੇਖ ਰਿਹਾ ਸੀ ਕਿ ਉਸ ਨੂੰ ਆਪਣੇ ਕਾਜ਼ ਲਈ ਮਹਾਨ ਕੁਰਬਾਨੀ ਕਰਨ ਦੀ ਤਸੱਲੀ ਵੀ ਸੀ ਤੇ ਪੁਲਿਸ ਨੂੰ ਨੀਂਵਾਂ ਦਿਖਾਉਣ ਦਾ ਚਾਅ ਵੀ—ਉਸ ਦਾ ਫੌਜੀ ਹਸਪਤਾਲ ਵਿੱਚ ਇਲਾਜ ਚੱਲਿਆ ਤੇ ਉਹ ਇੱਕ ਅਪਰੇਸ਼ਨ ਤੋਂ ਬਾਅਦ ਕਰਾਮਾਤੀ ਤੌਰ ’ਤੇ ਠੀਕ ਹੋ ਗਿਆ। ਮੈਂ ਉਸ ਨੂੰ ਡੀ.ਜੀ.ਪੀ. ਕ੍ਰਾਇਮ ਦੇ ਨਾਲ ਹਸਪਤਾਲ ਵਿੱਚ ਦੇਖਣ ਗਿਆ ਪਰ ਇਸ ਵਾਰ ਮੈਂ ਪੁੱਛਗਿੱਛ ਲਈ ਨਹੀਂ ਗਿਆ ਪਰ ਉਸ ਇਨਸਾਨ ਨੂੰ ਮਿਲਣ ਗਿਆ, ਜਿਸ ਨੇ ਮੇਰੇ ਮਨ ’ਚ ਵੀ ਸਤਿਕਾਰ ਦੀ ਥਾਂ ਬਣਾ ਲਈ ਸੀ। ਮੈਂ ਇਹ ਇਕਬਾਲ ਕਰਨਾ ਚਾਹੁੰਦਾ ਹਾਂ ਕਿ ਉਦੋਂ ਮੇਰੀਆਂ ਜ਼ਿੰਦੇ ਪ੍ਰਤੀ ਭਾਵਨਾਵਾਂ ਇੱਕ ਪ੍ਰੋਫੈਸ਼ਨਲ ਪੁਲਿਸ ਅਫ਼ਸਰ ਵਾਲੀਆਂ ਨਹੀਂ ਸਨ ਬਲਕਿ ਪ੍ਰਸ਼ੰਸਾ ਤੇ ਨਿੱਘ ਵਾਲੀਆਂ ਸਨ……।’’
ਖ਼ਾਲਿਸਤਾਨੀ ਸੰਘਰਸ਼ ਦੇ ਇੱਕ ਸਿਪਾਹ ਸਿਲਾਰ ਨੂੰ ,‘‘ਦੁਸ਼ਮਣ’’ ਵੱਲੋਂ ਦਿੱਤੀ ਗਈ, ਇਸ ਸ਼ਰਧਾਂਜਲੀ ’ਚ ਭਵਿੱਖ ਦੀਆਂ ਪੀੜ੍ਹੀਆਂ ਨੂੰ ਖ਼ਾਲਿਸਤਾਨੀ ਸੰਘਰਸ਼ਦੇ ਯੋਧਿਆਂ ਦੀ ਅਸਲੀ ਤਸਵੀਰ ਨਜ਼ਰ ਆਵੇਗੀ।
9 ਅਕਤੂਬਰ ਦਾ ਦਿਨ , ਕੇਸਰੀ ਕਾਫ਼ਲੇ ਦੇ ਸਿਪਾਹ-ਸਿਲਾਰਾਂ ਲਈ ਪ੍ਰਣ ਦਿਵਸ ਸੀ। ਦੋ ਕਰੋੜ ਸਿੱਖ ਕੌਮ ਵੱਲੋਂ ਉਤਸ਼ਾਹ ਤੇ ਸਰੂਰ ਵਿੱਚ ਸੰਘਰਸ਼ ਵਿੱਚ ਸ਼ਾਮਿਲ ਹੋਣ ਦੀ ਲੋੜ ਹੈ ਤਾਂ ਕਿ ਸ਼ਹੀਦਾਂ ਦੇ ਅਧੂਰੇ ਸੰਕਲਪ ਨੂੰ ਪੂਰਿਆਂ ਕੀਤਾ ਜਾ ਸਕੇ। ਭਾਈ ਜ਼ਿੰਦਾ-ਸੁੱਖਾ ਨੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਖ਼ਾਲਿਸਤਾਨੀ ਸੰਘਰਸ਼ ਦੀ ਠੀਕ ਤਰਜ਼ਮਾਨੀ ਕਰਦਿਆਂ ਬੜੇ ਫ਼ਖ਼ਰ ਨਾਲ ਲਿਖਿਆ ਸੀ ‘‘ਜਦੋਂ ਕੌਮਾਂ ਜਾਗਦੀਆਂ ਹਨ ਤਾਂ ਇਤਿਹਾਸ ਨੂੰ ਕੰਬਣੀ ਛਿੜ ਜਾਂਦੀ ਹੈ।’’ ਉਨ੍ਹਾਂ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਨੇ ਸਮੁੱਚੀ ਕੌਮ ਨੂੰ ਉਸ ਦੇ ਫ਼ਰਜ਼ ਦੀ ਯਾਦ ਕਰਵਾਈ ਹੈ ਤੇ ਹੁਣ ਕੌਮ ਨੇ ਤੁਹਾਡੀ ਗ਼ੁਲਾਮੀ ਦਾ ਜੂਲ੍ਹਾ ਪਰ੍ਹਾਂ ਵਗਾਹ ਕੇ ਖ਼ਾਲਿਸਤਾਨ ਦੀ ਮੰਜ਼ਿਲ ਵੱਲ ਚੜ੍ਹਾਈ ਕੀਤੀ ਹੋਈ ਹੈ।
ਖ਼ਾਲਸਾ ਜੀ! ਆਪਣੇ ਕੌਮੀ ਫ਼ਰਜ਼ ਦੀ ਪਛਾਣ ਕਰੀਏ। ਇਨ੍ਹਾਂ ਦੋ ਮਰਜੀਵੜਿਆਂ ਨੂੰ ਸੱਚੀ ਸ਼ਰਧਾਂਜਲੀ ਖ਼ਾਲਿਸਤਾਨ ਦੀ ਮੰਜ਼ਿਲ ਵੱਲ ਕਦਮ ਵਧਾ ਕੇ ਦੇਈਏ! ਗੁੱਸੇ-ਗਿਲੇ, ਤੋਹਮਤਾਂ, ਦਿਲਗੀਰੀਆਂ ਨੂੰ ਪਰ੍ਹੇ ਵਗਾਹ ਮਾਰੀਏ। ਖ਼ਾਲਸਾਈ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਗੁਰਸਿੱਖ ਪਛਾਣ ਨੂੰ ਗੁਰੂ ਰੂਪ ਜਾਣ ਕੇ ਸੱਚੇ-ਸੁੱਚੇ ਪਿਆਰ ਦਾ ਪ੍ਰਗਟਾਵਾ ਸਾਡੀ ਨਿੱਜੀ ਅਤੇ ਕੌਮੀ ਜ਼ਿੰਦਗੀ ਦਾ ਅਟੁੱਟ ਹਿੱਸਾ ਬਣੇ। ਸਾਡੀ ਸਾਂਝੀ ਤਾਕਤ ਦੇ ਸਾਹਮਣੇ ਦੁਸ਼ਮਣ ਜ਼ਿਆਦਾ ਦੇਰ ਟਿਕ ਨਹੀਂ ਸਕੇਗਾ ਤੇ ਸਤਿਗੁਰੂ ਖ਼ਾਲਸੇ ਦਾ ਘਰ ‘‘ਖ਼ਾਲਿਸਤਾਨ’’ ਜ਼ਰੂਰ ਬਖਸ਼ਣਗੇ। ਭਾਈ ਜ਼ਿੰਦਾ-ਸੁੱਖਾ ਦੀ ਸ਼ਹਾਦਤ ਦਾ ਰੁਤਬਾ ਅੱਵਲ ਹੈ—–
‘‘ਜਿਸ ਸ਼ਾਨ ਸੇ ਕੋਈ ਮੁਕਤਲ ਮੇਂ ਗਿਆ,
ਵੋਹ ਸ਼ਾਨ ਸਲਾਮਤ ਰਹਤੀ ਹੈ।
ਇਸ ਜਾਨ ਕੀ ਤੋਂ ਕੋਈ ਬਾਤ ਨਹੀਂ,
ਯੇ ਜਾਨ ਤੋਂ ਆਨੀ-ਜਾਨੀ ਹੈ।’’