ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ
farmers protest in delhi 6 monthਨੈਸ਼ਨਲ ਡੈਸਕ--26ਮਈ-(ਮੀਡੀਦੇਸਪੰਜਾਬ)-- 26 ਨਵੰਬਰ 2020 ਨੂੰ ਪੰਜਾਬ ਅਤੇ ਹੋਰ ਵੱਖ-ਵੱਖ ਸੂਬਿਆਂ ਤੋਂ ਦਿੱਲੀ ਵੱਲ ਚੱਲਿਆ ਕਿਸਾਨਾਂ ਦਾ ਕਾਫ਼ਿਲਾ। ਕਾਫੀ ਮੁਸ਼ਕਲਾਂ ਨੂੰ ਝੱਲਦੇ ਹੋਏ ਕਿਸਾਨ ਆਖ਼ਰਕਾਰ ਦਿੱਲੀ ਪੁੱਜੇ। ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨ ਅੰਦੋਲਨ ਨੂੰ ਅੱਜ ਯਾਨੀ ਕਿ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਪਹਿਲਾਂ ਸਰਦੀ ਤੇ ਹੁਣ ਗਰਮੀ ਦੇ ਇਸ ਮੌਸਮ ਦੇ ਮਾਰ ਦੇ ਨਾਲ-ਨਾਲ ਕੋਰੋਨਾ ਕਾਲ ਦੇ ਇਸ

ਦੌਰ ’ਚ ਵੀ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਡਟੇ ਹੋਏ ਹਨ। ਕਿਸਾਨਾਂ ਦਾ ਦਿੱਲੀ ਕੂਚ ਕਰਨ ਦਾ ਮਕਸਦ ਸਿਰਫ ਇੰਨਾ ਹੈ ਕਿ ਕੇਂਦਰ ਸਰਕਾਰ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ, ਜਿਸ ਦੀ ਵਜ੍ਹਾ ਕਰ ਕੇ ਉਹ ਅੱਜ ਵੀ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਅਸੀਂ ਘਰ ਵਾਪਸੀ ਨਹੀਂ ਕਰਾਂਗੇ।  

PunjabKesari

ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ, ਜਿਨ੍ਹਾਂ ਦੇ ਵਿਰੋਧ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਇਹ ਤਿੰਨ ਖੇਤੀ ਕਾਨੂੰਨ ਹਨ— ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਬਿੱਲ 2020, ਭਰੋਸੇਮੰਦ ਕੀਮਤ ਅਤੇ ਖੇਤੀਬਾੜੀ ਸੇਵਾਵਾਂ ਬਿੱਲ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਬਿੱਲ 2020। ਇਨ੍ਹਾਂ ਖੇਤੀ ਕਾਨੂੰਨਾਂ ਦਾ ਕਿਸਾਨ ਇਸ ਲਈ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਇਸ ਨਾਲ ਮੰਡੀਆਂ ਖ਼ਤਮ ਹੋ ਜਾਣਗੀਆਂ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੇ ਰਹਿਮ ’ਤੇ ਨਿਰਭਰ ਹੋ ਜਾਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿਚ ਸਰਕਾਰ ਨੂੰ ਰੱਦ ਹੀ ਕਰਨੇ ਚਾਹੀਦੇ ਹਨ ਅਤੇ ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ।

PunjabKesari

ਕਿਸਾਨਾਂ ਦਾ ਦਿੱਲੀ ਕੂਚ—
ਦੇਸ਼ ਦਾ ਅੰਨਦਾਤਾ 26 ਨਵੰਬਰ ਨੂੰ ਦਿੱਲੀ ਕੂਚ ਕਰ ਗਿਆ, ਇੱਥੇ ਬੋਲ਼ੀ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਬੀਤੇ ਸਾਲ ਜੂਨ ਮਹੀਨੇ ਵਿਚ ਇਹ ਕਾਨੂੰਨ ਪਾਸ ਕੀਤੇ ਗਏ।

PunjabKesari

ਕਿਸਾਨਾਂ ਵਲੋਂ ਇਨ੍ਹਾਂ ਕਾਨੂੰਨਾਂ ਦਾ ਪਹਿਲਾਂ ਪੰਜਾਬ ਵਿਚ ਵੀ ਵਿਰੋਧ ਕੀਤਾ ਗਿਆ, ਜਿੱਥੇ ਉਹ ਧਰਨੇ ਪ੍ਰਦਰਸ਼ਨ ਕਰਦੇ ਰਹੇ। ਜਦੋਂ ਉਨ੍ਹਾਂ ਦੀ ਆਵਾਜ਼ ਕਿਸੇ ਨੇ ਨਹੀਂ ਸੁਣੀ ਤਾਂ ਕਿਸਾਨਾਂ ਵਲੋਂ ਦਿੱਲੀ ਕੂਚ ਕੀਤਾ ਗਿਆ। ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਡਟੇ ਰਹੇ ਅਤੇ ਡਟੇ ਹੋਏ ਹਨ। ਇਨ੍ਹਾਂ  ਦੌਰਾਨ 350 ਤੋਂ ਵਧੇਰੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। 

PunjabKesari

11 ਦੌਰ ਦੀ ਬੈਠਕ, ਸਿੱਟਾ ਕੋਈ ਨਹੀਂ ਨਿਕਿਲਆ-
ਕਿਸਾਨਾਂ ਅਤੇ ਸਰਕਾਰ ਵਿਚਾਲੇ ਇਨ੍ਹਾਂ 6 ਮਹੀਨਿਆਂ ਵਿਚ 11 ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਸਿੱਟਾ ਕੋਈ ਨਹੀਂ ਨਿਕਲਿਆ। ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ। ਓਧਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦੀ ਦਿਸ਼ਾ ’ਚ ਵੱਡਾ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਫ਼ਸਲ ਵੇਚਣ ਲਈ ਕਈ ਬਦਲ ਮਿਲਣਗੇ। ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਰੋਕਣ ਦੀ ਸਰਕਾਰ ਵਲੋਂ ਤਜ਼ਵੀਜ ਦਿੱਤੀ ਗਈ ਪਰ ਕਿਸਾਨ ਨਹੀਂ ਮੰਨੇ। 

PunjabKesari

26 ਜਨਵਰੀ ਮੌਕੇ ਹਿੰਸਾ—
ਗੌਰਤਲਬ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਸ਼ਾਂਤੀਮਈ ਸੰਘਰਸ਼ ਅੱਜ ਵੀ ਜਾਰੀ ਹੈ। 26 ਜਨਵਰੀ 2021 ਨੂੰ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ, ਜਿਸ ਨੇ ਕਿਸਾਨੀ ਘੋਲ ਦਾ ਪੂਰਾ ਰੁਖ਼ ਹੀ ਮੋੜ ਦਿੱਤਾ। ਸਰਕਾਰ ਅਤੇ ਦਿੱਲੀ ਪੁਲਸ ਨਾਲ ਬਣੀ ਸਹਿਮਤੀ ਮਗਰੋਂ ਕਿਸਾਨਾਂ ਨੂੰ ਇਹ ਪਰੇਡ ਕੱਢਣ ਦੀ ਇਜਾਜ਼ਤ ਮਿਲੀ ਸੀ, ਜਿਸ ’ਤੇ ਪੇਚ ਕਾਫੀ ਸਮੇਂ ਤਕ ਫਸਿਆ ਰਿਹਾ। ਕਿਸਾਨਾਂ ਨੂੰ ਟਰੈਕਟਰ ਪਰੇਡ ਦੀ ਇਜਾਜ਼ਤ ਤਾਂ ਮਿਲੀ ਪਰ ਇਸ ਦੌਰਾਨ ਉਹ ਹੋਇਆ, ਜੋ ਕਿਸੇ ਨੇ ਸੋਚਿਆ ਵੀ ਨਹੀਂ ਸੀ।

PunjabKesari

ਕੁਝ ਪ੍ਰਦਰਸ਼ਨਕਾਰੀ ਲਾਲ ਕਿਲ੍ਹਾ ਕੰਪਲੈਕਸ ਅੰਦਰ ਆਪਣੇ ਟਰੈਕਟਰਾਂ ਨਾਲ ਕੂਚ ਕਰ ਗਏ ਅਤੇ ਉਸ ਥਾਂ ਕੇਸਰੀ ਝੰਡਾ ਲਹਿਰਾ ਦਿੱਤਾ, ਜਿੱਥੇ ਪ੍ਰਧਾਨ ਮੰਤਰੀ 15 ਅਗਸਤ ਨੂੰ ਤਿਰੰਗਾ ਲਹਿਰਾਉਂਦੇ ਹਨ। ਕੁੱਲ ਮਿਲਾ ਕੇ ਕਿਸਾਨ ਅੰਦੋਲਨ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਟਰੈਕਟਰ ਪਰੇਡ ਦੌਰਾਨ ਪੁਲਸ ਅਤੇ ਕਿਸਾਨਾਂ ਵਿਚਾਲੇ ਹਿੰਸਕ ਝੜਪਾਂ ਵੀ ਹੋਈਆਂ। ਇਸ ’ਚ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਜ਼ਖਮੀ ਵੀ ਹੋਏ ਅਤੇ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ।

PunjabKesari

ਕਿਸਾਨੀ ਘੋਲ ਵਿਚ ਨਵੀਂ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ—
ਲਾਲ ਕਿਲ੍ਹਾ ਦੀ ਘਟਨਾ ਕਾਰਨ ਪੂਰਾ ਕਿਸਾਨੀ ਸੰਘਰਸ਼ ਮੱਠਾ ਪੈਦਾ ਨਜ਼ਰ ਆਇਆ ਅਤੇ ਕਿਸਾਨਾਂ ਦਾ ਹੌਂਸਲਾ ਵੀ ਟੁੱਟ ਗਿਆ ਜਾਪਿਆ। ਇਸ ਕਿਸਾਨੀ ਘੋਲ ਵਿਚ ਨਵੀਂ ਜਾਨ ਫੂਕਣ ਦਾ ਕੰਮ ਕੀਤਾ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ, ਜੋ ਕਿ ਗਾਜ਼ੀਪੁਰ ਸਰਹੱਦ ’ਤੇ ਡਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਕਿਸਾਨ ਘਰ ਵਾਪਸੀ ਨਹੀਂ ਕਰੇਗਾ। ਇਸ ਦੌਰਾਨ ਉਹ ਮੀਡੀਆ ਸਾਹਮਣੇ ਰੋਂਦੇ ਹੋਏ ਵੀ ਨਜ਼ਰ ਆਏ, ਉਨ੍ਹਾਂ ਦੇ ਹੰਝੂਆਂ ਅਤੇ ਭਾਵੁਕ ਅਪੀਲ ਦੀ ਬਦੌਲਤ ਕਿਸਾਨ ਅੰਦੋਲਨ ਮੁੜ ਖੜ੍ਹਾ ਹੋਇਆ।

PunjabKesari

ਕਿਸਾਨ ਅੰਦੋਲਨ ਨੂੰ ਪੰਜਾਬੀ ਕਲਾਕਾਰਾਂ ਦੀ ਹਮਾਇਤ—
ਕਿਸਾਨ ਅੰਦੋਲਨ ਨੂੰ ਜਿੱਥੇ ਕਿਸਾਨਾਂ ਅਤੇ ਵੱਖ-ਵੱਖ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਉੱਥੇ ਹੀ ਪੰਜਾਬੀ ਕਲਾਕਾਰਾਂ ਨੇ ਵੀ ਅੰਦੋਲਨ ਦੀ ਪੂਰੀ ਹਮਾਇਤ ਕੀਤੀ ਹੈ। ਚਾਹੇ ਗੱਲ ਹਰਭਜਨ ਮਾਨ ਦੀ ਹੋਵੇ ਜਾਂ ਰਣਜੀਤ ਬਾਵਾ ਦੀ। ਉਨ੍ਹਾਂ ਨੇ ਕਿਸਾਨ ਅੰਦਲੋਨ ਦੀ ਪੂਰੀ ਹਮਾਇਤ ਕੀਤੀ ਹੈ। 

PunjabKesari

ਦੀਪ ਸਿੱਧੂ ਦੀ ਗਿ੍ਰਫ਼ਤਾਰੀ ਅਤੇ ਰਿਹਾਈ—
ਕਿਸਾਨ ਅੰਦੋਲਨ ਦੇ ਚਿਹਰੇ ਵਜੋਂ ਪੰਜਾਬੀ ਅਦਾਕਾਰ ਦੀਪ ਸਿੱਧੂ ਇਕ ਮੁੱਖ ਚਿਹਰੇ ਵਜੋਂ ਉਭਰਿਆ ਹੈ। ਦਿੱਲੀ ’ਚ 26 ਜਨਵਰੀ ਨੂੰ ਹੋਈ ਟਰੈਕਟਰ ਪਰੇਡ ਵਿਚ ਦੀਪ ਸਿੱਧੂ ਨੂੰ ਪ੍ਰਦਰਸ਼ਨਕਾਰੀਆਂ ਨੂੰ ਉਕਸਾਉਣ ਦੇ ਦੋਸ਼ ਲੱਗੇ ਸਨ। ਬੀਤੀ 9 ਫਰਵਰੀ ਨੂੰ ਦੀਪ ਸਿੱਧੂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਇਹ ਮਾਮਲਾ ਦਿੱਲੀ ਦੀ ਇਕ ਅਦਾਲਤ ’ਚ ਚੱਲਿਆ। ਦੀਪ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਵੀ ਰਹੇ। ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਦੀਪ ਸਿੱਧੂ ਨੇ 26 ਅਪ੍ਰੈਲ ਨੂੰ ਜੇਲ੍ਹ ’ਚੋਂ ਬਾਹਰ ਆਏ। ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਉਨ੍ਹਾਂ ਨੇ ਕਿਹਾ ਸੀ ਕਿ ਅੱਜ ਵੀ ਉਹ ਕਿਸਾਨੀ ਅੰਦੋਲਨ ਨਾਲ ਖੜ੍ਹੇ ਹਨ। 

PunjabKesari

ਬੰਗਾਲ ਚੋਣਾਂ ’ਚ ਕਿਸਾਨਾਂ ਵਲੋਂ ਭਾਜਪਾ ਵਿਰੁੱਧ ਪ੍ਰਚਾਰ—
ਪੱਛਮੀ ਬੰਗਾਲ ’ਚ ਅਪ੍ਰੈਲ ਮਹੀਨੇ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ’ਚ ਕਿਸਾਨਾਂ ਨੇ ਪੱਛਮੀ ਬੰਗਾਲ ’ਚ ਭਾਜਪਾ ਵਿਰੁੱਧ ਚੋਣ ਪ੍ਰਚਾਰ ਵੀ ਕੀਤਾ ਅਤੇ ਬਕਾਇਦਾ ਕਿਸਾਨ ਉੱਥੇ ਗਏ। ਕਿਸਾਨਾਂ ਦੇ ਚੋਣ ਪ੍ਰਚਾਰ ਦਾ ਅਸਰ 2 ਮਈ 2021 ਨੂੰ ਆਏ ਚੋਣ ਨਤੀਜਿਆਂ ਤੋਂ ਸਾਫ਼ ਹੋ ਗਿਆ, ਜਿੱਥੇ ਭਾਜਪਾ ਦਾ ਸੁਪੜਾ ਸਾਫ਼ ਹੋ ਗਿਆ। ਪੱਛਮੀ ਬੰਗਾਲ ’ਚ ਭਾਜਪਾ ਦੇ ਵਿਰੋਧ ’ਚ ਕੀਤਾ ਗਿਆ ਵਿਰੋਧ ਪ੍ਰਦਰਸ਼ਨ ਰੰਗ ਲਿਆਇਆ ਅਤੇ ਉੱਥੇ ਮਮਤਾ ਬੈਨਰਜੀ ਦੀ ਸਰਕਾਰ ਬਣੀ।

PunjabKesari

ਹਾਲ ਹੀ ਵਿਚ ਕਿਸਾਨਾਂ ਨੇ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਤਾਂ ਕਿ ਇਸ ਮੁੱਦੇ ਦਾ ਕੋਈ ਹੱਲ ਨਿਕਲ ਸਕੇ।