ਪਰਮਜੀਤ ਸਰਨਾ ਧੜੇ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਸੁਖਬੀਰ ਕਾਲੜਾ ਅਕਾਲੀ ਦਲ ’ਚ ਸ਼ਾਮਲ

akali_03921.jpgਚੰਡੀਗੜ੍ਹ --03ਸਤੰਬਰ21-(ਮੀਡੀਦੇਪੰਜਾਬ)--  ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਇਸ ਦੇ ਦੂਜੀ ਵਾਰ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਚੁਣੇ ਗਏ ਆਗੂ ਸੁਖਬੀਰ ਸਿੰਘ ਕਾਲੜਾ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਦੀ ਹਾਜ਼ਰੀ ’ਚ ਅਕਾਲੀ ਦਲ ’ਚ ਸ਼ਾਮਲ ਹੋ ਗਏ। ਕਾਲੜਾ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਤੇ ਦਿੱਲੀ ਗੁਰਦੁਆਰਾ ਕਮੇਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦੁਆਇਆ।
ਪਾਰਟੀ ’ਚ ਸ਼ਾਮਲ ਕਰਨ ’ਤੇ ਬਾਦਲ ਦਾ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ’ਚ ਧੰਨਵਾਦ ਕਰਦਿਆਂ ਕਾਲੜਾ ਨੇ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀ ਵੀ ਅਕਾਲੀ ਦਲ ’ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਰਗੇ ਕਈ ਹੋਰ ਹਨ, ਜੋ ਪਰਮਜੀਤ ਸਿੰਘ ਸਰਨਾ ਤੇ ਉਨ੍ਹਾਂ ਦੇ ਧੜੇ ਦੇ ਕੰਮ ਕਰਨ ਦੇ ਤਰੀਕੇ ਤੋਂ ਔਖੇ ਹਨ ਅਤੇ ਅਕਾਲੀ ਦਲ ਦਿੱਲੀ ਤੋਂ ਖਹਿੜਾ ਛੁਡਵਾਉਣਾ ਚਾਹੁੰਦੇ ਹਨ।