ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ |
![]()
ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤਾਂ ਨੂੰ ਇਤਿਹਾਸ ਨਾਲ ਜਾਣੂ ਕਰਵਾਇਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਵੀ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਇਤਿਹਾਸ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਵਟ ਕਰਕੇ ਅਤਿ ਸੁੰਦਰ ਬਣਾਇਆ ਗਿਆ ਅਤੇ ਸੰਗਤਾਂ ਦੇ ਬੈਠਣ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤੇ ਗਏ ਸਨ।
|