ਨੇਪਾਲ ਚ ਇਕ ਦਿਨ ਚ ਸਾਹਮਣੇ ਆਏ ਕੋਰੋਨਾ ਦੇ 3,075 ਨਵੇਂ ਮਾਮਲੇ
nep_13_1_22.jpgਕਾਠਮੰਡੂ--13ਜਨਵਰੀ21-(ਮੀਡੀਦੇਪੰਜਾਬ)--ਨੇਪਾਲ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 3,075 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ, ਪਿਛਲੇ ਪੰਜ ਮਹੀਨਿਆਂ 'ਚ ਇਹ 24 ਘੰਟਿਆਂ 'ਚ ਆਏ ਸਭ ਤੋਂ ਜ਼ਿਆਦਾ ਨਵੇਂ ਮਾਮਲੇ ਹਨ। ਸਿਹਤ ਅਤੇ ਆਬਾਦੀ ਮੰਤਰਾਲਾ ਮੁਤਾਬਕ, ਪਿਛਲੀ ਵਾਰ ਇਕ ਦਿਨ 'ਚ ਕੋਵਿਡ-19 ਦੇ 3,000 ਤੋਂ

ਜ਼ਿਆਦਾ ਮਾਮਲੇ ਅਗਸਤ, 2021 'ਚ ਆਏ ਸਨ,ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਕਿ ਨੇਪਾਲ 'ਚ ਕੋਰੋਨਾ 3,075 ਨਵੇਂ ਮਾਮਲੇ ਸਾਹਮਣੇ ਆਏ। 278 ਮਰੀਜ਼ ਇਨਫੈਕਸ਼ਨ ਮੁਕਤ ਹੋਏ ਹਨ ਜਦਕਿ ਬੁੱਧਵਾਰ ਨੂੰ ਇਨਫੈਕਸ਼ਨ ਨਾਲ ਦੋ ਲੋਕਾਂ ਦੀ ਮੌਤ ਹੋਈ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਕ ਦੇਸ਼ 'ਚ ਅਜੇ ਤੁੱਕ ਕੁੱਲ 9,36,969 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਅਤੇ ਇਨਫੈਕਸ਼ਨ ਨਾਲ 11,609 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ।