ਫਾਂਸੀ ਦੀ ਸਜ਼ਾ ਪ੍ਰਾਪਤ ਕੈਦੀ ਨੇ ਪਹਿਲੇ ਦਰਜੇ ’ਚ ਪਾਸ ਕੀਤੀ ਹਾਈ ਸਕੂਲ ਦੀ ਪ੍ਰੀਖਿਆ
fanci_19622.jpgਸ਼ਾਹਜਹਾਂਪੁਰ- --19ਜੂਨ-(MDP)--ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੀ ਇਕ ਅਦਾਲਤ ਵੱਲੋਂ ਮੌਤ ਦੀ ਸਜ਼ਾ ਪ੍ਰਾਪਤ ਇਕ ਕੈਦੀ ਨੇ ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਬੋਰਡ (ਯੂ.ਪੀ ਬੋਰਡ) ਦੀ ਹਾਈ ਸਕੂਲ ਦੀ ਪ੍ਰੀਖਿਆ ਪਹਿਲੇ ਦਰਜੇ ’ਚ ਪਾਸ ਕੀਤੀ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਜੇਲ੍ਹ ਸ਼ਾਹਜਹਾਂਪੁਰ ਦੇ ਜੇਲ੍ਹ ਦੇ ਸੁਪਰਡੈਂਟ ਬੀ. ਡੀ. ਪਾਂਡੇ ਨੇ ਐਤਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਅਦਾਲਤ ਨੇ ਪੰਜ ਸਾਲ ਦੇ ਬੱਚੇ ਦੇ ਕਤਲ ਦੇ ਮਾਮਲੇ

ਵਿਚ ਮਨੋਜ ਨਾਮਕ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਵੀ ਮਨੋਜ ਨੇ ਜੇਲ੍ਹ ਤੋਂ ਹੀ ਪੜ੍ਹਾਈ ਕਰ ਕੇ ਹਾਈ ਸਕੂਲ ਦੀ ਪ੍ਰੀਖਿਆ ਫਸਟ ਡਿਵੀਜ਼ਨ ਵਿਚ ਪਾਸ ਕੀਤੀ। ਦੱਸ ਦੇਈਏ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਬੋਰਡ (ਯੂਪੀ ਬੋਰਡ) ਦੀ ਇਸ ਸਾਲ ਦੀ ਹਾਈ ਸਕੂਲ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਕੈਦੀ ਮਨੋਜ ਯਾਦਵ ਥਾਣਾ ਸਦਰ ਕਲਾਂ ਖੇਤਰ ਦਾ ਵਸਨੀਕ ਹੈ ਅਤੇ ਉਹ 28 ਜਨਵਰੀ 2015 ਨੂੰ 5 ਸਾਲਾ ਅਨਮੋਲ ਨੂੰ ਗੋਲੀ ਮਾਰਨ ਦਾ ਦੋਸ਼ੀ ਹੈ। ਉਸ ਨੂੰ ਇਸ ਮਾਮਲੇ ਵਿਚ 24 ਨਵੰਬਰ 2021 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਸ ਨੇ ਦੱਸਿਆ ਕਿ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਵੀ ਮਨੋਜ ਨੇ ਜੇਲ੍ਹ ਤੋਂ ਹੀ 10ਵੀਂ ਜਮਾਤ ਦਾ ਫਾਰਮ ਭਰਿਆ ਸੀ ਪਰ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਸ ਨੇ ਆਪਣੀ ਪੜ੍ਹਾਈ ਛੱਡ ਦਿੱਤੀ ਸੀ। ਪਾਂਡੇ ਨੇ ਦੱਸਿਆ ਕਿ ਅਸੀਂ ਉਸ ਨੂੰ ਲਗਾਤਾਰ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਫਿਰ ਉਸ ਨੇ ਪੜ੍ਹਾਈ ਕੀਤੀ ਅਤੇ 64 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ। ਪਾਂਡੇ ਨੇ ਦੱਸਿਆ ਕਿ ਮਨੋਜ ਨੂੰ ਪੜ੍ਹਾਈ ਲਈ ਕਿਤਾਬਾਂ ਆਦਿ ਮੁਹੱਈਆ ਕਰਵਾਈਆਂ ਜਾਂਦੀਆਂ ਸਨ ਅਤੇ ਸਮੇਂ-ਸਮੇਂ 'ਤੇ ਉਸ ਨੂੰ ਮਿਲ ਕੇ ਪੜ੍ਹਾਈ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ ਜਾਂਦੀ ਰਹੀ।