300 ਯੂਨਿਟ ਫ੍ਰੀ ਮਿਲੇਗੀ ਬਿਜਲੀ, ਉਥੇ ਸਾਬਕਾ CM ਚੰਨੀ ਦੇ ਭਾਣਜੇ ਨੂੰ ਮਿਲੀ ਰਾਹਤ, ਪੜ੍ਹੋ TOP 10
pg_1722.jpgਜਲੰਧਰ --01ਜੁਲਾਈ-(MDP)-- ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸੂਬੇ ਦੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ। ਉਥੇ ਮਨੀ ਲਾਂਡਰਿੰਗ ਮਾਮਲੇ 'ਚ ਫਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਮਤਲਬ ਕਿ 1 ਜੁਲਾਈ ਤੋਂ ਸੂਬੇ ਦੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ।