ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਗੋਲੀ ਮਾਰ ਕੇ ਹੱਤਿਆ
jap_8722.jpgਟੋਕੀਓ,  --08ਜੁਲਾਈ-(MDP)-- ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਅੱਜ ਦੇਸ਼ ਦੇ ਪੱਛਮੀ ਹਿੱਸੇ ਵਿਚ ਚੋਣ ਪ੍ਰਚਾਰ ਪ੍ਰੋਗਰਾਮ ਵਿਚ ਭਾਸ਼ਨ ਦੌਰਾਨ ਗੋਲੀ ਮਾਰ ਦਿੱਤੀ ਗਈ। ਜਪਾਨ ਦੇ ਟੀਵੀ ਚੈਨਲ ਐੱਨਐੱਚਕੇ ਮੁਤਾਬਕ ਆਬੇ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਜ਼ਖ਼ਮੀ ਆਬੇ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਸਮੇਂ ਉਹ ਸਾਹ ਨਹੀਂ ਲੈ ਰਹੇ ਸਨ ਤੇ ਉਨ੍ਹਾਂ ਦੇ ਦਿਲ ਦੀ ਧੜਕਣ ਵੀ ਬੰਦ ਸੀ। ਗੋਲੀ ਲੱਗਣ ਤੋਂ ਬਾਅਦ ਆਬੇ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਨੂੰ ਸੂਬਾਈ ਹਸਪਤਾਲ ਲਿਜਾਇਆ ਗਿਆ। ਪੁਲੀਸ ਨੇ ਨਾਰਾ ਵਿੱਚ ਘਟਨਾ ਸਥਾਨ ਤੋਂ ਮਸ਼ਕੂਕ ਨੂੰ ਗ੍ਰਿਫ਼ਤਾਰ ਕੀਤਾ ਹੈ।