‘ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ DSGMC ਵਲੋਂ ਸਜਾਇਆ ਗਿਆ ਨਗਰ ਕੀਰਤਨ (ਵੇਖੋ ਤਸਵੀਰਾਂ) |
![]()
ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਦੱਸ ਦੇਈਏ ਕਿ ਗੁਰੂ ਸਾਹਿਬ ਨੇ ਦੇਸ਼-ਵਿਦੇਸ਼ ’ਚ ਥਾਂ-ਥਾਂ ਜਾ ਕੇ ਧਾਰਮਿਕ ਵਿਖਾਵੇ ਦੀ ਪੂਜਾ ਕਰਨ ਵਾਲਿਆਂ ਨੂੰ ਸਿਰਫ਼ ਇਕ ਅਕਾਲ ਪੁਰਖ ਦਾ ਨਾਮ ਜਪਣ, ਕਿਰਤ ਕਰਨ ਅਤੇ ਵੰਡ ਕੇ ਖਾਣ ਦਾ ਉਪਦੇਸ਼ ਦਿੱਤਾ।
ਨਗਰ ਕੀਰਤਨ ਵਿਚ ਸਜੇ ਹੋਏ ਵਾਹਨਾਂ ’ਚ ਨਗਾੜਾ, ਬੈਂਡ-ਵਾਜ ਵਾਲੇ, ਨਿਹੰਗ ਸਿੰਘ ਦੀਆਂ ਫ਼ੌਜਾਂ ਜਿੱਥੇ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ, ਉੱਥੇ ਹੀ ਝਾੜੂ ਜੱਥੇ ਸਫ਼ਾਈ ਅਤੇ ਕੀਰਤਨੀ ਜੱਥੇ ਕੀਰਤਨ ਕਰ ਰਹੇ ਸਨ। ਕਈ ਅਖ਼ਾੜਿਆਂ ਨੇ ਇਸ ਮੌਕੇ ਗਤਕੇ ਦੇ ਜੌਹਰ ਵਿਖਾਏ।
ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਸੰਗਤ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੇ ਹਨ। ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਅੱਗੇ ਵੱਧ ਰਿਹਾ ਹੈ।
|