PM ਮੋਦੀ ਨੇ CJI ਰੂਪ ’ਚ ਸਹੁੰ ਚੁੱਕਣ ’ਤੇ ਜਸਟਿਸ ਚੰਦਰਚੂੜ ਨੂੰ ਦਿੱਤੀ ਵਧਾਈ
2022_11image_16_20_303077584modiji-ll.jpgਨਵੀਂ ਦਿੱਲੀ---09ਨਵੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਯਾਨੀ ਕਿ ਅੱਜ ਜਸਟਿਸ ਡੀ. ਵਾਈ. ਚੰਦਰਚੂੜ ਨੂੰ ਭਾਰਤ ਦੇ ਚੀਫ਼ ਜਸਟਿਸ (CJI) ਦੇ ਰੂਪ ਵਿਚ ਸਹੁੰ ਚੁੱਕਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਦੱਸ ਦੇਈਏ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਜਸਟਿਸ ਚੰਦਰਚੂੜ ਨੂੰ ਦੇਸ਼ ਦੇ 50ਵੇਂ ਚੀਫ਼ ਜਸਟਿਸ ਦੇ ਰੂਪ ’ਚ ਸਹੁੰ ਚੁਕਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ,

‘‘ਡਾ. ਜਸਟਿਸ ਡੀ. ਵਾਈ. ਚੰਦਰਚੂੜ ਨੂੰ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ’ਚ ਸਹੁੰ ਚੁੱਕਣ ’ਤੇ ਵਧਾਈ। ਉਨ੍ਹਾਂ ਦੇ ਵਧੀਆ ਕਾਰਜਕਾਲ ਦੀ ਕਾਮਨਾ ਹੈ। ਓਧਰ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਵੀ ਟਵੀਟ ਕਰ ਕੇ ਜਸਟਿਸ ਚੰਦਰਚੂੜ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਲਿਖਿਆ, ‘‘ਜਸਟਿਸ ਡੀ. ਵਾਈ. ਚੰਦਰਚੂੜ ਨੂੰ ਭਾਰਤ ਦਾ 50ਵਾਂ ਚੀਫ਼ ਜਸਟਿਸ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਵਧਾਈ। ਉਨ੍ਹਾਂ ਨੂੰ ਸ਼ੁਭਕਾਮਨਾਵਾਂ ਅਤੇ ਨਿਆਂ ਦੀ ਤੇਜ਼ੀ ਨਾਲ 'ਸਪੁਰਦਗੀ' ਨੂੰ ਯਕੀਨੀ ਬਣਾਉਣ ਲਈ ਉਸ ਨਾਲ ਤਾਲਮੇਲ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।"