9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ
2022_11image_10_49_536743936modi-ll.jpgਨਵੀਂ ਦਿੱਲੀ--28ਨਵੰਬਰ-(MDP)-- ‘ਹਿੰਦ ਦੀ ਚਾਦਰ’ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰੂ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘‘ਮੈਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕਰਦਾ ਹਾਂ। ਉਨ੍ਹਾਂ ਦੀ ਆਪਣੇ ਸਿਧਾਂਤਾਂ ਦੇ ਨਾਲ-ਨਾਲ ਆਦਰਸ਼ਾਂ ਪ੍ਰਤੀ ਆਪਣੀ ਹਿੰਮਤ ਅਤੇ ਅਟੁੱਟ ਵਚਨਬੱਧਤਾ ਲਈ ਵਿਸ਼ਵ ਪੱਧਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਨ੍ਹਾਂ ਜ਼ੁਲਮ ਅਤੇ ਬੇਇਨਸਾਫ਼ੀ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ।’’ ਦੱਸਣਯੋਗ ਹੈ ਕਿ ਗੁਰੂ ਤੇਗ ਬਹਾਦਰ ਜੀ ਅਧਰਮ ਅਤੇ ਜ਼ੁਲਮ ਖ਼ਿਲਾਫ਼ ਸੰਘਰਸ਼ ਦੇ ਮਜ਼ਬੂਤ ਪ੍ਰਤੀਕ ਹਨ। ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਉਨ੍ਹਾਂ ਨੇ ਸ਼ਹਾਦਤ ਦਿੱਤੀ। ਉਨ੍ਹਾਂ ਦਾ ਸਮੁੱਚਾ ਜੀਵਨ ਮਨੁੱਖੀ ਸਮਾਜ ਲਈ ਮਹਾਨ ਪ੍ਰੇਰਨਾ ਸਰੋਤ ਹੈ। ਸਾਲ 1621 ਵਿਚ ਪੈਦਾ ਹੋਏ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਹੁਕਮਾਂ 'ਤੇ ਸ਼ਹੀਦ ਕਰ ਦਿੱਤਾ ਗਿਆ ਸੀ। ਗੁਰੂ ਤੇਗ ਬਹਾਦਰ ਉਸ ਸਮੇਂ ਧਾਰਮਿਕ ਆਜ਼ਾਦੀ ਦੇ ਸਮਰਥਕ ਸਨ, ਜਦੋਂ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕੀਤਾ ਜਾ ਰਿਹਾ ਸੀ। ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਹੁਕਮਾਂ 'ਤੇ 1675 ਵਿਚ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।