ਪੰਜਾਬ ਚੋਂ ਹੋਵੇਗਾ ਗੈਂਗਸਟਰਾਂ ਦਾ ਸਫ਼ਾਇਆ, ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਨੇ ਆਖੀ ਵੱਡੀ ਗੱਲ |
![]() ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਸਰਹੱਦ ਪਾਰੋਂ ਵੀ ਡਰੋਨ ਰਾਹੀਂ ਹਥਿਆਰ ਤੇ ਨਸ਼ੇ ਵਾਲੇ ਪਦਾਰਥ ਪੰਜਾਬ ਵਿਚ ਭੇਜੇ ਜਾ ਰਹੇ ਹਨ। ਪੰਜਾਬ ਪੁਲਸ ਨੇ ਬੀ. ਐੱਸ. ਐੱਫ਼. ਨਾਲ ਮਿਲ ਕੇ ਕਈ ਡਰੋਨਾਂ ਨੂੰ ਡੇਗਿਆ ਹੈ। ਗੋਲਡੀ ਬਰਾੜ ਦੇ ਵਿਸ਼ੇ ’ਤੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਅਤੇ ਗੁਪਤ ਹੈ, ਇਸ ਲਈ ਉਹ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਗੇ। ਇਸ ਸਬੰਧੀ ਜਲਦੀ ਹੀ ਨਤੀਜਾ ਸਾਹਮਣੇ ਆ ਜਾਵੇਗਾ ਅਤੇ ਉਸ ਸਮੇਂ ਉਹ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਇਕ ਐੱਸ. ਆਈ. ਟੀ. ਪੁਲਸ ਅਧਿਕਾਰੀ ਐੱਲ. ਕੇ. ਯਾਦਵ ਤਾਂ ਦੂਜੇ ਪਾਸੇ ਕੋਟਕਪੂਰਾ ਕਾਂਡ ’ਚ ਐੱਸ. ਆਈ. ਟੀ. ਪੁਲਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਪੁਲਸ ਕੰਮ ਕਰ ਰਹੀ ਹੈ। ਉਨ੍ਹਾਂ ਦੋਵਾਂ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 2015 ਤੋਂ 2022 ਦਰਮਿਆਨ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਪਿਛਲੀਆਂ ਸਰਕਾਰਾਂ ਨੇ ਉਲਝਾ ਕੇ ਰੱਖ ਦਿੱਤਾ ਸੀ। ਬੇਅਦਬੀ ਦੇ ਮਾਮਲਿਆਂ ’ਚ ਸੱਚਾਈ ਕੁਝ ਦਿਨਾਂ ’ਚ ਸਾਹਮਣੇ ਆਏਗੀ। |