ਤਰੁਣ ਚੁੱਘ ਨੇ ’84 ਦੰਗਿਆਂ ਦੇ ਕੇਸ ’ਚ ਟਾਈਟਲਰ ਵਿਰੁੱਧ CBI ਦੀ ਚਾਰਜਸ਼ੀਟ ਦਾ ਕੀਤਾ ਸਵਾਗਤ |
![]() ਮੋਦੀ ਸਰਕਾਰ ਨੇ ਹੀ 1984 ਸਮੂਹਿਕ ਸਿੱਖ ਕਤਲੇਆਮ ਵਿਚ ਮਾਰੇ ਗਏ ਹਜ਼ਾਰਾਂ ਬੇਕਸੂਰ ਲੋਕਾਂ ਨੂੰ 30 ਸਾਲ ਬਾਅਦ ਇਨਸਾਫ਼ ਦਿਵਾਉਣ ਤੇ ਕਤਲਕਾਂਡ ’ਚ ਸ਼ਾਮਲ ਕਾਂਗਰਸੀ ਆਗੂਆਂ ਦੇ ਉਦੇਸ਼ ਤੋਂ ਹੀ ਕਮਿਸ਼ਨ ਵੱਲੋਂ ਸਿੱਖਾਂ ਦੇ ਖਿਲਾਫ਼ ਹਿੰਸਾ ਤੇ ਅੱਗਜ਼ਨੀ ਦੇ ਪੂਰੇ ਮਾਮਲਿਆਂ ਦੀ ਫਿਰ ਤੋਂ ਜਾਂਚ ਸ਼ੁਰੂ ਕਰਵਾਈ ਗਈ ਸੀ। ਚੁੱਘ ਨੇ ਕਿਹਾ ਕਿ ਪਹਿਲਾਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸਿੱਖਾਂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਉਹ ਸਜ਼ਾਯਾਫ਼ਤਾ ਹਨ। ਚੁੱਘ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ, ਜਿਸ ’ਚ ਦੋਸ਼ ਲਗਾਇਆ ਗਿਆ ਕਿ ਉਨ੍ਹਾਂ ਨੇ ਦਿੱਲੀ ਦੇ ਇਕ ਗੁਰਦੁਆਰੇ ਉੱਤੇ ਹਮਲਾ ਕਰਨ ਲਈ ਭੀੜ ਨੂੰ ਉਕਸਾਇਆ, ਜਿਸ ਵਿਚ ਤਿੰਨ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਇਹ ਕਤਲ ਦਾ ਮੁਕੱਦਮਾ ਦਰਜ ਹੋਣ ’ਚ 39 ਸਾਲ ਲੱਗੇ ਕਿਉਂਕਿ ਪੂਰੀ ਕਾਂਗਰਸ ਪਾਰਟੀ ਉਨ੍ਹਾਂ ਨੂੰ ਬਚਾਉਣ ਲਈ ਲੱਗੀ ਹੋਈ ਸੀ। 2014 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੇ ਕਾਰਵਾਈ ਸ਼ੁਰੂ ਨਾ ਕਰਵਾਉਂਦੇ ਤਾਂ ਅੱਜ ਵੀ ਇਨਸਾਫ਼ ਨਹੀਂ ਮਿਲਣਾ ਸੀ। ਸੀ.ਬੀ.ਆਈ. ਵੱਲੋਂ ਦਰਜ ਕਰਵਾਈ ਗਈ ਐੱਫ.ਆਈ.ਆਰ. ਵਿਚ ਸਪੱਸ਼ਟ ਲਿਖਿਆ ਹੈ ਕਿ ਟਾਈਟਲਰ ਨੇ ਦਿੱਲੀ ਦੇ ਆਜ਼ਾਦ ਮਾਰਕੀਟ ’ਚ ਗੁਰਦੁਆਰਾ ਪੁਲ ਬੰਗਸ਼ ’ਚ ਇਕੱਠੀ ਹੋਈ ਭੀੜ ਨੂੰ ਭੜਕਾਇਆ ਅਤੇ ਉਕਸਾਇਆ, ਜਿਸ ਦੇ ਨਤੀਜੇ ਵਜੋਂ 1 ਨਵੰਬਰ, 1984 ਨੂੰ ਚੁਣ ਚੁਣ ਕੇ ਸਿੱਖਾਂ ਦੀਆਂ ਦੁਕਾਨਾਂ ਨੂੰ ਸਾੜਨ ਅਤੇ ਲੁੱਟਣ ਤੋਂ ਇਲਾਵਾ ਗੁਰਦੁਆਰੇ ’ਚ ਅੱਗ ਲਗਾ ਦਿੱਤੀ ਗਈ ਅਤੇ ਤਿੰਨ ਸਿੱਖ ਵਿਅਕਤੀਆਂ ਦਾ ਕਤਲ ਕਰ ਦਿੱਤਾ। |