ਵੱਡੀ ਖ਼ਬਰ : ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕੇਸ ਦੀ ਜਾਂਚ ਕਰ ਰਹੀ ‘ਸਿਟ’ ਦਾ ਮੁਖੀ ਬਦਲਿਆ |
![]() ਨੂੰ ਪੁਲਸ ਸਟੇਸ਼ਨ ਸਟੇਟ ਕ੍ਰਾਈਮ ਵਿਚ ਕੇਸ ਦਰਜ ਕੀਤਾ ਗਿਆ ਸੀ। ਮਈ ਤੇ ਅਗਸਤ 2022 ਦੇ ਦਫਤਰ ਆਰਡਰ ਦੇ ਆਧਾਰ ’ਤੇ ਹੁਣ ਮਾਮਲੇ ਦੀ ਜਾਂਚ ਲਈ ਬਣਾਈ ਗਈ ਟੀਮ ਦੀ ਅਗਵਾਈ ਪਟਿਆਲਾ ਆਈ. ਜੀ. ਰੇਂਜ ਮੁਖਵਿੰਦਰ ਸਿੰਘ ਛੀਨਾ ਦੇ ਹਵਾਲੇ ਕੀਤੀ ਗਈ ਹੈ। ਪੰਜਾਬ ਡੀ. ਜੀ. ਪੀ. ਨੇ ਇਸ ਨੂੰ ਲੈ ਕੇ ਬਕਾਇਦਾ ਹੁਕਮ ਵੀ ਜਾਰੀ ਕਰ ਦਿੱਤੇ ਹਨ। ਮਜੀਠੀਆ ’ਤੇ ਲੱਗੇ ਸਨ ਗੰਭੀਰ ਦੋਸ਼ਬਿਕਰਮ ਸਿੰਘ ਮਜੀਠੀਆ ’ਤੇ ਡਰੱਗ ਕੇਸ ਵਿਚ ਗੰਭੀਰ ਦੋਸ਼ ਲਗਾਏ ਗਏ ਹਨ। ਦੋਸ਼ ਹੈ ਕਿ ਕੈਨੇਡਾ ਵਿਚ ਰਹਿਣ ਵਾਲੇ ਡਰੱਗ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵਿਚ ਹੀ ਠਹਿਰਦਾ ਸੀ। ਇਥੋਂ ਤਕ ਕਿ ਮਜੀਠੀਆ ਨੇ ਉਸ ਨੂੰ ਗੱਡੀ ਵੀ ਦਿੱਤੀ ਸੀ। ਅਗਸਤ 2022 ਵਿਚ ਮਿਲੀ ਸੀ ਜ਼ਮਾਨਤਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਲੰਬਾ ਸਮਾਂ ਜੇਲ੍ਹ ਵੀ ਕੱਟ ਚੁੱਕੇ ਹਨ। 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਈਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਚੋਣ ਲੜਨ ਦੌਰਾਨ ਜ਼ਮਾਨਤ ਮਿਲ ਗਈ ਸੀ। ਵੋਟਿੰਗ ਤੋਂ ਬਾਅਦ ਉਨ੍ਹਾਂ ਨੂੰ ਦੋਬਾਰਾ ਸਰੰਡਰ ਕਰਨਾ ਪਿਆ ਸੀ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਵੀ ਉਹ ਲਗਭਗ 6 ਮਹੀਨੇ ਜੇਲ੍ਹ ਵਿਚ ਰਹੇ ਸਨ ਅਤੇ ਅਗਸਤ 2022 ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ। |