ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਚਾਹੀਦੈ: ਮਾਇਆਵਤੀ

2023_5image_17_05_125592439mayawati-ll.jpgਲਖਨਊ- --29ਮਈ-(MDP)--ਭਾਰਤੀ ਕੁਸ਼ਤੀ ਮਹਾਸੰਘ ਦੇ ਆਊਟਗੋਇੰਗ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕਰਦਿਆਂ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸੋਮਵਾਰ ਨੂੰ ਕਿਹਾ ਕਿ ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਜ਼ਰੂਰ ਅੱਗੇ ਆਉਣਾ ਚਾਹੀਦਾ ਹੈ।

ਬਸਪਾ ਮੁਖੀ ਨੇ ਟਵੀਟ ਕੀਤਾ ਕਿ ਵਿਸ਼ਵ ਕੁਸ਼ਤੀ 'ਚ ਭਾਰਤ ਦਾ ਨਾਂ ਰੌਸ਼ਨ ਕਰ ਕੇ ਗੌਰਵਮਈ ਸਥਾਨ ਪਾਉਣ ਵਾਲੀਆਂ ਭਾਰਤੀ ਧੀਆਂ ਕੁਸ਼ਤੀ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ 'ਤੇ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੰਦੋਲਨ ਕਰਨ ਨੂੰ ਮਜ਼ਬੂਰ ਹਨ। ਮਾਇਆਵਤੀ ਨੇ ਇਸ ਟਵੀਟ 'ਚ ਕਿਹਾ ਕਿ ਇਨ੍ਹਾਂ ਧੀਆਂ ਨੂੰ ਨਿਆਂ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਜ਼ਰੂਰ ਅੱਗੇ ਆਉਣਾ ਚਾਹੀਦਾ ਹੈ। ਅੰਦੋਲਨਕਾਰੀਆਂ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਆਊਟਗੋਇੰਗ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ 'ਤੇ ਕਈ ਮਹਿਲਾ ਪਹਿਲਵਾਨਾਂ ਵਲੋਂ ਯੌਨ ਸ਼ੋਸ਼ਣ ਕਰਨ ਦਾ ਦੋਸ਼ ਲਾਉਂਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਦਿੱਲੀ ਪੁਲਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਦੋ FIR ਦਰਜ ਕੀਤੀਆਂ ਹਨ, ਜਿਨ੍ਹਾਂ ਵਿਚੋਂ ਇਕ ਨਾਬਾਲਗ ਪਹਿਲਵਾਨ ਨੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਦਰਜ ਕੀਤੀ ਗਈ ਹੈ, ਜਦਕਿ ਦੂਜਾ ਮਾਮਲਾ ਮਹਿਲਾ ਪਹਿਲਵਾਨਾਂ ਦੇ ਅਪਮਾਨ ਨਾਲ ਸਬੰਧਤ ਹੈ। ਸਿੰਘ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ ਅਤੇ ਖ਼ੁਦ ਦਾ ਨਾਰਕੋ ਐਨਾਲਿਸਿਸ ਅਤੇ ਪਾਲੀਗਰਾਫ਼ ਜਾਂਚ ਕਰਾਉਣ ਦੀ ਮੰਗ ਇਸ ਸ਼ਰਤ ਨਾਲ ਕੀਤੀ ਕਿ ਵਿਰੋਧ ਕਰਨ ਵਾਲੇ ਪਹਿਲਵਾਨਾਂ ਦਾ ਵੀ ਇਹ ਪਰੀਖਣ ਕਰਾਇਆ ਜਾਵੇ।