--ਵਿਸ਼ਵ ਦੇ ਸਭ ਤੋਂ ਉੱਚਾਈ ਵਾਲੇ ਪੋਸਟ ਆਫ਼ਿਸ ਪੁੱਜੇ ਬਿਕਰਮ ਸਿੰਘ ਮਜੀਠੀਆ--
screenshot_2023-05-31_at_08-23-26_mediadespunjab_punjabi_newspaper_-_administration_joomla.pngscreenshot_2023-05-31_at_08-24-38_mediadespunjab_punjabi_newspaper_-_administration_joomla.pngscreenshot_2023-05-31_at_08-26-18_mediadespunjab_punjabi_newspaper_-_administration_joomla.pngਚੰਡੀਗੜ੍ਹ, --31ਮਈ-(MDP)--ਵਿਸ਼ਵ ਦੀ ਸਭ ਤੋਂ ਉਚਾਈ ਵਾਲੀ ਪੋਸਟ ’ਤੇ ਪੁੱਜ ਕੇ ਬਿਕਰਮ ਸਿੰਘ ਮਜੀਠੀਆ ਵਲੋਂ ਤਸਵੀਰਾਂ ਸਾਂਝੀਆ ਕੀਤੀਆਂ ਗਈਆਂ ਹਨ। ਆਪਣੀ ਇਸ ਯਾਤਰਾ ਬਾਰੇ ਲਿਖਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਇਕ ਰਾਈਡਿੰਗ ਰਾਹੀਂ ਪਹਾੜੀ ਇਲਾਕੇ ਦੀ ਯਾਤਰਾ ਕਰਦਿਆਂ ਅੱਜ ਵਿਸ਼ਵ ਦੇ ਸਭ ਤੋਂ ਵੱਧ ਉਚਾਈ ਵਾਲੇ ਪੋਸਟ ਆਫ਼ਿਸ ਹਿੱਕਮ ’ਤੇ ਪਹੁੰਚ ਕੇ ਸਮੁੱਚੀ ਯਾਤਰਾ ਦੀ ਮੰਜ਼ਿਲ ’ਤੇ ਪਹੁੰਚਣ ਦਾ ਅਹਿਸਾਸ ਹੋਇਆ। ਬਹੁਤ ਦੇਰ ਬਾਅਦ ਅਜਿਹੀ ਯਾਤਰਾ ਕਰਦਿਆਂ ਕੁਦਰਤੀ ਨਜ਼ਾਰਿਆਂ ਨੂੰ ਨੇੜ੍ਹੇ ਤੋਂ ਦੇਖ ਕੇ ਕੁਦਰਤ ਦੀ ਇਲਾਹੀ ਸੁੰਦਰਤਾ ਅਤੇ ਵਿਸ਼ਾਲਤਾ ਦਾ ਅਨੰਦ ਮਾਨਣਾ ਨਿਚਸੇ ਹੀ ਬੇਮਿਸਾਲ ਅਤੇ ਲਾਜਵਾਬ ਹੈ। ਉਨ੍ਹਾਂ ਅੱਗੇ ਲਿਖਿਆ ਕਿ ਨੌਜਵਾਨਾਂ ਨੂੰ ਅਜਿਹੀਆਂ ਯਾਤਰਾਵਾਂ ਦੁਆਰਾ ਜੀਵਨ ਵਿਚ ਰੁਮਾਂਚਕਤਾ ਭਰਦੇ ਰਹਿਣਾ ਚਾਹੀਦਾ ਹੈ।