ਸੁਖਪਾਲ ਖਹਿਰਾ ਦੀ NDPS ਮਾਮਲੇ ਚ ਭੂਮਿਕਾ ਤੇ ਉਸ ਦੇ ਸਬੂਤ ਹਾਈਕੋਰਟ ਨੇ ਕੀਤੇ ਤਲਬ
 2023_10image_13_12_533544850highcourt-ll.jpgਚੰਡੀਗੜ੍ਹ -31ਅਕਤੂਬਰ-(MDP)- ਐੱਨ. ਡੀ. ਪੀ. ਐੱਸ. ਦੇ ਇਕ ਪੁਰਾਣੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਜਾਂਚ ਏਜੰਸੀ ਨੂੰ ਹੁਕਮ ਦਿੱਤਾ ਹੈ ਕਿ ਉਕਤ ਮਾਮਲੇ 'ਚ ਖਹਿਰਾ ਦੀ ਭੂਮਿਕਾ ਕੀ ਹੈ ਤੇ ਜਾਂਚ ਏਜੰਸੀ ਕੋਲ ਕੀ ਸਬੂਤ ਹਨ, ਉਹ ਆਦਲਤ ਦੇ ਸਾਹਮਣੇ ਪੇਸ਼ ਕੀਤੇ ਜਾਣ। ਆਦਲਤ ਨੇ ਮਾਮਲੇ ਦੀ ਸੁਣਵਾਈ 2 ਨਵੰਬਰ ਨੂੰ ਤੈਅ ਕੀਤੀ ਹੈ।
 

ਜਾਂਚ ਏਜੰਸੀ ਨੇ ਸਾਲ 2015 'ਚ ਦਰਜ ਐੱਨ. ਡੀ. ਪੀ. ਐੱਸ. ਦੇ ਇਕ ਮਾਮਲੇ 'ਚ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਖਹਿਰਾ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਹੋਈ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਉਕਤ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਕਾਰਵਾਈ ’ਤੇ ਰੋਕ ਲਗਾ ਚੁੱਕੀ ਹੈ। ਅਜਿਹੇ 'ਚ ਉਨ੍ਹਾਂ ਨੂੰ ਉਸੇ ਮਾਮਲੇ 'ਚ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਉੱਥੇ ਹੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ 'ਚ ਸਪੱਸ਼ਟ ਕਿਹਾ ਗਿਆ ਹੈ ਕਿ ਜੇਕਰ ਪਟੀਸ਼ਨਰ ਖ਼ਿਲਾਫ਼ ਕੋਈ ਸਬੂਤ ਮਿਲਦੇ ਹਨ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।