ਦਿੱਲੀ-NCR ਚ ਵਧਦੇ ਪ੍ਰਦੂਸ਼ਣ ਤੇ SC ਚਿੰਤਤ, ਪੰਜਾਬ ਸਣੇ 5 ਸੂਬਿਆਂ ਤੋਂ ਮੰਗਿਆ ਹਲਫ਼ਨਾਮਾ
untitled_sup.jpegਨਵੀਂ ਦਿੱਲੀ -31ਅਕਤੂਬਰ-(MDP)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਹਵਾ ਪ੍ਰਦੂਸ਼ਣ ਕੰਟਰੋਲ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੰਦੇ ਹੋਏ ਹਲਫ਼ਨਾਮੇ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। à¨œà©±à¨œ ਐੱਸ.ਕੇ. ਕੌਲ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਉਨ੍ਹਾਂ ਨੂੰ ਇਕ ਹਫ਼ਤੇ ਅੰਦਰ ਹਲਫਨਾਮਾ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ।
ਬੈਂਚ 'ਚ ਜੱਜ ਸੁਧਾਂਸ਼ੂ ਧੂਲੀਆ ਅਤੇ ਜੱਜ ਪੀ.ਕੇ. ਮਿਸ਼ਰਾ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਦਿੱਲੀ 'ਚ ਹਵਾ ਪ੍ਰਦੂਸ਼ਣ ਦੇ ਮੁੱਖ ਕਾਰਨਾਂ 'ਚੋਂ ਇਕ ਪਰਾਲੀ ਸਾੜਨਾ ਹੈ। ਸੁਪਰੀਮ ਕੋਰਟ ਨੇ ਪਹਿਲੇ ਦਿੱਲੀ 'ਚ ਉਸ ਦੇ ਨੇੜੇ-ਤੇੜੇ ਦੇ ਹਵਾ ਪ੍ਰਦੂਸ਼ਣ 'ਤੇ ਲਗਾਮ ਲਗਾਉਣ ਲਈ ਚੁੱਕੇ ਗਏ ਕਦਮਾਂ 'ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏਕਿਊ.ਐੱਮ.) ਤੋਂ ਇਕ ਰਿਪੋਰਟ ਮੰਗੀ ਸੀ।