ਵੋਟਿੰਗ ਮਸ਼ੀਨਾਂ 'ਚ ਕੋਈ ਖਰਾਬੀ ਨਹੀਂ : ਕੁਰੈਸ਼ੀ |
ਪੰਜਾਬ 'ਚ ਜ਼ਿਮਨੀ ਚੋਣਾਂ ਰਾਜ ਸਰਕਾਰ ਦੀ ਬੇਨਤੀ 'ਤੇ ਕਰਾਈਆਂ ਚੰਡੀਗੜ੍ਹ,18 ਜੁਲਾਈ : ਚੋਣ ਕਮਿਸ਼ਨ ਡਾ. ਐਸ ਵਾਈ ਕੁਰੈਸ਼ੀ ਨੇ ਕਿਹਾ ਕਿ ਇਲੈਟਰਾਨਿਕ ਵੋਟਿੰਗ ਮਸ਼ੀਨਾਂ ਬਿਲਕੁਲ ਸਹੀ ਹਨ ਤੇ ਇਨ੍ਹਾਂ ਵਿਚ ਕੋਈ ਵੀ ਗੜਬੜ ਜਾਂ ਛੇੜਛਾੜ ਨਹੀਂ ਕੀਤੀ ਜਾਂ ਸਕਦੀ। ਮਸ਼ੀਨਾਂ ਸਬੰਧੀ ਸ਼ਿਕਵੇ ਸ਼ਿਕਾਇਤਾਂ ਜਾਇਜ਼ ਨਹੀਂ ਹਨ। ਸਾਡੀਆਂ ਮਸ਼ੀਨਾਂ ਦੀ ਤਕਨਾਲੋਜੀ ਯੂਰਪੀ ਦੇਸ਼ਾਂ ਵਿਚ ਵਰਤੀਆਂ ਜਾਂਦੀਆਂ ਮਸ਼ੀਨਾਂ ਨਾਲੋਂ ਵੱਖਰੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਲਈ ਰਾਜ ਸਰਕਾਰ ਨੇ ਅਜੇ ਤੱਕ ਚੋਣ ਕਮਿਸ਼ਨ ਕੋਲ ਪਹੁੰਚ ਨਹੀਂ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਤਿੰਨੇ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਮਨੀ ਚੋਣਾਂ ਪੰਜਾਬ ਸਰਕਾਰ ਦੀ ਬੇਨਤੀ 'ਤੇ ਹੀ ਪਹਿਲਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ। ਅੱਜ ਇਥੇ ਹਰਿਆਣਾ ਦੇ ਜ਼ਿਲ੍ਹਾ ਤੇ ਸੂਬਾਈ ਚੋਣ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਕੁਰੈਸ਼ੀ ਨੇ ਕਿਹਾ ਕਿ ਚੋਣਾਂ ਵਿਚ ਵਰਤੋਂ ਤੋਂ ਪਹਿਲਾਂ ਮਸ਼ੀਨਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਬੁਲਾ ਕੇ ਦਿਖਾਈਆਂ ਗਈਆਂ ਸਨ। ਵੋਟਿੰਗ ਮਸ਼ੀਨਾਂ ਵਿਚ ਅਜਿਹੀ ਤਕਨੀਕ ਹੈ ਜਿਸ ਦਾ ਬਾਹਰਲੀ ਦੁਨੀਆਂ ਨਾਲ ਕੋਈ ਸਬੰਧ ਨਹੀਂ ਹੈ। ਇਸ ਕਰਕੇ ਇਨ੍ਹਾਂ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ ਉਨ੍ਹਾਂ ਕਿਹਾ ਕਿ ਇਸ ਵੇਲੇ ਹਰੇਕ ਪੋਲਿੰਗ ਕੇਂਦਰ ਵਿਚ ਕਿਸ ਪਾਰਟੀ ਦੇ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਪਈਆਂ ਉਨ੍ਹਾਂ ਦਾ ਪਤਾ ਲੱਗ ਜਾਂਦਾ ਹੈ, ਪਰ ਇਸ ਸਮੱਸਿਆ ਦਾ ਹੱਲ ਕਰਨ ਲਈ ਨਵੀਆਂ ਮਸ਼ੀਨਾਂ ਤਿਆਰ ਕਰਵਾਈਆਂ ਗਈਆਂ ਹਨ। ਇਹ ਮਸ਼ੀਨਾਂ ਪਾਰਲੀਮਾਨੀ ਕਮੇਟੀ ਕੋਲ ਪਈਆਂ ਹਨ। ਪ੍ਰਵਾਨਗੀ ਮਿਲਣ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਦੀ ਵਰਤੋਂ ਕਰੇਗਾ। ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸੰਬਧੀ ਸੁਆਲ ਦੇ ਜੁਆਬ ਵਿਚ ਉਨ੍ਹਾਂ ਕਿਹਾ ਕਿ ਅਜੇ ਤੱਕ ਹਰਿਆਣਾ ਸਰਕਾਰ ਨੇ ਚੋਣਾਂ ਮਿਥੇ ਸਮੇਂ ਤੋਂ ਪਹਿਲਾਂ ਕਰਾਵਾਉਣ ਲਈ ਕੋਈ ਸੰਪਰਕ ਨਹੀਂ ਕੀਤਾ। ਇਹ ਪੁੱਛੇ ਜਾਣ 'ਤੇ ਕਿ ਚੋਣ ਕਮਿਸ਼ਨ ਕੀ ਹਰਿਆਣਾ ਦੀਆਂ ਚੋਣਾਂ ਮਿਥੇ ਸਮੇਂ ਤੋਂ ਪਹਿਲਾਂ ਕਰਵਾਏਗਾ? ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਕਿਸੇ ਵੀ ਵਿਧਾਨਸਭਾ ਦੀ ਨਿਸਚਤ ਮਿਆਦ ਘਟਾਉਣ ਦੇ ਹੱਕ ਵਿਚ ਨਹੀਂ ਹੈ। ਪੰਜਾਬ ਵਿਧਾਨਸਭਾ ਦੇ ਤਿੰਨ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਰਾਰ ਸਰਕਾਰ ਨੇ ਚੋਣ ਕਮਿਸ਼ਨ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਮਿਆਦ ਖਤਕ ਹੋਣ ਕਰਕੇ ਜ਼ਿਮਨੀ ਚੋਣਾਂ ਕਰਵਾਉਣ ਲਈ ਬੇਨਤੀ ਕੀਤੀ ਸੀ। ਇਸ ਕਰਕੇ ਤਿੰਨੇ ਖਾਲੀ ਹੋਏ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਪੰਜਾਬ ਦੇ ਨਾਲ ਹੀ ਹੋ ਰਹੀਆਂ ਹਨ। ਚੋਣ ਸੁਧਾਰਾ ਬਾਰੇ ਕਈ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਮਿਕਸ਼ਨ ਲਗਾਤਾਰ ਸੁਧਾ ਕਰਨ ਦੇ ਯਤਨ ਕਰ ਰਿਹਾ ਹੈ। ਦਿੱਲੀ ਵਿਚ ਪਿਛਲੇ ਦਿਨੀਂ ਪੱਤਰਕਾਰਾ ਵੱਲੋਂ ਕਰਵਾਏ ਸੈਮੀਨਾਰ ਦੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਉਘੇ ਪੱਤਰਕਾਰਾਂ ਨੇ ਉਥੇ ਦੱਸਿਆ ਸੀ ਕਿ ਚੌਕੀਦਾਰ ਹੀ ਚੋਰਾਂ ਨਾਲ ਮਿਲ ਗਏ ਹਨ। ਇਸ਼ਤਿਹਾਰਾਂ ਦੇ ਰੂਪ ਵਿਚ ਖਬਰਾਂ ਛਪਣ ਲੱਗ ਪਈਆਂ ਹਨ। ਇਹ ਰੁਝਾਨ ਗਲਤ ਹੈ। |